- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਿਜੀਟਲ ਲਾਈਫ ਸਰਟੀਫਿਕੇਟ ਅਪਲੋਡ ਕਰਵਾਉਣ ਲਈ 19 ਤੋਂ 21 ਨਵੰਬਰ ਤੱਕ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਰੂਪਨਗਰ ਜਸਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਦੀ ਸਹੂਲਤ ਲਈ 3 ਨਵੰਬਰ 2025 ਤੋਂ ਪੈਨਸ਼ਨਰ ਸੇਵਾ ਪੋਰਟਲ ਸ਼ੁਰੂ ਕੀਤਾ ਗਿਆ ਹੈ। ਇਸ ਪੋਰਟਲ ਰਾਹੀਂ ਪੈਨਸ਼ਨ ਸਬੰਧੀ ਵੱਖ-ਵੱਖ ਸੇਵਾਵਾਂ ਜਿਵੇਂ ਮਹੀਨਾਵਾਰ ਪੈਨਸ਼ਨ ਦੀ ਅਦਾਇਗੀ, ਇਲੈਕਟ੍ਰਾਨਿਕ ਪੈਨਸ਼ਨ ਭੁਗਤਾਨ ਆਰਡਰ (ਈਪੀਪੀਓ), ਪੈਨਸ਼ਨ ਡਾਟਾ, ਸ਼ਿਕਾਇਤਾਂ ਦਾ ਨਿਪਟਾਰਾ ਅਤੇ ਉਤਰਾਧਿਕਾਰੀ ਸਬੰਧੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਮੂਹ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਦਾ ਡਿਜੀਟਲ ਜੀਵਨ ਪ੍ਰਮਾਣ ਪੱਤਰ ਪੋਰਟਲ ’ਤੇ ਅਪਲੋਡ ਕਰਨਾ ਅਤੇ ਈ-ਕੇਵਾਈਸੀ. ਕਰਵਾਉਣਾ ਲਾਜ਼ਮੀ ਹੈ। ਇਸ ਸਬੰਧੀ ਪੈਨਸ਼ਨਰਾਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਦੀ ਸਹੂਲਤ ਲਈ ਵਿੱਤ ਵਿਭਾਗ ਵੱਲੋਂ 19 ਨਵੰਬਰ ਤੋਂ 21 ਨਵੰਬਰ 2026 ਤੱਕ ਵਿਸ਼ੇਸ਼ ਪੈਨਸ਼ਨਰ ਸੇਵਾ ਮੇਲਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਸਮੂਹ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਅਜੇ ਤੱਕ ਆਪਣਾ ਡਿਜੀਟਲ ਜੀਵਨ ਪ੍ਰਮਾਣ ਪੱਤਰ ਅਪਡੇਟ ਨਹੀਂ ਕਰਵਾਇਆ, ਉਹ 19, 20 ਅਤੇ 21 ਨਵੰਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ ਨਜ਼ਦੀਕੀ ਖ਼ਜ਼ਾਨਾ ਦਫ਼ਤਰ ਵਿਖੇ ਪਹੁੰਚ ਕੇ ਇਸ ਸੇਵਾ ਮੇਲੇ ਦਾ ਲਾਭ ਉਠਾਉਣ।