ਕਿਡਜ਼ੀ ਸਕੂਲ ਬੇਲਾ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਟੇਕਿਆ ਮੱਥਾ ਕਿਡਜ਼ੀ ਸਕੂਲ ਬੇਲਾ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਟੇਕਿਆ ਮੱਥਾ
Publish Date: Wed, 25 Nov 2026 03:26 PM (IST)
Updated Date: Wed, 25 Nov 2026 03:28 PM (IST)
ਗੁਰਮੁੱਖ ਸਿੰਘ ਸਲਾਹਪੁਰੀ, ਪੰਜਾਬੀ ਜਾਗਰਣ, ਬੇਲਾ/ਬਹਿਰਾਮਪੁਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ’ਤੇ ਕਿਡਜ਼ੀ ਸਕੂਲ ਬੇਲਾ ਦੇ ਵਿਦਿਆਰਥੀਆਂ ਵੱਲੋਂ ਇਤਿਹਾਸਕ ਤੇ ਪਵਿੱਤਰ ਗੁਰਦੁਆਰਾ ਟਿੱਬੀ ਸਾਹਿਬ, ਰੂਪਨਗਰ ਵਿਖੇ ਨਤਮਸਤਕ ਹੋਣ ਲਈ ਵਿਸ਼ੇਸ਼ ਧਾਰਮਿਕ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਤੇ ਗੁਰਬਾਣੀ ਤੇ ਅਧਿਆਤਮਿਕ ਮਾਹੌਲ ਨਾਲ ਜੁੜਨ ਦਾ ਸੁਭਾਗ ਹਾਸਲ ਕੀਤਾ। ਇਸ ਯਾਤਰਾ ਦਾ ਮੁੱਖ ਉਦੇਸ਼ ਬੱਚਿਆਂ ਨੂੰ ਸਿੱਖ ਧਰਮ ਦੀਆਂ ਮਹਾਨ ਪਰੰਪਰਾਵਾਂ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੇ ਸੇਵਾ, ਸਿਮਰਨ, ਬਰਾਬਰਤਾ ਤੇ ਮਾਨਵਤਾ ਦੇ ਮੁੱਲਾਂ ਤੋਂ ਜਾਣੂ ਕਰਵਾਉਣਾ ਸੀ। ਇਸ ਪ੍ਰੋਗਰਾਮ ਦਾ ਆਯੋਜਨ ਫਾਰਮੇਸੀ ਕਾਲਜ ਦੇ ਡਾਇਰੈਕਟਰ ਡਾ. ਸ਼ੈਲੇਸ਼ ਸ਼ਰਮਾ ਜੀ ਦੇ ਮਾਰਗਦਰਸ਼ਨ ਹੇਠ ਕੀਤਾ ਗਿਆ। ਇਸ ਦੌਰਾਨ ਅਧਿਆਪਕਾਵਾਂ ਕੋਮਲ, ਮਨਿੰਦਰ ਕੌਰ, ਮਾਵਿਸ਼ ਤੇ ਰੁਪਿੰਦਰ ਨੇ ਬੱਚਿਆਂ ਦੀ ਦੇਖਭਾਲ ਤੇ ਉਨ੍ਹਾਂ ਨੂੰ ਸਹੀ ਮਾਰਗਦਰਸ਼ਨ ਦੇਣ ’ਚ ਅਹਿਮ ਭੂਮਿਕਾ ਨਿਭਾਈ। ਸਕੂਲ ਦੀ ਪ੍ਰਿੰਸੀਪਲ ਨੀਤੂ ਸ਼ਰਮਾ ਨੇ ਕਿਹਾ ਕਿ ਬੱਚਿਆਂ ਨੂੰ ਸਿਰਫ਼ ਕਿਤਾਬੀ ਗਿਆਨ ਦੇਣਾ ਹੀ ਸਿੱਖਿਆ ਦਾ ਉਦੇਸ਼ ਨਹੀਂ ਹੈ, ਸਗੋਂ ਉਨ੍ਹਾਂ ’ਚ ਚੰਗੇ ਸੰਸਕਾਰ, ਅਧਿਆਤਮਿਕ ਚੇਤਨਾ, ਨੈਤਿਕ ਕਦਰਾਂ-ਕੀਮਤਾਂ ਤੇ ਦੂਜਿਆਂ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਵੀ ਬਹੁਤ ਜ਼ਰੂਰੀ ਹੈ। ਅਜਿਹੇ ਧਾਰਮਿਕ ਤੇ ਸੱਭਿਆਚਾਰਕ ਦੌਰੇ ਬੱਚਿਆਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ’ਚ ਅਹਿਮ ਯੋਗਦਾਨ ਪਾਉਂਦੇ ਹਨ। ਗੁਰਦੁਆਰਾ ਸਾਹਿਬ ਦੀ ਪਵਿੱਤਰਤਾ, ਸ਼ਾਂਤਮਈ ਵਾਤਾਵਰਣ ਤੇ ਗੁਰੂ ਘਰ ਦੇ ਦਰਸ਼ਨਾਂ ਨੇ ਬੱਚਿਆਂ ਦੇ ਮਨਾਂ ’ਚ ਸ਼ਰਧਾ ਤੇ ਸਕਾਰਾਤਮਕਤਾ ਦੀ ਭਾਵਨਾ ਪੈਦਾ ਕੀਤੀ। ਕਿਡਜ਼ੀ ਸਕੂਲ ਬੇਲਾ ਦੀ ਇਹ ਪਹਿਲ ਬੱਚਿਆਂ ਨੂੰ ਸਿੱਖਿਆ ਦੇ ਨਾਲ-ਨਾਲ ਆਪਣੇ ਧਰਮ, ਸੱਭਿਆਚਾਰ, ਵਿਰਸੇ ਤੇ ਅਧਿਆਤਮਿਕ ਕਦਰਾਂ-ਕੀਮਤਾਂ ਨਾਲ ਜੋੜਨ ਵੱਲ ਇੱਕ ਸ਼ਲਾਘਾਯੋਗ ਉਪਰਾਲਾ ਰਹੀ।