ਵਿਦਿਆਰਥੀ ਦਸਮਜੋਤ ਸਿੰਘ ਨੇ ਤੈਰਾਕੀ ’ਚ ਜਿੱਤੇ ਸੋਨੇ ਤੇ ਕਾਂਸੇ ਦੇ ਤਮਗੇ
ਵਿਦਿਆਰਥੀ ਦਸਮਜੋਤ ਸਿੰਘ ਨੇ ਤੈਰਾਕੀ ’ਚ ਜਿੱਤੇ ਸੋਨੇ ਤੇ ਕਾਂਸੀ ਦੇ ਤਮਗੇ
Publish Date: Thu, 01 Oct 2026 06:06 PM (IST)
Updated Date: Thu, 01 Oct 2026 06:06 PM (IST)
ਅਸ਼ੋਕ ਚੇਤਲ, ਪੰਜਾਬੀ ਜਾਗਰਣ ਬੇਲਾ : ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੈਰਾਕੀ ਮੁਕਾਬਲਿਆਂ ਵਿਚ ਸਾਹਿਬਜ਼ਾਦਾ ਜੁਝਾਰ ਸਿੰਘ ਅਕੈਡਮੀ (ਭੈਰੋ ਮਾਜਰਾ) ਦੇ ਪੰਜਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਦਸਮਜੋਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਤਮਗੇ ਜਿੱਤ ਕੇ ਅਕੈਡਮੀ, ਇਲਾਕੇ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਦਸਮਜੋਤ ਸਿੰਘ ਨੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ 50 ਮੀਟਰ ਬਟਰਫਲਾਈ ਮੁਕਾਬਲੇ ਵਿਚ ਸੋਨੇ ਦਾ ਤਮਗਾ ਅਤੇ 50 ਮੀਟਰ ਫ੍ਰੀਸਟਾਈਲ ਮੁਕਾਬਲੇ ਵਿਚ ਕਾਂਸੇ ਦਾ ਤਮਗਾ ਹਾਸਲ ਕਰਕੇ ਵੱਡੀ ਸਫਲਤਾ ਦਰਜ ਕੀਤੀ। ਇਸ ਮੁਕਾਬਲੇ ਦੌਰਾਨ ਕਨਵੀਨਰ ਨਰੇਸ਼ ਰਾਜੋਰੀਆ ਅਤੇ ਸਹਾਇਕ ਕਨਵੀਨਰ ਪਿੰਕਾਸ਼ ਧੀਮਾਨ ਦੀ ਦੇਖ-ਰੇਖ ਹੇਠ ਵਿਦਿਆਰਥੀ ਨੇ ਇਹ ਪ੍ਰਾਪਤੀ ਹਾਸਲ ਕੀਤੀ। ਦਸਮਜੋਤ ਸਿੰਘ ਦੀ ਇਸ ਸ਼ਾਨਦਾਰ ਜਿੱਤ ’ਤੇ ਅਕੈਡਮੀ ਪ੍ਰਬੰਧਕ ਕਮੇਟੀ ਅਤੇ ਅਧਿਆਪਕਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਦਿਆਰਥੀ ਤੇ ਉਸ ਦੇ ਪਰਿਵਾਰ ਨੂੰ ਮੁਬਾਰਕਬਾਦ ਦਿੱਤੀ ਗਈ। ਪ੍ਰਬੰਧਕਾਂ ਨੇ ਵਿਦਿਆਰਥੀ ਨੂੰ ਭਵਿੱਖ ਵਿੱਚ ਹੋਰ ਉੱਚੀਆਂ ਮੰਜ਼ਿਲਾਂ ਛੂਹਣ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਅਕੈਡਮੀ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹੇਗੀ।