- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖ਼ਾਲਸਾ ਸਕੂਲ ਜੰਡ ਸਾਹਿਬ ਦੇ ਵਿਦਿਆਰਥੀਆਂ ਨੇ ਲਗਾਇਆ ਇੱਕ ਰੋਜ਼ਾ ਵਿੱਦਿਅਕ

ਗੁਰਮੁੱਖ ਸਿੰਘ ਸਲਾਹਪੁਰੀ, ਪੰਜਾਬੀ ਜਾਗਰਣ, ਬੇਲਾ ਬਹਿਰਾਮਪੁਰ : ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਇੱਕ ਰੋਜ਼ਾ ਵਿੱਦਿਅਕ ਤੇ ਮਨੋਰੰਜਕ ਟੂਰ ਲਗਾਇਆ ਗਿਆ। ਇਸ ਟੂਰ ’ਚ ਸੱਤਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਲਗਭਗ 50 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਿੰਪਲ ਢਿੱਲੋਂ ਨੇ ਦੱਸਿਆ ਕਿ ਇਸ ਟੂਰ ਦੌਰਾਨ ਵਿਦਿਆਰਥੀਆਂ ਨੂੰ ਲੁਧਿਆਣਾ ਸਥਿਤ ਹਾਰਡੀਜ਼ ਵਰਲਡ ਥੀਮ ਪਾਰਕ ਤੇ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜੀਅਮ ਵਿਖੇ ਲਿਜਾਇਆ ਗਿਆ। ਹਾਰਡੀਜ਼ ਵਰਲਡ ਥੀਮ ਪਾਰਕ ਵਿਖੇ ਵਿਦਿਆਰਥੀਆਂ ਨੇ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਤੇ ਖੇਡਾਂ ਦਾ ਭਰਪੂਰ ਆਨੰਦ ਮਾਣਿਆ। ਇਸ ਮੌਕੇ ਵਿਦਿਆਰਥੀਆਂ ਲਈ ਦੁਪਹਿਰ ਦੇ ਖਾਣੇ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਗਿਆ। ਇਸ ਉਪਰੰਤ ਵਿਦਿਆਰਥੀਆਂ ਨੂੰ ਰਣਜੀਤ ਐਵੇਨਿਊ ਸਥਿਤ ਅਜਾਇਬ ਘਰ ਦਾ ਦੌਰਾ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ ਜੀ ਦੇ ਜੀਵਨ, ਉਨ੍ਹਾਂ ਦੀ ਸ਼ਖ਼ਸੀਅਤ, ਰਾਜ ਪ੍ਰਬੰਧ ਤੇ ਇਤਿਹਾਸਕ ਪ੍ਰਾਪਤੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ।
ਇਸ ਤਰ੍ਹਾਂ ਵਿਦਿਆਰਥੀਆਂ ਨੂੰ ਮਨੋਰੰਜਨ ਦੇ ਨਾਲ-ਨਾਲ ਆਪਣੇ ਇਤਿਹਾਸ ਤੇ ਵਿਰਸੇ ਨਾਲ ਜੁੜਨ ਦਾ ਸੁਨਹਿਰੀ ਮੌਕਾ ਮਿਲਿਆ। ਇਸ ਟੂਰ ਦੌਰਾਨ ਅਧਿਆਪਕਾਵਾਂ ਰਣਜੀਤ ਕੌਰ, ਰਮਨਦੀਪ ਕੌਰ, ਰਵਿੰਦਰ ਕੌਰ ਤੇ ਕਿਰਨਜੀਤ ਕੌਰ ਵੀ ਵਿਦਿਆਰਥੀਆਂ ਦੇ ਨਾਲ ਮੌਜੂਦ ਸਨ। ਪ੍ਰਿੰਸੀਪਲ ਡਿੰਪਲ ਢਿੱਲੋਂ ਨੇ ਕਿਹਾ ਕਿ ਅਜਿਹੇ ਵਿੱਦਿਅਕ ਟੂਰ ਵਿਦਿਆਰਥੀਆਂ ਦੇ ਗਿਆਨ ’ਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਇਤਿਹਾਸਕ ਤੇ ਸਮਾਜਿਕ ਜਾਣਕਾਰੀ ਪ੍ਰਦਾਨ ਕਰਦੇ ਹਨ। ਸਕੂਲੀ ਕਿਤਾਬਾਂ ਤੋਂ ਇਲਾਵਾ ਅਜਿਹੇ ਤਜਰਬੇ ਵਿਦਿਆਰਥੀਆਂ ਦੇ ਦ੍ਰਿਸ਼ਟੀਕੋਣ ਨੂੰ ਵਿਸ਼ਾਲ ਬਣਾਉਂਦੇ ਹਨ ਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਭਵਿੱਖ ’ਚ ਵੀ ਵਿਦਿਆਰਥੀਆਂ ਦੇ ਗਿਆਨ ਤੇ ਸ਼ਖਸੀਅਤ ਦੇ ਵਿਕਾਸ ਲਈ ਅਜਿਹੇ ਵਿੱਦਿਅਕ ਤੇ ਮਨੋਰੰਜਿਕ ਟੂਰ ਲਾਏ ਜਾਂਦੇ ਰਹਿਣਗੇ।