ਪਰਮਜੀਤ ਕੌਰ, ਚਮਕੌਰ ਸਾਹਿਬ : ਬਲਾਕ ਪ੍ਰਰਾਇਮਰੀ ਸਿੱਖਿਆ ਅਫਸਰ ਸੁਰਜੀਤ ਸਿੰਘ ਦੀ ਸੇਵਾਮੁਕਤੀ ਹੋ ਜਾਣ 'ਤੇ ਬੇਲਾ ਸਕੂਲ ਦੇ ਸੈਂਟਰ ਹੈੱਡ ਟੀਚਰ ਸੁਖਦਰਸ਼ਨ ਸਿੰਘ ਨੇ ਬਤੌਰ ਕਾਰਜਕਾਰੀ ਬਲਾਕ ਸਿੱਖਿਆ ਅਫਸਰ ਦਾ ਅਹੁਦਾ ਸੰਭਾਲਿਆ। ਉਨ੍ਹਾਂ ਕਿਹਾ ਕਿ ਉਹ ਪੂਰੀ ਲਗਨ ਤੇ ਮਿਹਨਤ ਨਾਲ ਕੰਮ ਕਰਨਗੇ ਅਤੇ ਬਲਾਕ ਦੇ ਸਕੂਲਾਂ 'ਚ ਪੜ੍ਹਾਈ ਦਾ ਪੱਧਰ ਉੱਚਾ ਚੁੱਕਣ ਲਈ ਉਪਰਾਲੇ ਕਰਦੇ ਰਹਿਣਗੇ। ਇਸ ਮੌਕੇ ਦਲੀਪ ਸਿੰਘ, ਦਲਜੀਤ ਸਿੰਘ, ਦਵਿੰਦਰਪਾਲ ਸਿੰਘ, ਹਰਪ੍ਰਰੀਤ ਸਿੰਘ, ਕੁਲਵੰਤ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ।