- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਿੰਨ ਮੈਂਬਰੀ ਸਿੱਟ ਵਿੱਚ ਐੱਸਐੱਸਪੀ ਫਰੀਦਕੋਟ ਗੁਰਬੰਸ ਸਿੰਘ ਬੈਂਸ ਤੋਂ ਇਲਾਵਾ ਵਿਜੀਲੈਂਸ ਬਿਊਰੋ, ਮੋਹਾਲੀ ਨਾਲ ਸਬੰਧਤ ਸਿਮਰਨਜੀਤ ਸਿੰਘ ਲੰਗ ਅਤੇ ਡੀਐੱਸਪੀ ਕਰਨ ਸਿੰਘ ਸੰਧੂ ਸ਼ਾਮਲ ਹਨ। ਇਹ ਜਾਂਚ ਥਾਣਾ ਸ੍ਰੀ ਆਨੰਦਪੁਰ ਸਾਹਿਬ ਵਿਖੇ ਦਰਜ ਮਾਮਲੇ ਦੇ ਸਬੰਧ ’ਚ ਕੀਤੀ ਜਾ ਰਹੀ ਹੈ।

ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਭਾਈ ਅਮਰਜੀਤ ਸਿੰਘ ਚਾਵਲਾ ਨਾਲ ਸਬੰਧਤ ਚਰਚਿਤ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਮੰਗਲਵਾਰ ਨੂੰ ਸ੍ਰੀ ਆਨੰਦਪੁਰ ਸਾਹਿਬ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਐੱਸਐੱਸਪੀ ਫਰੀਦਕੋਟ ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਪੁੱਜੀ ਟੀਮ ਨੇ ਤਖ਼ਤ ਸਾਹਿਬ ਦੀਆਂ ਉਨ੍ਹਾਂ ਤਿੰਨ ਸਰਾਵਾਂ ਦੀ ਜਾਂਚ ਕੀਤੀ, ਜਿਨ੍ਹਾਂ ਦਾ ਜ਼ਿਕਰ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ’ਚ ਕੀਤਾ ਸੀ। ਇਸ ਮੌਕੇ ਬਹਿਰੀਨ ਵਾਸੀ ਸ਼ਿਕਾਇਤਕਰਤਾ ਵੀ ਟੀਮ ਦੇ ਨਾਲ ਮੌਜੂਦ ਰਹੀ।
ਤਿੰਨ ਮੈਂਬਰੀ ਸਿੱਟ ਵਿੱਚ ਐੱਸਐੱਸਪੀ ਫਰੀਦਕੋਟ ਗੁਰਬੰਸ ਸਿੰਘ ਬੈਂਸ ਤੋਂ ਇਲਾਵਾ ਵਿਜੀਲੈਂਸ ਬਿਊਰੋ, ਮੋਹਾਲੀ ਨਾਲ ਸਬੰਧਤ ਸਿਮਰਨਜੀਤ ਸਿੰਘ ਲੰਗ ਅਤੇ ਡੀਐੱਸਪੀ ਕਰਨ ਸਿੰਘ ਸੰਧੂ ਸ਼ਾਮਲ ਹਨ। ਇਹ ਜਾਂਚ ਥਾਣਾ ਸ੍ਰੀ ਆਨੰਦਪੁਰ ਸਾਹਿਬ ਵਿਖੇ ਦਰਜ ਮਾਮਲੇ ਦੇ ਸਬੰਧ ’ਚ ਕੀਤੀ ਜਾ ਰਹੀ ਹੈ। ਸਿੱਟ ਮੁਖੀ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਸਥਾਨਕ ਪੁਲਿਸ ਤੋਂ ਕੇਸ ਦਾ ਰਿਕਾਰਡ ਹਾਸਲ ਕਰਨ ਮਗਰੋਂ ਨਿਯਮਾਂ ਅਨੁਸਾਰ ਜਾਂਚ ਸ਼ੁਰੂ ਕੀਤੀ ਹੈ। ਟੀਮ ਵੱਲੋਂ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰਨ ਉਪਰੰਤ ਘਟਨਾ ਨਾਲ ਸਬੰਧਤ ਥਾਵਾਂ ਦਾ ਜਾਇਜ਼ਾ ਵੀ ਲਿਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਰਿਕਾਰਡ ਲੈਣ ਸਬੰਧੀ ਉਨ੍ਹਾਂ ਕਿਹਾ ਕਿ ਸਥਾਨਕ ਪ੍ਰਬੰਧਕਾਂ ਅਨੁਸਾਰ ਸਬੰਧਤ ਰਿਕਾਰਡ ਮੁੱਖ ਦਫ਼ਤਰ ਵਿੱਚ ਜਮ੍ਹਾਂ ਹੈ, ਜਿਸ ਨੂੰ ਹਾਸਲ ਕਰਨ ਲਈ ਤਾਲਮੇਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਾਂਚ ਨਿਰਪੱਖ ਢੰਗ ਨਾਲ ਸਬੂਤਾਂ ਦੇ ਆਧਾਰ ’ਤੇ ਕੀਤੀ ਜਾਵੇਗੀ ਅਤੇ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਹੋਵੇਗੀ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਿੱਟ ਦਾ ਮੁੱਖ ਮਕਸਦ ਸਹੀ ਜਾਂਚ ਕਰਨਾ ਹੈ ਤਾਂ ਜੋ ਕਿਸੇ ਨਾਲ ਵੀ ਕੋਈ ਵਧੀਕੀ ਨਾ ਹੋਵੇ। ਇਸ ਮੌਕੇ ਸ੍ਰੀ ਆਨੰਦਪੁਰ ਸਾਹਿਬ ਦੇ ਡੀਐੱਸਪੀ ਜਸ਼ਨਦੀਪ ਸਿੰਘ ਮਾਨ, ਥਾਣਾ ਮੁੱਖੀ ਜਤਿਨ ਕੁਮਾਰ ਅਤੇ ਥਾਣਾ ਮੁੱਖੀ ਰਾਹੁਲ ਸ਼ਰਮਾ ਸਮੇਤ ਪੁਲਿਸ਼ ਮੁਲਾਜਮ ਹਾਜ਼ਰ ਸਨ।