350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਤਪ ਸਥਾਨ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਆਰੰਭ
ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਤੀਰਥ ਸਿੰਘ ਨੇ ਦੱਸਿਆ ਕਿ ਸਾਹਿਬ ਭਾਈ ਜੈਤਾ ਜੀ ਦੀ ਪਵਿੱਤਰ ਕਰਮਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਸਾਰੇ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਕਰ ਦਿੱਤੇ ਗਏ ਹਨ। ਸੰਗਤਾਂ ਲਈ 24 ਘੰਟੇ ਲੰਗਰ ਚੱਲ ਰਿਹਾ ਹੈ ਅਤੇ ਰਿਹਾਇਸ਼ ਸੰਬੰਧੀ ਪੂਰੇ ਪ੍ਰਬੰਧ ਵਧੀਆ ਢੰਗ ਨਾਲ ਕੀਤੇ ਜਾ ਚੁੱਕੇ ਹਨ।
Publish Date: Fri, 21 Nov 2025 01:31 PM (IST)
Updated Date: Fri, 21 Nov 2025 01:36 PM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ: ਇਤਿਹਾਸਕ ਗੁਰਦੁਆਰਾ ਤਪ ਸਥਾਨ ਸਾਹਿਬ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ) ਸ਼ਹੀਦ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਦਾ ਆਰੰਭ ਕਰ ਦਿੱਤਾ ਗਿਆ ਹੈ। ਇਹ ਲੜੀ 20 ਨਵੰਬਰ ਤੋਂ 30 ਨਵੰਬਰ ਤੱਕ ਨਿਰੰਤਰ ਚੱਲੇਗੀ।
ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਤੀਰਥ ਸਿੰਘ ਨੇ ਦੱਸਿਆ ਕਿ ਸਾਹਿਬ ਭਾਈ ਜੈਤਾ ਜੀ ਦੀ ਪਵਿੱਤਰ ਕਰਮਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਸਾਰੇ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਕਰ ਦਿੱਤੇ ਗਏ ਹਨ। ਸੰਗਤਾਂ ਲਈ 24 ਘੰਟੇ ਲੰਗਰ ਚੱਲ ਰਿਹਾ ਹੈ ਅਤੇ ਰਿਹਾਇਸ਼ ਸੰਬੰਧੀ ਪੂਰੇ ਪ੍ਰਬੰਧ ਵਧੀਆ ਢੰਗ ਨਾਲ ਕੀਤੇ ਜਾ ਚੁੱਕੇ ਹਨ।
ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਬਾਬਾ ਅਮਨਦੀਪ ਸਿੰਘ ਨੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਸਮੂਹ ਸੰਗਤ ਨੂੰ ਬੇਨਤੀ ਕੀਤੀ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ, ਜੋ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਈ ਜਾ ਰਹੀ ਹੈ, ਵਿੱਚ ਨਿੱਜੀ ਤੌਰ ’ਤੇ ਹਾਜ਼ਰੀ ਭਰ ਕੇ ਗੁਰੂ ਸਾਹਿਬ ਦੀਆਂ ਅਸੀਸਾਂ ਦੇ ਪਾਤਰ ਬਣਨ।