- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਸਕੇਐਮ ਰੂਪਨਗਰ ਨੇ ਭੇਜਿਆ ਐਸਆਈਆਰ ਖਿਲਾਫ ਰਾਸ਼ਟਰਪਤੀ ਨੂੰ ਮੰਗ ਪੱਤਰ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਸੰਯੁਕਤ ਕਿਸਾਨ ਮੋਰਚਾ ਰੂਪਨਗਰ ਅਧੀਨ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਆਗੂਆਂ ਅਤੇ ਕਾਰਕੁੰਨਾਂ ਨੇ ਮਹਾਰਾਜਾ ਰਣਜੀਤ ਸਿੰਘ ਬਾਗ ਵਿਖੇ ਇਕੱਠੇ ਹੋ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ, ਉਪਰੰਤ ਜ਼ਿਲ੍ਹਾ ਮਾਲ ਅਫ਼ਸਰ ਨੂੰ ਰਾਸ਼ਟਰਪਤੀ ਦੇ ਨਾਂ ਤੇ ਮੰਗ ਪੱਤਰ ਸੌਂਪਿਆ ਗਿਆ।
ਇਸ ਮੌਕੇ ’ਤੇ ਆਗੂਆਂ ਨੇ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਵੱਲੋਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਇਸ਼ਾਰੇ ਤੇ ਕੀਤੀਆਂ ਜਾ ਰਹੀਆਂ ਧਾਂਦਲੀਆਂ, ਜਿਸ ਕਾਰਨ ਚੋਣ ਕਮਿਸ਼ਨ ਦੀ ਭਰੋਸੇ ਯੋਗਤਾ ਸ਼ੱਕ ਦੇ ਘੇਰੇ ’ਚ ਆ ਗਈ ਹੈ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਬਰਖਾਸਤ ਕਰਕੇ ਉਸ ਖਿਲਾਫ ਅਪਰਾਧਿਕ ਮੁਕੱਦਮਾ ਚਲਾ ਕੇ ਜੇਲ੍ਹ ਭੇਜਿਆ ਜਾਵੇ,ਐੱਸਆਈਆਰ ਦਾ ਕੰਮ ਤੁਰੰਤ ਰੋਕਿਆ ਜਾਵੇ ,ਭਾਰਤ ਦੇ ਯੋਗ ਵੋਟਰਾਂ ਨੂੰ ਬੇਲੋੜੇ ਨੋਟਿਸ ਭੇਜਣੇ ਬੰਦ ਕੀਤੇ ਜਾਣ ਅਤੇ ਕੱਟੀਆਂ ਯੋਗ ਵੋਟਾਂ ਤੁਰੰਤ ਬਹਾਲ ਕੀਤੀਆਂ ਜਾਣ ਤਾਂ ਜੋ ਭਾਰਤ ਦਾ ਹਰ ਨਾਗਰਿਕ ਆਪਣੇ ਵੋਟ ਦਾ ਇਸਤੇਮਾਲ ਕਰ ਸਕੇ।
ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਕੇਂਦਰ ਸਰਕਾਰ ਤਸ਼ੱਦਦ ਕਰਨਾ ਬੰਦ ਕਰੇ। ਉਨਾਂ ਦੇ ਪ੍ਰਦਰਸ਼ਨ ਕਰਨ ਦੇ ਜਮਹੂਰੀ ਹੱਕ ਨੂੰ ਬਹਾਲ ਕਰੇ। ਇਸ ਮੌਕੇ ਮੋਹਣ ਸਿੰਘ ਧਮਾਣਾ,ਧਰਮ ਪਾਲ ਸੈਣੀ ਮਾਜਰਾ ਆਲ ਇੰਡੀਆ ਕਿਸਾਨ ਮਹਾਂ ਸਭਾ, ਮਾਸਟਰ ਦਲੀਪ ਸਿੰਘ ਘਨੌਲਾ, ਤਰਲੋਚਨ ਸਿੰਘ ਹੁਸੈਨਪੁਰ, ਪਵਨ ਕੁਮਾਰ ਸਰਪੰਚ ਚੱਕ ਕਰਮਾਂ ਕੁੱਲ ਹਿੰਦ ਕਿਸਾਨ ਸਭਾ, ਦਵਿੰਦਰ ਨੰਗਲੀ,ਗੁਰਨਾਮ ਸਿੰਘ ਔਲਖ, ਨਰਿੰਦਰ ਸੈਣੀ, ਐਸਡੀਓ ਜਗਦੀਸ਼ ਲਾਲ,ਮੰਗਲ ਸਿੰਘ ਹੀਰਪੁਰ ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ, ਵੀਰ ਸਿੰਘ ਬੜਵਾ,ਦਵਿੰਦਰ ਸਰਥਲੀ, ਯੋਗਰਾਜ ਧਾਂਦਲੀ ਕਿਰਤੀ ਕਿਸਾਨ ਮੋਰਚਾ, ਸੀਆਈਟੀਯੂ ਆਗੂ ਕਾਮਰੇਡ ਗੁਰਦੇਵ ਸਿੰਘ ਬਾਗੀ, ਪਿਆਰਾ ਸਿੰਘ ਚੱਕਕਰਮਾਂ ,ਜਰਨੈਲ ਸਿੰਘ ਹੁਸੈਨਪੁਰ ਆਦਿ ਹਾਜ਼ਰ ਸਨ।