ਬੱਚਿਆਂ ਲਈ ਵਿਸ਼ੇਸ਼ ਟੀਕਾਕਰਨ ਕੈਂਪਾਂ ਦੀ ਸ਼ੁਰੂਆਤ ਬੱਚਿਆਂ ਲਈ ਵਿਸ਼ੇਸ਼ ਟੀਕਾਕਰਨ ਕੈਂਪਾਂ ਦੀ ਹੋਈ ਸ਼ੁਰੂਆਤ
Publish Date: Wed, 18 Nov 2026 03:54 PM (IST)
Updated Date: Wed, 18 Nov 2026 03:54 PM (IST)
ਰਾਜਵੀਰ ਸਿੰਘ ਚੌਂਤਾ, ਪੰਜਾਬੀ ਜਾਗਰਣ, ਸ੍ਰੀ ਚਮਕੌਰ ਸਾਹਿਬ: ਐੱਸਡੀਐੱਚ ਸ੍ਰੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਬਲਾਕ ਚਮਕੌਰ ’ਚ ਵੱਖ-ਵੱਖ ਥਾਂਵਾ ਤੇ ਬੱਚਿਆਂ ਲਈ ਵਿਸ਼ੇਸ ਟੀਕਾਕਰਨ ਕੈਂਪਾਂ ਦੀ ਸ਼ੁਰੂਆਤ ਹੋਈ। ਇਸ ਮੌਕੇ ਤੇ ਡਾ.ਗੋਬਿਦ ਟੰਡਨ ਸੀਨੀਅਰ ਮੈਡੀਕਲ ਅਫਸਰ ਸ੍ਰੀ ਚਮਕੌਰ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 17 ਨਵੰਬਰ ਤੋ 20 ਨਵੰਬਰ ਤੱਕ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾਣਗੇ ਤੇ ਇਨ੍ਹਾਂ ਕੈਂਪਾਂ ’ਚ ਕਿਸੀ ਕਾਰਨ ਕਰਕੇ ਜੋ ਬੱਚੇ ਮੀਜ਼ਲ ਰੁਬੇਲਾ, ਪੈਂਟਾਵੈਲੇਂਟ, ਵਿਟਾਮਿਨ ਏ, ਪੋਲੀਓ, ਬੀਸੀਜੀ ਆਦਿ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ ਕਵਰ ਕੀਤਾ ਜਾਵੇਗਾ। ਇਸ ਦੌਰਾਨ ਮਾਈਗ੍ਰੇਟਰੀ ਆਬਾਦੀ ’ਚ 0 ਤੋ 5 ਸਾਲ ਤੱਕ ਦੇ ਬੱਚਿਆਂ ਤੇ ਗਰਭਵਤੀ ਔਰਤਾਂ ਦੇ ਟੀਕਾਕਰਨ ਕੀਤਾ ਜਾਵੇਗਾ। ਇਸ ਮੌਕੇ ਤੇ ਹਰਵਿੰਦਰ ਸਿੰਘ ਬਲਾਕ ਐਕਸਟੈਨਸ਼ਨ ਐਜੂਕੇਟਰ ਨੇ ਦੱਸਿਆ ਕਿ ਉਚ ਜ਼ੋਖਮ ਵਾਲੇ ਖੇਤਰ ਪ੍ਰਵਾਸੀ ਅਬਾਦੀ, ਖਾਨਾਬਦੋਸ ਸਾਈਟਾਂ, ਇੱਟਾਂ ਦੇ ਭੱਠਿਆ ਆਦਿ ਤੇ ਰਹਿਣ ਵਾਲੇ ਲੋਕਾਂ ਦੇ ਬੱਚਿਆਂ ਤੇ ਗਰਭਵਤੀ ਔਰਤਾਂ ਲਈ ਵਿਸੇ਼ਸ ਟੀਕਾਕਰਨ ਲਗਾ ਕੇ ਸਿਹਤ ਵਿਭਾਗ ਦੀਆਂ ਟੀਮਾਂ ਨੇ ਆਪਣੇ ਮਿਥੇ ਟੀਚੇ ਪੂਰੇ ਕਰਨਗੀਆਂ। ਇਸ ਤੋਂ ਇਲਾਵਾ ਜਿਹੜੇ ਬੱਚੇ ਘਰਾਂ ’ਚ ਪੈਦਾ ਹੁੰਦੇ ਹਨ ਤੇ ਉਨਾਂ ਬੱਚਿਆਂ ਦੀਆਂ ਜਨਮ ਖੁਰਾਕਾਂ ਵੀ ਰਹਿ ਜਾਂਦੀਆ ਹਨ, ਉਹ ਬੱਚੇ ਵੀ ਇਸ ਮੁਹਿੰਮ ’ਚ ਸ਼ਾਮਲ ਕੀਤੇ ਹਨ। ਇਸ ਮੌਕੇ ਤੇ ਲਖਵੀਰ ਕੌਰ ਏਐੱਨਐੱਮ ਅਨੀਤਾ ਰਾਣੀ ਏਐੱਨਐੱਮ,ਕਮਲਜੀਤ ਕੌਰ,ੱਹਰਪ੍ਰੀਤ ਕੌਰ ਏਐੱਨਐੱਮ, ਗੁਰਦੀਪ ਸਿੰਘ ਹੈਲਥ ਵਰਕਰ ਤੇ ਆਸ਼ਾ ਵਰਕਰਜ਼ ਹਾਜ਼ਰ ਸਨ।