ਨੈਤਿਕ ਸਿੱਖਿਆ ’ਚ ਚੰਗੇ ਨੰਬਰ ਲੈਣ ਵਾਲੇ ਵਿਦਿਆਰਥੀ ਸਨਮਾਨਿਤ
ਸ਼੍ਰੀ ਗੁਰੂ ਗੋਬਿੰਦ ਸਿੰਘ ਸਟਡੀ ਸਰਕਲ ਲੁਧਿਆਣਾ ਵੱਲੋਂ ਨੈਤਿਕ ਸਿੱਖਿਆ ਵਿਚ ਚੰਗੇ ਨੰਬਰ ਲੈਣ ’ਤੇ ਵਿਦਿਆਰਥੀਆਂ ਦਾ ਕੀਤਾ ਸਨਮਾਨ
Publish Date: Thu, 29 Jan 2026 04:01 PM (IST)
Updated Date: Fri, 30 Jan 2026 04:02 AM (IST)
ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵੱਲੋਂ ਬੀਤੇ ਦਿਨੀਂ ਨੈਤਿਕ ਸਿੱਖਿਆ ਦੇ ਸੰਬੰਧ ’ਚੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੀ ਲਈ ਗਈ ਪ੍ਰੀਖਿਆ ਚੋਂ ਚੰਗੇ ਨੰਬਰ ਲੈਣ ਵਾਲੇ ਵਿਦਿਆਰਥੀਆਂ ਦਾ ਅੱਜ ਬਲਾਕ ਪ੍ਰਾਇਮਰੀ ਸਿੱਖਿਆ ਦਫਤਰ ਕੀਰਤਪੁਰ ਸਾਹਿਬ ਵਿਖੇ ਸਨਮਾਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਇੰਦਰਪਾਲ ਸਿੰਘ ਨੇ ਦੱਸਿਆ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵੱਲੋਂ ਬੀਤੇ ਦਿਨੀ ਬੱਚਿਆਂ ਦੀ ਨੈਤਿਕ ਸਿੱਖਿਆ ਨੂੰ ਲੈ ਕੇ ਪ੍ਰੀਖਿਆ ਲਈ ਗਈ ਸੀ, ਜਿਸ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਜਿਉਵਾਲ ਦੇ ਚੰਗੇ ਨੰਬਰ ਲੈ ਕੇ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵੱਲੋਂ ਵਿਸ਼ੇਸ਼ ਤੌਰ ’ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਬੀ ਆਰ ਸੀ ਕੁਲਵੰਤ ਸਿੰਘ, ਰਣਜੀਤ ਸਿੰਘ, ਹਰਜੀਤ ਸਿੰਘ ਸਿੰਘ ਸੀਐੱਚਟੀ ਹਾਜ਼ਰ ਸਨ।