- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
22 ਨਵੰਬਰ ਅਤੇ 6 ਦਸੰਬਰ ਨੂੰ ਲੱਗਣਗੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਵਿਸ਼ੇਸ਼ ਕੈਂਪ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ ਜਾਰੀ ਪੱਤਰ ਅਨੁਸਾਰ ਯੋਗਤਾ ਮਿਤੀ 01 ਜਨਵਰੀ 2027 ਦੇ ਆਧਾਰ ’ਤੇ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (ਐੱਸਐੱਸਆਰ) ਤਹਿਤ ਵੋਟਰਾਂ ਦੀ ਸਹੂਲਤ ਲਈ 22 ਨਵੰਬਰ 2026 ਅਤੇ 6 ਦਸੰਬਰ 2026 (ਐਤਵਾਰ) ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਕੋਮਲ ਮਿੱਤਲ ਨੇ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਮੁੱਖ ਉਦੇਸ਼ ਯੋਗ ਵੋਟਰਾਂ ਨੂੰ ਵੋਟਰ ਸੂਚੀਆਂ ਵਿਚ ਆਪਣਾ ਨਾਮ ਦਰਜ ਕਰਵਾਉਣ ਅਤੇ ਸੂਚੀਆਂ ਸਬੰਧੀ ਦਾਅਵੇ ਤੇ ਇਤਰਾਜ਼ ਪੇਸ਼ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਵੋਟਰ ਸੂਚੀਆਂ ਵਿਚ ਆਪਣੇ ਵੇਰਵਿਆਂ ਦੀ ਜਾਂਚ ਕਰਕੇ ਲੋੜੀਂਦੀ ਕਾਰਵਾਈ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਦੋਵੇਂ ਦਿਨ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸਬੰਧਤ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ ਅਤੇ ਸਾਰੇ ਬੂਥ ਲੈਵਲ ਅਫ਼ਸਰ (ਬੀ.ਐੱਲ.ਓਜ਼) ਆਪਣੇ-ਆਪਣੇ ਨਿਰਧਾਰਤ ਪੋਲਿੰਗ ਬੂਥਾਂ ’ਤੇ ਇਸ ਸਮੇਂ ਦੌਰਾਨ ਹਾਜ਼ਰ ਰਹਿਣਗੇ ਤਾਂ ਜੋ ਵੋਟਰਾਂ ਨੂੰ ਲੋੜੀਂਦੀ ਸਹਾਇਤਾ ਅਤੇ ਮਾਰਗਦਰਸ਼ਨ ਮੁਹੱਈਆ ਕਰਵਾਇਆ ਜਾ ਸਕੇ।