ਹਾਈਟੈਕ ਨਾਕਾ ਲਗਾ ਕੇ ਸ੍ਰੀ ਕੀਰਤਪੁਰ ਸਾਹਿਬ ਪੁਲਿਸ ਨੇ ਕੱਟੇ 22 ਚਲਾਨ
ਹਾਈਟੈਕ ਨਾਕਾ ਲਗਾ ਕੇ ਸ੍ਰੀ ਕੀਰਤਪੁਰ ਸਾਹਿਬ ਪੁਲਿਸ ਨੇ ਕੱਟੇ 22 ਚਲਾਨ
Publish Date: Tue, 10 Feb 2026 06:39 PM (IST)
Updated Date: Tue, 10 Feb 2026 06:41 PM (IST)

ਡੀ ਆਈ ਜੀ ਨਾਨਕ ਸਿੰਘ, ਜਿਲ੍ਹਾ ਪੁਲਿਸ ਮੁੱਖੀ ਮਨਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ ਨਰਿੰਦਰ ਸੈਣੀ, ਪੰਜਾਬੀ ਜਾਗਰਣ ਸ਼੍ਰੀ ਕੀਰਤਪੁਰ ਸਾਹਿਬ : ਸ਼੍ਰੀ ਕੀਰਤਪੁਰ ਸਾਹਿਬ ਦੇ ਪਤਾਲਪੁਰੀ ਚੌਂਕ ਵਿਖੇ ਦੇਰ ਰਾਤ ਪੁਲਿਸ ਵੱਲੋਂ ਵਿਸ਼ੇਸ਼ ਤੌਰ ’ਤੇ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਪੁਲਿਸ ਦੇ ਵੱਡੇ ਅਫਸਰ ਇਸ ਨਾਕੇ ਦੇ ਵਿਚ ਪਹੁੰਚੇ। ਪੁਲਿਸ ਵੱਲੋਂ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਤੋਂ ਆ ਰਹੀਆਂ ਗੱਡੀਆਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਆਈ,ਪੀ,ਐਸ ਡੀ ਆਈ ਜੀ ਨਾਨਕ ਸਿੰਘ ਰੂਪ ਨਗਰ ਰੇਂਜ ਅਤੇ ਜਿਲ੍ਹਾਂ ਰੂਪਨਗਰ ਵਿਸ਼ੇਸ਼ ਤੌਰ ’ਤੇ ਪਹੁੰਚੇ ਉਹਨਾਂ ਦੇ ਨਾਲ ਜਿਲਾ ਪੁਲਿਸ ਮੁੱਖੀ ਰੂਪਨਗਰ ਮਨਿੰਦਰ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਮੌਜੂਦ ਸਨ। ਗੱਲਬਾਤ ਕਰਦੇ ਹੋਏ ਡੀ ਆਈ ਜੀ ਨਾਨਕ ਸਿੰਘ ਨੇ ਦੱਸਿਆ ਕਿ ਪੂਰੇ ਸੂਬੇ ਦੇ ਵਿੱਚ ਆਪਰੇਸ਼ਨ ਪਰਹਾਰ ਦੋ ਦੇ ਤਹਿਤ ਕਾਰਵਾਈ ਆਰੰਭੀ ਹੋਈ ਹੈ ਜਿਹੜੇ ਵਿਅਕਤੀ ਲੰਬੇ ਸਮੇਂ ਤੋਂ ਅਪਰਾਧ ਦੀ ਗਤੀਵਿਧੀਆਂ ਨਾਲ ਜੁੜੇ ਹੋਏ ਹਨ ਉਹਨਾਂ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਇਕ ਲੱਖ ਮੁੰਡਾ ਮਾਰਨ ਵਾਲੇ ਸਵਾਲ ਤੇ ਉਨਾਂ ਕਿਹਾ ਕਿ ਇਹ ਕੋਰੀ ਝੂਠ ਅਫਵਾਹ ਹੈ ਅਜਿਹੀ ਕੋਈ ਗੱਲ ਨਹੀਂ ਹੈ ਜਿਹੜੇ ਲੋਕਾਂ ਦਾ ਕੋਈ ਦੋਸ਼ ਨਹੀਂ ਹੈ ਉਹਨਾਂ ਨੂੰ ਜਾਂਚ ਤੋਂ ਬਾਅਦ ਤੁਰੰਤ ਛੱਡਿਆ ਜਾਂਦਾ ਹੈ। ਉਹਨਾਂ ਵੱਲੋਂ ਰੂਪਨਗਰ ਰੇਂਜ ਦੇ ਵਿਚ ਕੁੱਲ 150 ਬੰਦਿਆਂ ਨੂੰ ਹਿਰਾਸਤ ਵਿਚ ਲਿਆ ਸੀ ਅਤੇ ਰੂਪਨਗਰ ਜ਼ਿਲ੍ਹੇ ਵਿੱਚੋਂ 30 ਵਿਅਕਤੀਆਂ ਨੂੰ ਰਾਊਂਡ ਅਪ ਕੀਤਾ ਗਿਆ ਹੈ। ਇਸ ਦੌਰਾਨ ਵੱਡੀ ਗਿਣਤੀ ਦੇ ਵਿੱਚ ਪੁਲਿਸ ਅਧਿਕਾਰੀ ਮੌਜੂਦ ਰਹੇ ਇਸ ਦੌਰਾਨ ਥਾਣਾ ਮੁਖੀ ਜਤਿਨ ਕਪੂਰ ਨੇ ਦੱਸਿਆ ਕਿ ਕੀਰਤਪੁਰ ਸਾਹਿਬ ਤੋਂ ਤਿੰਨ ਵਿਅਕਤੀਆਂ ਨੂੰ ਰਾਊਂਡ ਅਪ ਕੀਤਾ ਗਿਆ ਹੈ ਅਤੇ ਆਪਰੇਸ਼ਨ ਪ੍ਰਹਾਰ ਦੋ ਦੇ ਤਹਿਤ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਇਸ ਦੌਰਾਨ ਉਹਨਾਂ ਲੋਕਾਂ ਨੂੰ ਤਾੜਨਾ ਕੀਤੀ ਹੈ ਕਿ ਅਪਰਾਧਿਕ ਗਤੀਵਿਧੀਆਂ ਤੋਂ ਦੂਰ ਰਹਿਣ ਨਹੀਂ ਤਾਂ ਬੁਰੇ ਅੰਜਾਮ ਹੋਣਗੇ। ਇਸ ਦੌਰਾਨ ਥਾਣਾ ਸ਼੍ਰੀ ਕੀਰਤਪੁਰ ਸਾਹਿਬ ਦੀ ਪੁਲਿਸ ਟੀਮ ਵੱਲੋਂ ਕਾਰਾਂ ਦੋ ਪਹੀਆ ਵਾਹਨਾਂ ਦੀ ਵਿਸ਼ੇਸ਼ ਪੁੱਛ ਪੜਤਾਲ ਕੀਤੀ ਗਈ ਅਤੇ ਆਉਣ ਜਾਣ ਵਾਲੇ ਰਾਹਗੀਰਾਂ ਤੋਂ ਪੁੱਛ ਪੜਤਾਲ ਤੋਂ ਬਾਅਦ ਹੀ ਨਾਕੇਬੰਦੀ ਤੋਂ ਜਾਣ ਦਿੱਤਾ। ਥਾਣਾ ਮੁੱਖੀ ਨੇ ਦੱਸਿਆ ਕਿ ਇਸ ਦੌਰਾਨ 22 ਵਾਹਨਾਂ ਦੇ ਚਲਾਨ ਕੀਤੇ ਗਏ ਹਨ ਅਤੇ ਬਾਕੀ ਗੱਡੀਆਂ ਨੂੰ ਪੁੱਛ ਪੜਤਾਲ ਤੋਂ ਬਾਅਦ ਜਾਣ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਉਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹ ਕਾਰਵਾਈਆਂ ਭਵਿੱਖ ਵਿਚ ਜਾਰੀ ਰਹਿਣਗੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਅਤੇ ਪੁਲਿਸ ਦੀ ਤਿੱਖੀ ਨਜ਼ਰ ਹੈ।