ਸੁਰਿੰਦਰ ਸਿੰਘ ਸੋਨੀ, ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਗੁਰੂ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਇਸ ਤੋਂ ਪਹਿਲਾਂ ਵੀਆਈਪੀ ਪਾਰਕਿੰਗ ਵਿਚ ਸ੍ਰੀ ਗੁਰੂ ਰਵਿਦਾਸ ਗੁਰਪੁਰਬ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਧਾਰਮਕਿ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜੱਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਦੀਵਾਨ ਦੀ ਸਮਾਪਤੀ ਉਪਰੰਤ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਕਰਦਾ ਵਿਸ਼ਾਲ ਨਗਰ ਸਜਾਇਆ ਗਿਆ, ਜੋ ਕਿ ਚੋਈ ਬਾਜ਼ਾਰ, ਮੁਹੱਲਾ ਕੁਰਾਲੀਵਾਲਾ, ਮੇਨ ਬਾਜ਼ਾਰ, ਰਵਿਦਾਸ ਚੌਂਕ, ਬੱਸ ਸਟੈਂਡ ਆਦਿ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦੀ ਸਮਾਪਤੀ ਤੋਂ ਬਾਅਦ ਰਾਤ ਦੇ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜੱਥਿਆਂ ਵਲੋਂ ਸੰਗਤਾਂ ਨੂੰ ਗੁਰੂ ਜੱਸ ਰਾਹੀਂ ਨਿਹਾਲ ਕੀਤਾ ਗਿਆ। ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ੰਥੀ ਭਾਈ ਫੂਲਾ ਸਿੰਘ, ਮਨਜਿੰਦਰ ਸਿੰਂਘ ਬਰਾੜ, ਜਥੇ. ਸੰਤੋਖ ਸਿੰਘ, ਮੋਹਨ ਸਿੰਘ ਭਸੀਨ, ਮਹਿੰਦਰ ਸਿੰਘ ਭਸੀਨ, ਕੁਲਦੀਪ ਸਿੰਘ ਬੰਗਾ, ਮਾ:ਗੁਰਦਰਸ਼ਨ ਸਿੰਘ, ਅਮਰਜੀਤ ਸਿੰਘ, ਮਾ. ਦਇਆ ਸਿੰਘ, ਮਨਦੀਪ ਸਿੰਘ, ਦਰਸ਼ਨ ਸਿੰਘ, ਤੇਜਿੰਦਰ ਸਿੰਘ, ਸੋਹਣ ਸਿੰਘ, ਓਂਕਾਰ ਸਿੰਘ, ਜਥੇ. ਰਾਮ ਸਿੰਘ, ਅਕਬਾਲ ਸਿਂੰਘ, ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਮਾਤਾ ਗੁਰਚਰਨ ਕੌਰ, ਬੀਬੀ ਤਜਿੰਦਰ ਕੌਰ, ਬੀਬੀ ਸੁਰਿੰਦਰਪਾਲ ਕੌਰ, ਬੀਬੀ ਗੁਰਜੀਤ ਕੌਰ, ਬੀਬੀ ਤਰਨਜੀਤ ਕੌਰ, ਬੀਬੀ ਬਲਬੀਰ ਕੌਰ, ਰਣਧੀਰ ਸਿੰਘ, ਹਰਪ੍ਰਰੀਤ ਸਿੰਘ, ਹਰਦੇਵ ਸਿੰਘ, ਕੁਲਜੀਤ ਸਿੰਘ, ਜਗਮੋਹਣ ਸਿੰਘ, ਮਨਜੀਤ ਸਿੰਘ ਤੇ ਕੁਲਦੀਪ ਸਿੰਘ ਆਦਿ ਹਾਜ਼ਰ ਸਨ।

ਫੋਟੋ-28ਆਰਪੀਆਰ 217ਪੀ

ਪ੍ਰਕਾਸ਼ ਪੁਰਬ ਮੌਕੇ ਸਜਾਏ ਨਗਰ ਕੀਰਤਨ 'ਚ ਪੰਜ ਪਿਆਰੇ ਅਤੇ ਹਾਜ਼ਰ ਸੰਗਤਾਂ।