- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੁਇਜ਼ ਮੁਕਾਬਲੇ ਵਿਚ ਰੂਪਨਗਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ,ਰੂਪਨਗਰ : ਜ਼ਿਲ੍ਹਾ ਭਾਸ਼ਾ ਦਫ਼ਤਰ ਰੂਪਨਗਰ ਵੱਲੋਂ ਵਿਦਿਆਰਥੀਆਂ ’ਚ ਪੰਜਾਬੀ ਭਾਸ਼ਾ, ਸਾਹਿਤ ਅਤੇ ਆਮ ਗਿਆਨ ਪ੍ਰਤੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ’ਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੀ ਨਿਗਰਾਨੀ ਜ਼ਿਲ੍ਹਾ ਭਾਸ਼ਾ ਅਫ਼ਸਰ ਤਜਿੰਦਰ ਸਿੰਘ ਗਿੱਲ ਅਤੇ ਕੁਲਵੰਤ ਸਿੰਘ ਨੇ ਕੀਤੀ।
ਮੁਕਾਬਲੇ ਦੌਰਾਨ ‘ੳ’ ਵਰਗ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ ਦੀ ਮਨਜੋਤ ਕੌਰ ਨੇ ਪਹਿਲਾ, ਸਰਕਾਰੀ ਹਾਈ ਸਕੂਲ ਅਗੰਮਪੁਰ ਦੇ ਰਾਜਵੀਰ ਸਿੰਘ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਲਾ, ਸ੍ਰੀ ਚਮਕੌਰ ਸਾਹਿਬ ਦੇ ਗਗਨਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ‘ਅ’ ਵਰਗ ’ਚ ਡੀਏਵੀ. ਪਬਲਿਕ ਸਕੂਲ ਰੂਪਨਗਰ ਦੇ ਪ੍ਰਭਪ੍ਰੀਤ ਸਿੰਘ ਨੇ ਪਹਿਲਾ ਅਤੇ ਅਨੂਪੀਆ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਲਾ ਦੀ ਤਰਨਪ੍ਰੀਤ ਕੌਰ ਤੀਜੇ ਸਥਾਨ ’ਤੇ ਰਹੀ। ਇਸ ਮੌਕੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਨਾਲ ਜੁੜਨ, ਚੰਗੀਆਂ ਕਿਤਾਬਾਂ ਪੜ੍ਹਨ ਅਤੇ ਮੋਬਾਈਲ ਫ਼ੋਨ ਦੀ ਬੇਲੋੜੀ ਵਰਤੋਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਗਿਆ। ਅਧਿਆਪਕਾਂ ਨੇ ਵੀ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਮੁਕਾਬਲੇ ’ਚ ਭਾਗ ਲੈਣ ਵਾਲੇ ਵਿਦਿਆਰਥੀਆਂ ਲਈ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਰਿਫ਼ਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ।
ਇਸ ਮੁਕਾਬਲੇ ’ਚ ਆਏ ਹੋਏ ਅਧਿਆਪਕਾਂ ਦੇ ਨਾਮ ਦੀਕਸ਼ਾ ਸਰਕਾਰੀ ਹਾਈ ਸਕੂਲ ਅਬਿਆਣਾ ਕਲਾਂ, ਮਨਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਭਗਵੰਤਪੁਰ, ਪਰਮਜੀਤ ਕੌਰ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਬਜਰੂੜ, ਬਲਜੀਤ ਕੌਰ ਸੈਂਟ ਕਾਰਮਲ ਸਕੂਲ ਕਟਲੀ, ਸਰਕਾਰੀ ਹਾਈ ਸਕੂਲ ਅਗੰਮਪੁਰ ਰਿੰਕੂ ਰਾਣੀ, ਡੀਏਵੀ ਪਬਲਿਕ ਸਕੂਲ ਰੂਪਨਗਰ ਤੋਂ ਆਏ ਅਧਿਆਪਕ ਸੁਨੀਲ ਕੁਮਾਰ ਸ਼ਰਮਾ, ਸਰਕਾਰੀ ਸੀਨੀਅਰ ਸੈਕੈਂਡਰੀ ਸਮਾਰਟ ਸਕੂਲ ਵੇਲਾ ਸ੍ਰੀ ਚਮਕੌਰ ਸਾਹਿਬ ਤੋਂ ਜਤਿੰਦਰ ਸਿੰਘ ਅਤੇ ਹੋਰ ਅਧਿਆਪਕਾਂ ਵੀ ਹਾਜ਼ਰ ਸਨ।