- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਦੀਪ ਸਿੰਘ ਕਲੋਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਜੂਨ 2026 ਨੂੰ ਮਸਤੂਆਣਾ ਸਾਹਿਬ ਵਿਖੇ ਅੰਡਰ 20 ਜੂਨੀਅਰ ਲੜਕਿਆਂ ਦੀ ਪੰਜਾਬ ਕਬੱਡੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲੇ ਕਰਵਾਏ ਗਏ। ਇਸ ਚੈਂਪੀਅਨਸ਼ਿਪ ਵਿੱਚ ਸ੍ਰੀ ਅਨੰਦਪੁਰ ਸਾਹਿਬ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ।

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਗੁਰੂ ਨਗਰ ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਲੱਗਦੇ ਪਿੰਡ ਕਲੋਤਾ ਵਿਖੇ ਪਿਛਲੇ ਲੰਮੇ ਸਮੇਂ ਤੋਂ ਨੌਜਵਾਨਾਂ ਅਤੇ ਬੱਚਿਆਂ ਨੂੰ ਕਬੱਡੀ ਦੀ ਸਿਖਲਾਈ ਦੇ ਕੇ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਯਤਨ ਹੁਣ ਸਫਲਤਾ ਦਾ ਰੂਪ ਧਾਰ ਰਹੇ ਹਨ। ਕਬੱਡੀ ਐਸੋਸੀਏਸ਼ਨ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਅਤੇ ਅਕੈਡਮੀ ਪ੍ਰਬੰਧਕ ਸੰਦੀਪ ਸਿੰਘ ਕਲੋਤਾ ਵੱਲੋਂ ਇਲਾਕੇ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਨਤੀਜਾ ਹੁਣ ਮੈਦਾਨ ਵਿੱਚ ਨਜ਼ਰ ਆਉਣ ਲੱਗ ਪਿਆ ਹੈ।
ਸੰਦੀਪ ਸਿੰਘ ਕਲੋਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਜੂਨ 2026 ਨੂੰ ਮਸਤੂਆਣਾ ਸਾਹਿਬ ਵਿਖੇ ਅੰਡਰ 20 ਜੂਨੀਅਰ ਲੜਕਿਆਂ ਦੀ ਪੰਜਾਬ ਕਬੱਡੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲੇ ਕਰਵਾਏ ਗਏ। ਇਸ ਚੈਂਪੀਅਨਸ਼ਿਪ ਵਿੱਚ ਸ੍ਰੀ ਅਨੰਦਪੁਰ ਸਾਹਿਬ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ।
ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਖਿਡਾਰੀਆਂ ਦੀ ਸਖ਼ਤ ਮਿਹਨਤ, ਕੋਚਾਂ ਦੀ ਰਹਿਨੁਮਾਈ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਟੀਮ ਦੀ ਇਸ ਸਫਲਤਾ ਲਈ ਸੈਕਟਰੀ ਪੰਜਾਬ ਕਬੱਡੀ ਐਸੋਸੀਏਸ਼ਨ ਤਜਿੰਦਰ ਸਿੰਘ ਮਿੱਡੂਖੇੜਾ, ਚੇਅਰਮੈਨ ਅਮਨਪ੍ਰੀਤ ਸਿੰਘ ਮੱਲੀ, ਸੈਕਟਰੀ ਭੁਪਿੰਦਰ ਸਿੰਘ, ਕਬੱਡੀ ਕੋਚ ਹਰਵਿੰਦਰ ਕੌਰ ਨੋਨਾ, ਜਰਨੈਲ ਹਰੀ ਸਿੰਘ ਨਲੂਆ ਕਬੱਡੀ ਅਕੈਡਮੀ ਦੇ ਕੋਚ ਮੁਨੀਸ਼ ਕੁਮਾਰ ਅਤੇ ਖਿਡਾਰੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ।
ਸੰਦੀਪ ਸਿੰਘ ਕਲੋਤਾ ਨੇ ਕਿਹਾ ਕਿ ਭਵਿੱਖ ਵਿੱਚ ਵੀ ਪਿੰਡ ਅਤੇ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਯਤਨ ਜਾਰੀ ਰਹਿਣਗੇ ਤਾਂ ਜੋ ਉਹ ਆਪਣੀ ਪ੍ਰਤਿਭਾ ਦੇ ਬਲਬੂਤੇ ਵੱਡੇ ਪੱਧਰ ਉੱਤੇ ਇਲਾਕੇ ਦਾ ਨਾਮ ਰੌਸ਼ਨ ਕਰ ਸਕਣ।