ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਸ਼ਹਿਰ ’ਚ ਕੀਤੀ ਜਾਵੇਗੀ ਵਿਸ਼ੇਸ਼ ਨਾਕਾਬੰਦੀ, SSP ਨੇ ਜਾਰੀ ਕੀਤੀ ਚਿਤਾਵਨੀ
ਐੱਸ.ਐੱਸ.ਪੀ. ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਨੇ ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਦੁਕਾਨਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਸਾਮਾਨ ਅਤੇ ਵਾਹਨ ਚਿੱਟੀ ਪੱਟੀ ਦੇ ਅੰਦਰ ਰੱਖਣ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਸ਼ਹਿਰ ’ਚ ਵਿਸ਼ੇਸ਼ ਨਾਕਾਬੰਦੀ ਕੀਤੀ ਜਾਵੇਗੀ। ਜੇਕਰ ਕੋਈ ਸ਼ਰਾਰਤੀ ਵਿਅਕਤੀ ਜਾਂ ਕੋਈ ਸ਼ੱਕੀ ਵਿਅਕਤੀ ਜਾਂ ਕੋਈ ਲਾਵਾਰਿਸ ਸਾਮਾਨ ਦਿਖਾਈ ਦਿੰਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰੋ।
Publish Date: Mon, 02 Mar 2026 02:37 PM (IST)
Updated Date: Mon, 02 Mar 2026 02:42 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ। ਐੱਸ.ਐੱਸ.ਪੀ. ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਨੇ ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਦੁਕਾਨਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਸਾਮਾਨ ਅਤੇ ਵਾਹਨ ਚਿੱਟੀ ਪੱਟੀ ਦੇ ਅੰਦਰ ਰੱਖਣ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਸ਼ਹਿਰ ’ਚ ਵਿਸ਼ੇਸ਼ ਨਾਕਾਬੰਦੀ ਕੀਤੀ ਜਾਵੇਗੀ। ਜੇਕਰ ਕੋਈ ਸ਼ਰਾਰਤੀ ਵਿਅਕਤੀ ਜਾਂ ਕੋਈ ਸ਼ੱਕੀ ਵਿਅਕਤੀ ਜਾਂ ਕੋਈ ਲਾਵਾਰਿਸ ਸਾਮਾਨ ਦਿਖਾਈ ਦਿੰਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰੋ।
ਐੱਸ.ਐੱਸ.ਪੀ. ਸਰਫਰਾਜ ਆਲਮ ਨੇ ਕਿਹਾ ਕਿ ਸੁਰੱਖਿਆ ਦੇ ਸਖ਼ਤ ਪ੍ਰਬੰਧ ਹਨ ਅਤੇ ਕਿਸੇ ਨੂੰ ਵੀ ਕਾਨੂੰਨ ਤੋੜਨ ਦੀ ਇਜਾਜ਼ਤ ਨਹੀਂ ਹੈ, ਜੇਕਰ ਕੋਈ ਕਾਨੂੰਨ ਤੋੜਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਵਿਅਕਤੀ ਬਜ਼ੁਰਗਾਂ, ਬੱਚਿਆਂ ਅਤੇ ਔਰਤਾਂ ਨੂੰ ਪਰੇਸ਼ਾਨ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।