ਐੱਸਆਈਆਰ-2026 ਤਹਿਤ ਜ਼ਿਲ੍ਹੇ ਦੇ 714 ਪੋਲਿੰਗ ਸਟੇਸ਼ਨਾਂ ’ਤੇ ਲੱਗੇ ਵਿਸ਼ੇਸ਼ ਕੈਂਪ ਐੱਸਆਈਆਰ-2026 ਤਹਿਤ ਜ਼ਿਲ੍ਹੇ ਦੇ 714 ਪੋਲਿੰਗ ਸਟੇਸ਼ਨਾਂ ’ਤੇ ਲੱਗੇ ਵਿਸ਼ੇਸ਼ ਕੈਂਪ: ਵੋਟਰਾਂ
Publish Date: Mon, 07 Sep 2026 04:00 PM (IST)
Updated Date: Mon, 07 Sep 2026 04:01 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸਆਈਆਰ)-2026 ਤਹਿਤ ਜ਼ਿਲ੍ਹਾ ਰੂਪਨਗਰ ਦੇ ਸਾਰੇ 714 ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸਾਰੇ ਬੀਐੱਲਓ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਪੋ-ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹੇ ਅਤੇ ਵੋਟਰਾਂ ਨੂੰ ਦਾਅਵੇ-ਇਤਰਾਜ਼ ਸਬੰਧੀ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕੀਤੀ। ਇਨ੍ਹਾਂ ਕੈਂਪਾਂ ਦੌਰਾਨ ਵੱਡੀ ਗਿਣਤੀ ਵਿਚ ਵੋਟਰਾਂ ਨੇ ਪਹੁੰਚ ਕੇ ਆਪਣੇ ਨਾਮਾਂ ਦੀ ਪੜ੍ਹਤਾਲ ਕੀਤੀ ਅਤੇ ਨਵੇਂ ਵੋਟਰਾਂ ਨੇ ਫਾਰਮ ਭਰੇ। ਉਨ੍ਹਾਂ ਦੱਸਿਆ ਕਿ 13 ਅਗਸਤ, 2026 ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾ ਚੁੱਕੀ ਹੈ ਅਤੇ ਇਸ ਸਬੰਧੀ ਦਾਅਵੇ ਅਤੇ ਇਤਰਾਜ਼ 12 ਸਤੰਬਰ 2026 ਤੱਕ ਦਾਇਰ ਕੀਤੇ ਜਾ ਸਕਦੇ ਹਨ। ਵੋਟਰ ਆਪਣੇ ਦਾਅਵੇ-ਇਤਰਾਜ਼ ਸਬੰਧੀ ਫਾਰਮ ਨੰਬਰ-6, 6-ਏ ਅਤੇ 8 ਆਨਲਾਈਨ http://www.voters.eci.gov.in ਅਤੇ Voter Helpline App ਰਾਹੀਂ ਜਾਂ ਆਫਲਾਈਨ ਸਬੰਧਤ ਈਆਰਓ ਅਤੇ ਬੀਐੱਲਓ ਕੋਲ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਯੋਗਤਾ ਮਿਤੀ 1 ਅਕਤੂਬਰ, 2026 ਦੇ ਆਧਾਰ ’ਤੇ ਜਿਸ ਨਾਗਰਿਕ ਦੀ ਉਮਰ 18 ਸਾਲ ਜਾਂ ਵੱਧ ਹੈ, ਉਹ ਫਾਰਮ ਨੰਬਰ-6 ਭਰ ਕੇ ਆਪਣਾ ਨਾਮ ਵੋਟਰ ਸੂਚੀ ਵਿਚ ਦਰਜ ਕਰਵਾਏ ਅਤੇ ਕਿਸੇ ਵੀ ਤਰ੍ਹਾਂ ਦੀ ਦਰੁਸਤੀ ਲਈ ਫਾਰਮ ਨੰਬਰ-8 ਭਰਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਵੋਟਰ ਹੈਲਪਲਾਈਨ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ।