ਸੁਖਬੀਰ ਬਾਦਲ ਵੱਲੋਂ ‘ਪੰਜਾਬ ਬਚਾਓ’ ਯਾਤਰਾ ਦੇ ਦੂਜੇ ਪੜਾਅ ਦੀ ਸ਼ੁਰੂਆਤ 25 ਨੂੰ ਸੁੁਖਬੀਰ ਸਿੰਘ ਬਾਦਲ 25 ਨਵੰਬਰ ਨੂੰ ਪੰਜਾਬ ਬਚਾਓ ਯਾਤਰਾਂ ਦੇ ਦੂੂਜੇ ਪੜਾਅ ਦੀ ਕਰਨਗੇ ਸ਼ੁਰੂਆਤ
Publish Date: Wed, 11 Nov 2026 06:48 PM (IST)
Updated Date: Wed, 11 Nov 2026 06:51 PM (IST)
ਲਖਵੀਰ ਖਾਬੜਾ, ਪੰਜਾਬੀ ਜਾਗਰਣ, ਰੂਪਨਗਰ : ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਪੰਜਾਬ ਬਚਾਓ’ ਯਾਤਰਾ ਦੇ ਦੂਜੇ ਪੜਾਅ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੂਪਨਗਰ ਤੋਂ 25 ਨਵੰਬਰ ਨੂੰ ਕਰਨਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਵਰਕਰਾਂ ਦੀ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਆਪਣੀ ‘ਪੰਜਾਬ ਬਚਾਓ’ ਯਾਤਰਾ ਦਾ ਦੂਜਾ ਪੜਾਅ ਗੁਰਦੁਆਰਾ ਭੱਠਾ ਸਾਹਿਬ ਰੋਪੜ ਵਿਖੇ ਨਤਮਸਤਕ ਹੋ ਕੇ ਆਰੰਭ ਕਰਨਗੇ। ਅੱਜ ਹਲਕੇ ਦੇ ਅਕਾਲੀ ਆਗੂਆਂ ਦੀ ਕੀਤੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾਕਟਰ ਚੀਮਾ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 16 ਨਵੰਬਰ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋਂ ਤੋਂ ਪੰਜਾਬ ਬਚਾਓ ਯਾਤਰਾ ਸ਼ੁਰੂ ਕਰਨਗੇ ਤੇ ਜਿਸ ਦਾ ਦੂਜਾ ਪੜਾਅ ਰੂਪਨਗਰ ਤੋਂ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕਿ ਪ੍ਰਧਾਨ ਬਾਦਲ 25 ਨਵੰਬਰ ਨੂੰ ਸਵੇਰੇ 10.00 ਵਜੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਨਤਮਸਤਕ ਹੋ ਕੇ ਬੇਲਾ ਚੌਕ ਵਿਖੇ ਸ਼ਹਿਰ ਨਿਵਾਸੀਆਂ ਨੂੰ ਸੰਬੋਧਨ ਕਰਨਗੇ ਉਪਰੰਤ ਕਾਲਜ ਰੋਡ ਤੋਂ ਹੁੰਦੇ ਹੋਏ ਸਤਲੁਜ ਦਰਿਆ ਹੈਡ ਵਰਕਸ ਦੇ ਪੁੱਲ ਰਾਹੀਂ ਨੂਰਪੁਰ ਬੇਦੀ ਵੱਲ ਰਵਾਨਾ ਹੋਣਗੇ। ਉਨਾਂ ਦੱਸਿਆ ਕਿ ਇਸ ਤੋਂ ਬਾਅਦ ਟਿੱਬਾ ਟੱਪਰੀਆਂ ਅਤੇ ਟਿੱਬਾ ਨੰਗਲ ਵਿਖੇ ਵੀ ਲੋਕਾਂ ਨੂੰ ਸੰਬੋਧਨ ਕਰਨ ਉਪਰੰਤ ਰੱਤੇਵਾਲ ਰਾਹੀਂ ਹਲਕਾ ਬਲਾਚੌਰ ਵੱਲ ਰਵਾਨਾ ਹੋਣਗੇ। ਉਨਾਂ ਕਿਹਾ ਕਿ ਉਨਾਂ ਵੱਲੋਂ ਇਸ ਪ੍ਰੋਗਰਾਮ ਦੀ ਸਫ਼ਲਤਾ ਲਈ ਸਾਰੇ ਇਲਾਕੇ ਵਿਚ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਗਿਆ ਹੈ ਆਗੂਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ। ਡਾਕਟਰ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਤੇ ਮੁਕੱਦਮੇ ਦਰਜ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਮੁੱਕਦਮੇ ਮੁੱਖ ਮੰਤਰੀ ਦੇ ਖ਼ਿਲਾਫ਼ ਹੋਣੇ ਚਾਹੀਦੇ ਹਨ ਕਿਉਂਕਿ ਉਨਾਂ ਕਿਹਾ ਸੀ ਕਿ ਉਹ ਪਰਾਲੀ ਸਾਂਭਣ ਲਈ ਕਿਸਾਨਾਂ ਨੂੰ ਪ੍ਰਤੀ ਏਕੜ 1500/ ਗਰਾਂਟ ਦੇਣਗੇ ਪਰ ਉਨਾਂ ਇੱਕ ਰੁਪਇਆ ਵੀ ਨਹੀਂ ਜਾਰੀ ਕੀਤਾ। ਉਨ੍ਹਾਂ ਆਸ਼ੀਰਵਾਦ ਸਕੀਮ ਤਹਿਤ ਹੋਏ ਘਪਲੇ ਸਬੰਧੀ ਕਿਹਾ ਕਿ ਭਗਵੰਤ ਮਾਨ ਸਰਕਾਰ ਘਪਲਿਆਂ ਅਤੇ ਸਕੈਡਲਾਂ ਦੀ ਸਰਕਾਰ ਹੈ ਜਿਨਾਂ ਨੇ ਦੱਬ ਕੇ ਪੰਜਾਬ ਨੂੰ ਲੁੱਟਣ ਤੋਂ ਬਾਅਦ ਵੀ ਬੜੀ ਬੇਸ਼ਰਮੀ ਨਾਲ ਇਮਾਨਦਾਰ ਸੀਐਮ ਦੇ ਬੋਰਡ ਲਗਵਾਏ ਹਨ। ਮੀਟਿੰਗ ਦੌਰਾਨ ਪਾਰਟੀ ਵਲੋਂ ਨਵੇਂ ਨਿਯੁਕਤ ਕੀਤੇ ਅਹੁਦੇਦਾਰ ਆਰਪੀ ਸਿੰਘ ਸ਼ੈਲੀ ਬੁਲਾਰਾ, ਰਾਜਨੀਤਿਕ ਮਾਮਲਿਆਂ ਸੰਬੰਧੀ ਕਮੇਟੀ ਦੇ ਮੈਂਬਰ ਮਨਜਿੰਦਰ ਸਿੰਘ ਧਨੋਆ,ਅਤੇ ਅਨੁਸੂਚਿਤ ਜਾਤੀ ਵਿੰਗ ਦੇ ਪੰਜਾਬ ਦੇ ਸੰਯੁਕਤ ਸਕੱਤਰ ਮਾਸਟਰ ਅਮਰੀਕ ਸਿੰਘ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪਰਮਜੀਤ ਸਿੰਘ ਮੱਕੜ, ਪਾਰਟੀ ਦਾ ਬੁਲਾਰਾ ਆਰਪੀ ਸਿੰਘ ਸ਼ੈਲੀ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਲੱਖੇਵਾਲ, ਸ਼ਹਿਰੀ ਪ੍ਰਧਾਨ ਤਰਨਜੀਤ ਸਿੰਘ ਤਰਨੀ,ਲੀਗਲ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜੀਵ ਸ਼ਰਮਾ,ਕੌਂਸਲਰ ਗੁਰਵਿੰਦਰ ਸਿੰਘ ਬਾਵਾ,ਬੀਸੀ ਸੈੱਲ ਦੇ ਹਲਕਾ ਪ੍ਰਧਾਨ ਚੌਧਰੀ ਵੇਦ ਪ੍ਰਕਾਸ਼, ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਕੌਮੀ ਮੀਤ ਪ੍ਰਧਾਨ ਮੋਹਨ ਸਿੰਘ ਮੁਹੰਮਦੀਪੁਰ,ਸਾਬਕਾ ਕੌਂਸਲਰ ਮਾਸਟਰ ਅਮਰੀਕ ਸਿੰਘ ਸਾਬਕਾ ਕੌਂਸਲਰ ਮਨਜਿੰਦਰ ਸਿੰਘ ਧਨੋਆ, ਸੀਨੀਅਰ ਆਗੂ ਸੁਖਇੰਦਰ ਪਾਲ ਸਿੰਘ ਬੋਬੀ ਬੋਲਾ, ਮਨਿੰਦਰ ਪਾਲ ਸਿੰਘ ਸਾਹਨੀ, ਸੰਦੀਪ ਸਿੰਘ ਕਲੌਤਾ,ਇਸਤਰੀ ਵਿੰਗ ਦੀ ਪ੍ਰਧਾਨ ਬੀਬਾ ਚਰਨਜੀਤ ਕੌਰ ਮਲਕਪੁਰ, ਸ਼ਹਿਰੀ ਪ੍ਰਧਾਨ ਬੀਬੀ ਬਲਵਿੰਦਰ ਕੌਰ ਸ਼ਾਮਪੁਰਾ, ਬੀਬਾ ਦਲਜੀਤ ਕੌਰ, ਮਨਜੀਤ ਕੌਰ, ਕੁਲਬੀਰ ਸਿੰਘ ਅਸਮਾਨਪੁਰ, ਸਤਨਾਮ ਸਿੰਘ ਝੱਜ, ਗੁਰਦਾਸ ਸਿੰਘ ਮੀਆਂਪੁਰ, ਜਗਦੀਸ਼ ਸਿੰਘ ਅਕਬਰਪੁਰ, ਪ੍ਰਿੰਸੀਪਲ ਰਣਜੀਤ ਸਿੰਘ ਸੰਧੂ,ਗੁਰਚਰਨ ਸਿੰਘ ਚੰਨੀ ਮੀਆਂਪੁਰ, ਜਸਬੀਰ ਸਿੰਘ ਗਿੱਲ ਸਾਬਕਾ ਮੀਤ ਪ੍ਰਧਾਨ ਪੰਜਾਬ, ਦਲਜੀਤ ਸਿੰਘ ਭੁੱਟੋ, ਅਜਮੇਰ ਸਿੰਘ ਬਿੱਕੋਂ, ਕੁਲਵੰਤ ਸਿੰਘ ਸੈਣੀ ਮੈਂਬਰ ਜਨਰਲ ਕੌਂਸਲ, ਮਨਜੀਤ ਸਿੰਘ ਤੰਬੜ , ਸੇਵਾ ਸਿੰਘ ਪ੍ਰਧਾਨ ਅਤੇ ਸੁਨੀਲ ਪੌਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।