ਸਟਾਫ ਰਿਪੋਰਟਰ, ਰੂਪਗਨਰ : ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਭਗਤ ਰਵਿਦਾਸ ਜੀ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਕੋਟਲਾ ਨਿਹੰਗ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਮਨਾਇਆ ਗਿਆ। ਅੱਜ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਧਾਰਮਿਕ ਦੀਵਾਨ ਵਿਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦੇ ਕਥਾਵਾਚਕ ਗਿਆਨੀ ਪਵਿੱਤਰ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਬਾਰੇ ਜਾਣੂ ਕਰਵਾਇਆ ਅਤੇ ਸੱਚੀ ਸੁੱਚੀ ਕਿਰਤ ਕਰ ਕੇ ਆਪਣਾ ਜੀਵਨ ਸਫਲ ਬਣਾਉਣ ਲਈ ਪ੍ਰਰੇਰਿਤ ਕੀਤਾ। ਇਸ ਉਪਰੰਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦੇ ਹਜ਼ੂਰੀ ਰਾਗੀ ਜੱਥੇ ਅਤੇ ਗੁਰਦੁਆਰਾ ਸ਼ਹੀਦ ਭਾਈ ਬਚਿੱਤਰ ਸਿੰਘ ਤੋਂ ਬੀਬੀ ਜਸਬੀਰ ਕੌਰ ਦੇ ਜੱਥੇ ਵਲੋਂ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਬੀਬੀ ਦਲਜੀਤ ਕੌਰ, ਬਲਾਕ ਸੰਮਤੀ ਦੇ ਸਾਬਕਾ ਮੈਂਬਰ ਬੀਬੀ ਲਾਭ ਕੌਰ, ਸਾਬਕਾ ਸਰਪੰਚ ਬੀਬੀ ਬਲਵਿੰਦਰ ਕੌਰ, ਨਾਇਬ ਤਹਿਸੀਲਦਾਰ ਰਵਿੰਦਰ ਸਿੰਘ, ਪੰਚ ਬੀਬੀ ਰਜਿੰਦਰ ਕੌਰ, ਸਾਬਕਾ ਪੰਚ ਬੀਬੀ ਕੁਲਦੀਪ ਕੌਰ, ਪੰਚ ਬਲਵਿੰਦਰ ਸਿੰਘ ਭਿੰਦਾ, ਗਿਆਨੀ ਕੁਲਦੀਪ ਸਿੰਘ, ਬਾਬਾ ਹਰਜੀਤ ਸਿੰਘ, ਬਾਬਾ ਮਹਿੰਦਰ ਸਿੰਘ, ਲਖਵੀਰ ਸਿੰਘ ਲੱਖਾ, ਬਿਕਰਮ ਸਿੰਘ ਲਾਲੀ, ਅਮਰਜੀਤ ਸਿੰਘ ਲਾਡੀ, ਆੜ੍ਹਤੀ ਨਿਰਮਲ ਸਿੰਘ ਨਿੰਮਾ, ਸਰਬਣ ਸਿੰਘ, ਪਾਲ ਸਿੰਘ, ਬਲਬੀਰ ਸਿੰਘ, ਗੁਰਮੇਲ ਸਿੰਘ ਗੇਲੀ, ਲਖਵੀਰ ਕਾਲਾ, ਗੁਰਮੁੱਖ ਸਿੰਘ ਲਾਡੀ ਤੇ ਬਲਵਿੰਦਰ ਸਿੰਘ ਬਿੰਦੀ ਆਦਿ ਮੌਜੂਦ ਸਨ।

ਫੋਟੋ=-27 ਆਰਪੀਆਰ 211

ਕਥਾ ਕਰਦੇ ਹੋਏ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦੇ ਕਥਾਵਾਚਕ ਗਿਆਨੀ ਪਵਿੱਤਰ ਸਿੰਘ।

ਫੋਟੋ-27 ਆਰਪੀਆਰ 212 ਪੀ

ਕੀਰਤਨ ਕਰਨ ਮੌਕੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਾ।

ਫੋਟੋ 27 ਆਰਪੀਆਰ 213 ਪੀ,214 ਪੀ

ਗੁਰਦੁਆਰਾ ਸ਼ਹੀਦ ਭਾਈ ਬਚਿੱਤਰ ਸਿੰਘ ਤੋਂ ਬੀਬੀ ਜਸਬੀਰ ਕੌਰ ਦਾ ਜੱਥਾ ਕੀਰਤਨ ਕਰਦਾ ਹੋਇਆ ਅਤੇ ਹਾਜ਼ਰ ਸੰਗਤਾਂ।