ਕੌਮੀ ਗੱਤਕਾ ਚੈਂਪੀਅਨਸ਼ਿਪ ’ਚ ਸੂਰਿਆ ਨੇ ਜਿੱਤਿਆ ਸੋਨ ਤਮਗਾ ਸਰਕਾਰੀ ਕਾਲਜ ਦੇ ਵਿਦਿਆਰਥੀ ਸੂਰਿਆ ਨੇ ਕੌਮੀ ਗੱਤਕਾ ਚੈਂਪੀਅਨਸ਼ਿਪ 'ਚ ਜਿੱਤਿਆ ਸੋਨ ਤਮਗਾ
Publish Date: Thu, 15 Oct 2026 03:23 PM (IST)
Updated Date: Thu, 15 Oct 2026 03:24 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਸਰਕਾਰੀ ਕਾਲਜ ਰੂਪਨਗਰ ਦੇ ਵਿਦਿਆਰਥੀ ਸੂਰਿਆ ਨੇ ਸ੍ਰੀਨਗਰ, ਜੰਮੂ-ਕਸ਼ਮੀਰ ਵਿਖੇ ਕਰਵਾਈ ਗਈ 10ਵੀਂ ਸੀਨੀਅਰ ਕੌਮੀ ਗੱਤਕਾ ਚੈਂਪੀਅਨਸ਼ਿਪ-2026 ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਜਿੱਤ ਕੇ ਕਾਲਜ ਅਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਵਿਦਿਆਰਥੀ ਦੀ ਇਸ ਮਾਣਮੱਤੀ ਪ੍ਰਾਪਤੀ ਨਾਲ ਕਾਲਜ ’ਚ ਖੁਸ਼ੀ ਦਾ ਮਾਹੌਲ ਹੈ। ਇਸ ਸ਼ਾਨਦਾਰ ਪ੍ਰਾਪਤੀ ਲਈ ਕਾਲਜ ਦੀ ਪ੍ਰਿੰਸੀਪਲ ਗੁਨਜੀਤ ਕੌਰ ਵੱਲੋਂ ਵਿਦਿਆਰਥੀ ਸੂਰਿਆ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਸੂਰਿਆ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਵਿਦਿਆਰਥੀਆਂ ਦੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਦਾ ਨਤੀਜਾ ਹੁੰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀ ਨੂੰ ਭਵਿੱਖ ’ਚ ਵੀ ਇਸੇ ਤਰ੍ਹਾਂ ਮਿਹਨਤ ਜਾਰੀ ਰੱਖਣ ਅਤੇ ਹੋਰ ਵੱਡੀਆਂ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਗੁਨਜੀਤ ਕੌਰ ਨੇ ਸੂਰਿਆ ਦੇ ਕੋਚ ਕੁਲਜੀਤ ਸਿੰਘ ਨੂੰ ਵੀ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਅਤੇ ਵਿਦਿਆਰਥੀ ਨੂੰ ਸਿਖਲਾਈ ਦੇਣ, ਸਹੀ ਸੇਧ ਪ੍ਰਦਾਨ ਕਰਨ ਅਤੇ ਉਸ ਦੀ ਤਿਆਰੀ ਲਈ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ।ਸੂਰਿਆ ਦੀ ਇਸ ਪ੍ਰਾਪਤੀ ਨੇ ਕਾਲਜ ਦੇ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਕੰਮ ਕੀਤਾ ਹੈ। ਇਹ ਸਫ਼ਲਤਾ ਦਰਸਾਉਂਦੀ ਹੈ ਕਿ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਨਾਲ ਖੇਡਾਂ ਦੇ ਖੇਤਰ ’ਚ ਕੌਮੀ ਪੱਧਰ ’ਤੇ ਵੀ ਮਾਣਮੱਤੀਆਂ ਪ੍ਰਾਪਤੀਆਂ ਕੀਤੀਆਂ ਜਾ ਸਕਦੀਆਂ ਹਨ। ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋਫੈਸਰ ਹਰਜੀਤ ਸਿੰਘ, ਡਾ. ਹਰਮਨਦੀਪ ਕੌਰ ਅਤੇ ਕਾਲਜ ਦੇ ਹੋਰ ਅਧਿਆਪਕ ਵੀ ਹਾਜ਼ਰ ਸਨ। ਸਮੂਹ ਅਧਿਆਪਕਾਂ ਨੇ ਸੂਰਿਆ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।