ਸ੍ਰੀ ਕੀਰਤਪੁਰ ਸਾਹਿਬ ਨਗਰ ਪੰਚਾਇਤ ਚੋਣ : ਗੁਰਮੀਤ ਸਿੰਘ ਟੀਨਾ ਬਣੇ ਪ੍ਰਧਾਨ, ਹਰਪਿੰਦਰ ਕੌਰ ਨੂੰ ਮਿਲੀ ਮੀਤ ਪ੍ਰਧਾਨ ਦੀ ਕਮਾਨ ਨਗਰ ਪੰਚਾਇਤ ਸ਼੍ਰੀ ਕੀਰਤਪੁਰ ਸਾਹਿਬ ਦੇ 11 ਵਾਰਡਾਂ ਦੇ ਜੇਤੂ ਉਮੀਦਵਾਰਾਂ ਵਿੱਚੋਂ ਪ੍ਰਧਾਨ ਮੀਤ ਪ੍ਰਧਾਨ ਅਤੇ ਸੀਨੀਅਰ ਮੀਤ ਪ੍ਰਧਾਨ ਦੀ ਚੋਣ ਅੱਜ ਨਗਰ ਪੰਚਾਇਤ ਸ਼੍ਰੀ ਕੀਰਤਪੁਰ ਸਾਹਿਬ ਦੇ ਦਫਤਰ ਹੋਈ ਜਿਸ ਵਿੱਚ ਹਲਕੇ ਦੇ ਵਿਧਾਇਕ ਅਤੇ ਸਥਾਨਕ ਸਰਕਾਰਾਂ ਦੇ ਮੰਤਰੀ ਹਰਜੋਤ ਸਿੰਘ ਬੈਂਸ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਦੌਰਾਨ ਐਸ,ਡੀ,ਐਮ ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ ਵੱਲੋਂ ਚੁਣੇ ਹੋਏ ਉਮੀਦਵਾਰਾਂ ਨੂੰ ਆਪਣੀ ਵੋਟ ਪਾ ਕੇ ਪ੍ਰਧਾਨ ਚੁਣਨ ਲਈ ਸੱਦਾ ਪੱਤਰ ਦਿੱਤਾ ਗਿਆ ਸੀ।
Publish Date: Wed, 08 Jul 2026 03:09 PM (IST)
Updated Date: Wed, 08 Jul 2026 03:10 PM (IST)
ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ - ਨਗਰ ਪੰਚਾਇਤ ਸ਼੍ਰੀ ਕੀਰਤਪੁਰ ਸਾਹਿਬ ਦੇ 11 ਵਾਰਡਾਂ ਦੇ ਜੇਤੂ ਉਮੀਦਵਾਰਾਂ ਵਿੱਚੋਂ ਪ੍ਰਧਾਨ ਮੀਤ ਪ੍ਰਧਾਨ ਅਤੇ ਸੀਨੀਅਰ ਮੀਤ ਪ੍ਰਧਾਨ ਦੀ ਚੋਣ ਅੱਜ ਨਗਰ ਪੰਚਾਇਤ ਸ਼੍ਰੀ ਕੀਰਤਪੁਰ ਸਾਹਿਬ ਦੇ ਦਫਤਰ ਹੋਈ ਜਿਸ ਵਿੱਚ ਹਲਕੇ ਦੇ ਵਿਧਾਇਕ ਅਤੇ ਸਥਾਨਕ ਸਰਕਾਰਾਂ ਦੇ ਮੰਤਰੀ ਹਰਜੋਤ ਸਿੰਘ ਬੈਂਸ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਦੌਰਾਨ ਐਸ,ਡੀ,ਐਮ ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ ਵੱਲੋਂ ਚੁਣੇ ਹੋਏ ਉਮੀਦਵਾਰਾਂ ਨੂੰ ਆਪਣੀ ਵੋਟ ਪਾ ਕੇ ਪ੍ਰਧਾਨ ਚੁਣਨ ਲਈ ਸੱਦਾ ਪੱਤਰ ਦਿੱਤਾ ਗਿਆ ਸੀ।
ਦੱਸਣਯੋਗ ਹੈ ਕਿ ਸ੍ਰੀ ਕੀਰਤਪੁਰ ਸਾਹਿਬ ਨਗਰ ਪੰਚਾਇਤ ਦੀ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਚਾਰ ਉਮੀਦਵਾਰ ਅਤੇ ਦੋ ਆਜ਼ਾਦ ਉਮੀਦਵਾਰਾਂ ਦੇ ਸਮਰਥਨ ਨਾਲ ਛੇ ਉਮੀਦਵਾਰਾਂ ਤਾਂ ਕਾਲਮ ਪੂਰਾ ਸੀ ਜਦੋਂ ਕਿ ਇੱਕ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਦਾ ਅਤੇ 4 ਅਜ਼ਾਦ ਉਮੀਦਵਾਰਾਂ ਵੱਲੋਂ ਵੋਟ ਪਾਈ ਗਈ।
ਪ੍ਰਧਾਨ ਦੀ ਚੋਣ ਲਈ ਵਾਰਡ ਨੰਬਰ 9 ਜੇਤੂ ਉਮੀਦਵਾਰ ਗੁਰਮੀਤ ਸਿੰਘ ਟੀਨਾ ਨੂੰ ਛੇ ਵੋਟਾਂ ਪਈਆਂ ਅਤੇ ਪ੍ਰਧਾਨ ਚੁਣੇ ਗਏ ਇਸੇ ਤਰ੍ਹਾਂ ਵਾਰਡ ਨੰਬਰ 10 ਤੋਂ ਜੇਤੂ ਉਮੀਦਵਾਰ ਹਰਪਿੰਦਰ ਕੌਰ ਨੂੰ ਛੇ ਵੋਟਾਂ ਪਈਆਂ ਜੋ ਮੀਤ ਪ੍ਰਧਾਨ ਚੁਣੇ ਗਏ ਇਸੇ ਤਰਾਂ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ ਇੱਕ ਤੋਂ ਜੇਤੂ ਉਮੀਦਵਾਰ ਗੁਰਨਾਮ ਸਿੰਘ ਨੂੰ ਸੱਤ ਵੋਟਾਂ ਪਾਈਆਂ ਜੋ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ। ਹਰਜੋਤ ਸਿੰਘ ਬੈਂਸ ਵੱਲੋਂ ਚੁਣੇ ਹੋਏ ਪ੍ਰਧਾਨ ਅਤੇ ਮੀਤ ਪ੍ਰਧਾਨ ਨੂੰ ਵਧਾਈਆਂ ਦਿੱਤੀਆਂ ਅਤੇ ਸ਼ਹਿਰ ਦੇ ਵਿਕਾਸ ਲਈ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਚੋਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਸਮਰਥਕਾਂ ਵੱਲੋਂ ਸ਼ਹਿਰ ਵਿੱਚ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਇਸ ਦੌਰਾਨ ਮਾਰਕੀਟ ਕਮੇਟੀ ਦੇ ਚੇਅਰਮੈਨ ਕਮਿੱਕਰ ਸਿੰਘ ਡਾਢੀ, ਇੰਦਰਜੀਤ ਸਿੰਘ ਅਰੋੜਾ ਸ੍ਰੀ ਅਨੰਦਪੁਰ ਸਾਹਿਬ, ਗੁਰਪ੍ਰੀਤ ਸਿੰਘ ਅਰੋੜਾ, ਗਗਨਦੀਪ ਸਿੰਘ ਭਾਰਜ, ਰਜਿੰਦਰ ਸੈਣੀ, ਬਲਾਕ ਪ੍ਰਧਾਨ ਗਫੂਰ ਮੁਹੰਮਦ, ਕੁਲਵਿੰਦਰ ਕੌਸ਼ਲ,ਯੁਨਿਸ ਖਾਨ, ਤੇਜਵੀਰ ਸਿੰਘ ਜਗੀਰਦਾਰ, ਜਗਤਾਰ ਸਿੰਘ, ਜੋਗਿੰਦਰ ਸਿੰਘ ਬਿੱਟੂ, ਕਸ਼ਮੀਰ ਸਿੰਘ ਸੈਣੀ ਸਮੇਤ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।