ਦਸਮੇਸ਼ ਸਪੋਰਟਸ ਕਲੱਬ ਵੱਲੋਂ 70 ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਦਸਮੇਸ਼ ਸਪੋਰਟਸ ਕਲੱਬ ਮੋਰਿੰਡਾ ਵੱਲੋਂ 70 ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ
Publish Date: Fri, 25 Sep 2026 04:09 PM (IST)
Updated Date: Fri, 25 Sep 2026 04:12 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਰਿੰਡਾ: ਦਸਮੇਸ਼ ਸਪੋਰਟਸ ਕਲੱਬ ਮੋਰਿੰਡਾ ਵਲੋਂ ਆਪਣੇ ਹੋਣਹਾਰ 70 ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਪ੍ਰਧਾਨ ਕ੍ਰਿਸ਼ਨ ਸਿੰਘ ਰਾਣਾ ਨੇ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਕਲੱਬ ਦੇ ਸਰਪ੍ਰਸਤ ਨੰਬਰਦਾਰ ਰੁਪਿੰਦਰ ਸਿੰਘ ਭੀਚਰਾ ਨੇ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਹਲਕਾ ਵਿਧਾਇਕ ਡਾ.ਚਰਨਜੀਤ ਸਿੰਘ ਅਤੇ ਆਪ ਦੇ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਕਲੱਬ ਵੱਲੋਂ ਆਪਣੇ ਖਿਡਾਰੀਆਂ ਦੀਆਂ ਦੋ ਟੀਮਾਂ ਵਿਚਕਾਰ ਸ਼ਾਨਦਾਰ ਹੈਂਡਬਾਲ ਮੁਕਾਬਲਾ ਕਰਵਾਇਆ ਗਿਆ। ਇਸ ਮੈਚ ਦਾ ਮਹਿਮਾਨਾਂ ਅਤੇ ਇਲਾਕਾ ਨਿਵਾਸੀਆਂ ਨੇ ਖੂਬ ਅਨੰਦ ਮਾਣਿਆ। ਇਸ ਮੌਕੇ ਕਲੱਬ ਵੱਲੋਂ ਆਪਣੇ ਹੋਣਹਾਰ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ। ਕਲੱਬ ਵਲੋਂ ਅਪਣੇ ਇੰਟਰਨੈਸ਼ਨਲ ਖਿਡਾਰੀਆਂ, ਅਤੇ ਤਾਜ਼ਾ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ ਵਿਚ ਸੋਨੇ ਦੇ ਤਗਮੇ ਜਿੱਤਣ ਵਾਲੇ 9 ਖਿਡਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਵਿਧਾਇਕ ਡਾ.ਚਰਨਜੀਤ ਸਿੰਘ, ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ, ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਜਗਪਾਲ ਸਿੰਘ ਜੌਲੀ, ਮੀਤ ਪ੍ਰਧਾਨ ਹਰਜਿੰਦਰ ਸਿੰਘ ਛਿੱਬਰ, ਕੌਂਸਲਰ ਹਰਜੀਤ ਸਿੰਘ ਸੋਢੀ, ਮਾਰਕੀਟ ਕਮੇਟੀ ਮੋਰਿੰਡਾ ਦੇ ਸਾਬਕਾ ਚੇਅਰਮੈਨ ਐੱਨਪੀ ਰਾਣਾ, ਸਾਬਕਾ ਕੌਂਸਲਰ ਮੰਗਲ ਸੈਨ, ਨਿਰਮਲ ਸਿੰਘ ਮੇਹਰਬਾਨ ਆਦਿ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲਲਿਤ ਕੁਮਾਰ, ਮਾ.ਪਵਨ ਕੁਮਾਰ, ਸੁਨੀਲ ਮੰਗਾ, ਹਰਚੰਦ ਸਿੰਘ, ਦਵਿੰਦਰ ਸਿੰਘ ਜੋਗਾ, ਅਰੁਣ ਲੱਕੀ, ਇੰਟਰਨੈਸ਼ਨਲ ਖਿਡਾਰੀ ਪਵਨ ਪਵਨਾ, ਦਲਜੀਤ ਸਿੰਘ, ਪਵਨ ਕੁਮਾਰ ਪੰਮੀ, ਸੁਰਿੰਦਰ ਕੁਮਾਰ, ਕੋਚ ਜਗਵੰਤ ਸਿੰਘ ਨਿੱਕਾ, ਮਹਿਜ਼ ਕੁਮਾਰ, ਸੁਰਜੀਤ ਸਿੰਘ ਲਾਡੀ, ਮੋਹਨ ਲਾਲ, ਜਸਵਿੰਦਰ ਸਿੰਘ ਬਿੰਦਾ, ਵਿਕਾਸ ਕੁਮਾਰ ਵਿੱਜ, ਹਰਮਨ ਸਿੰਘ ਆਦਿ ਪਤਵੰਤੇ ਹਾਜ਼ਰ ਸਨ।