ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਕਰਨਾ ਚਾਹੀਦੈ ਸਤਿਕਾਰ : ਦਲੀਪ ਸਿੰਘ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰਨਾ ਚਾਹੀਦਾ:ਦਲੀਪ ਸਿੰਘ
Publish Date: Wed, 18 Nov 2026 06:02 PM (IST)
Updated Date: Wed, 18 Nov 2026 06:03 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਅੰਬਾਲ ਬੋਰਡ ਆਫ਼ ਐਜੂਕੇਸ਼ਨ ਅਧੀਨ ਰੂਪਨਗਰ ਸ਼ਹਿਰ ਅੰਦਰ ਚੱਲ ਰਹੇ ਵਿਦਿਅਕ ਅਦਾਰੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤੇ ਖਾਲਸਾ ਮਾਡਲ ਸਕੂਲ ਰੂਪਨਗਰ ਦੇ ਇੰਟਰ ਹਾਊਸ ਦੋ ਰੋਜ਼ਾ ਸਲਾਨਾ ਖੇਡ ਮੁਕਾਬਲੇ ਸ਼ੁਰੂ ਹੋਏ। ਦਲੀਪ ਸਿੰਘ ਮੈਂਬਰ ਅੰਬਾਲਾ ਬੋਰਡ ਆਫ ਐਜੂਕੇਸ਼ਨ ਤੇ ਇੰਡਸਟਰੀਲਿਸਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਉਨ੍ਹਾਂ ਨੇ ਖੇਡ ਮੁਕਾਬਲਿਆਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨਾਂ ਦੇ ਨਾਲ ਹਰਬੰਸ ਸਿੰਘ ਕੰਧੋਲਾ ਮੈਨੇਜਰ ਅੰਬਾਲਾ ਬੋਰਡ ਆਫ ਐਜਕੇਸ਼ਨ ਹਾਜ਼ਰ ਸਨ। ਪ੍ਰੋਗਰਾਮ ਦਾ ਆਰੰਭ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਕੀਤਾ ਗਿਆ। ਗੁਰਪ੍ਰੀਤ ਕੌਰ ਇੰਚਾਰਜ ਖਾਲਸਾ ਮਾਡਲ ਸਕੂਲ ਨੇ ਆਏ ਹੋਏ ਮੁੱਖ ਮਹਿਮਾਨ ਤੇ ਮਾਪਿਆਂ ਨੂੰ ਜੀ ਆਇਆ ਕਿਹਾ। ਇਸ ਉਪਰੰਤ ਮੁੱਖ ਮਹਿਮਾਨ ਵੱਲੋਂ ਝੰਡਾ ਲਹਿਰਾ ਕੇ ਤੇ ਮਾਰਚ ਪਾਸਟ ਤੋਂ ਸਲਾਮੀ ਲੈ ਕੇ ਖੇਡਾਂ ਦਾ ਆਰੰਭ ਕੀਤਾ। ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਹਰ ਵਿਦਿਆਰਥੀ ’ਚ ਕੋਈ ਨਾ ਕੋਈ ਵਿਸ਼ੇਸ਼ ਪ੍ਰਤਿਭਾ ਹੁੰਦੀ ਹੈ, ਲੋੜ ਸਿਰਫ਼ ਉਸ ਨੂੰ ਪਛਾਣਨ ਤੇ ਨਿਖਾਰਨ ਦੀ ਹੈ। ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਸਤਿਕਾਰ ਕਰਦੇ ਹੋਏ ਆਪਣੇ ਟੀਚੇ ਨਿਰਧਾਰਤ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਜੀਵਨ ’ਚ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਕਰਵਾਏ ਇਵੈਂਟਾ ’ਚ 20 ਮੀਟਰ, 40 ਮੀਟਰ, 50 ਮੀਟਰ, 60 ਮੀਟਰ ,ਦੌੜਾਂ , ਬਾਲ ਚੁੱਕਣਾ ਰੇਸ , ਰੁਮਾਲ ਜੋੜਨਾ, ਕਮੀਜ਼ ਪਾਉਣਾ , ਗੱਤਾ ਰੇਸ, ਰਿੰਗ ’ਚ ਕੋਣ ਪਾਉਣਾ ਦੌੜਾਂ ਕਰਵਾਈਆਂ ਗਈਆਂ। ਇਨ੍ਹਾਂ ਦੋੜਾਂ ’ਚ ਪਹਿਲੀ ਕਲਾਸ ’ਚੋਂ ਜਸਲੀਨ ਕੌਰ ਨੇ ਪਹਿਲਾ, ਮਾਨਵੀ ਨੇ ਦੂਜਾ ਤੇ ਹਰਨੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਦੂਜੀ ਕਲਾਸ ’ਚੋਂ ਮਨਕੀਰਤ ਸਿੰਘ ਨੇ ਪਹਿਲਾ, ਮੁਹੰਮਦ ਇਕਬਾਲ ਨੇ ਦੂਜਾ ਤੇ ਮਨਵੀਰ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਤੀਜੀ ਕਲਾਸ ’ਚੋਂ ਮੀਨਾਕਸ਼ੀ ਨੇ ਪਹਿਲਾ ਸਥਾਨ, ਸਮੀਰਾਂ ਨੇ ਦੂਜਾ ਤੇ ਜਸਕੀਰਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਚੌਥੀ ਕਲਾਸ ’ਚੋਂ ਮਨੀ ਸਿੰਘ ਨੇ ਪਹਿਲਾ,ਮਨੀ ਸਿੰਘ ਨੇ ਦੂਜਾ ਤੇ ਮੁਹੰਮਦ ਜੁਨੇਲ ਨੇ ਤੀਜਾ ਸਥਾਨ ਹਾਸਿਲ ਕੀਤਾ। ਪੰਜਵੀਂ ਕਲਾਸ ’ਚੋਂ ਗੁਰਲੀਨ ਕੌਰ ਨੇ ਪਹਿਲਾ, ਗੁਰਸੀਰਤ ਕੌਰ ਨੇ ਦੂਜਾ ਤੇ ਅਰਲੀਨ ਨੇ ਤੀਜਾ ਸਥਾਨ ਹਾਸਿਲ ਕੀਤਾ। ਮੁੱਖ ਮਹਿਮਾਨ ਵੱਲੋਂ ਏਸ਼ੀਆਈ ਖੇਡਾਂ 2026 ਜਪਾਨ ਵਿਖੇ ਪੁਰਸ਼ ਡਬਲਜ਼ ਸਕਲ ਰੋਇੰਗ ’ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਸਤਨਾਮ ਸਿੰਘ ਸਾਬਕਾ ਵਿਦਿਆਰਥੀ ਨੂੰ ਸਨਮਾਨਿਤ ਕੀਤਾ ਤੇ ਜੇਤੂ ਖਿਡਾਰੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ। ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਆਏ ਹੋਏ ਮੁੱਖ ਮਹਿਮਾਨ ਤੇ ਮਹਿਮਾਨਾਂ ਦਾ ਧੰਨਵਾਦ ਕੀਤਾ। ਪਹਿਲੇ ਦਿਨ ਦੀਆਂ ਖੇਡਾਂ ’ਚ ਪ੍ਰਾਇਮਰੀ ਵਿੰਗ ਵਿੱਚੋ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਲੀਡ ਕਰ ਰਿਹਾ ਹੈ। ਪਹਿਲੇ ਦਿਨ ਦੀ ਸਮਾਪਤੀ ਸਮੇਂ ਸਕੂਲ ਦੀਆਂ ਵਿਦਿਆਰਥਨਾ ਵੱਲੋਂ ਲੋਕ ਨਾਚ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਕੋਚ ਗੁਰਜਿੰਦਰ ਸਿੰਘ ਚੀਮਾ ,ਪਰਮਿੰਦਰ ਸਿੰਘ ਭਿਓਰਾ, ਸੁਵਿੰਦਰ ਸਿੰਘ, ਜਸਵੰਤ ਸਿੰਘ, ਰਾਕੇਸ਼ ਕੁਮਾਰ, ਅਸ਼ੋਕ ਕੁਮਾਰ, ਗੁਰਮੇਲ ਸਿੰਘ , ਐਡਵੋਕੇਟ ਬਲਵਿੰਦਰ ਸਿੰਘ, ਅਵਤਾਰ ਸਿੰਘ, ਬਲਜੀਤ ਸਿੰਘ, ਯਸ਼ਵੰਤ ਬਸੀ ,ਗੁਰਬਚਨ ਸਿੰਘ ਸੋਡੀ, ਬਲਵਿੰਦਰ ਸਿੰਘ, ਸੁਰਿੰਦਰ ਸਿੰਘ, ਗੁਰਕਿਰਪਾਲ ਸਿੰਘ, ਗੁਰਪ੍ਰੀਤ ਸਿੰਘ,ਕ੍ਰਿਸ਼ਨਾ ਦੇਵੀ, ਕੰਵਲਜੀਤ ਕੌਰ, ਅਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।