ਐੱਸਡੀਐੱਮ ਵੱਲੋਂ ਨਸ਼ਿਆ ਵਿਰੁੱਧ ਮੁਹਿੰਮ ਚਲਾਉਣ ਦੀ ਅਪੀਲ
ਸੁਖਪਾਲ ਸਿੰਘ ਉਪ ਮੰਡਲ ਮੈਜਿਸਟ੍ਰੇਟ ਵੱਲੋਂ ਨਸ਼ਿਆ ਵਿਰੁੱਧ ਮੁਹਿੰਮ ਵਿੰਡਣ ਦੀ ਅਪੀਲ
Publish Date: Fri, 05 Jun 2026 05:32 PM (IST)
Updated Date: Fri, 05 Jun 2026 05:35 PM (IST)

ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ ਸ੍ਰੀ ਅਨੰਦਪੁਰ ਸਾਹਿਬ : ਉਪ ਮੰਡਲ ਮੈਜਿਸਟ੍ਰੇਟ ਸੁਖਪਾਲ ਸਿੰਘ ਵੱਲੋਂ ਨਸ਼ਿਆ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਇਲਾਕੇ ਦੇ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਖਾਤਮਾ ਕੇਵਲ ਸਰਕਾਰ ਦੀ ਜਿੰਮੇਵਾਰੀ ਨਹੀਂ, ਸਗੋਂ ਹਰ ਸਜ਼ਗ ਨਾਗਰਿਕ ਦਾ ਫਰਜ਼ ਹੈ ਕਿ ਉਹ ਇਸ ਸਮਾਜਿਕ ਬੁਰਾਈ ਨੂੰ ਜੜ ਤੋਂ ਖਤਮ ਕਰਨ ਲਈ ਆਪਣਾ ਯੋਗਦਾਨ ਪਾਏ। ਉਨ੍ਹਾਂ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਆਪਣਾ ਆਲਾ ਦੁਆਲਾ ਤੰਦਰੁਸਤ ਅਤੇ ਨਸ਼ਾ-ਮੁਕਤ ਬਣਾਉਣ ਲਈ ਇਕੱਠੇ ਹੋ ਕੇ ਕੰਮ ਕਰਨਾ ਹੋਵੇਗਾ। ਐਸ.ਡੀ.ਐਮ ਸੁਖਪਾਲ ਸਿੰਘ ਨੇ ਨਸ਼ਾ ਰੋਕਥਾਮ ਸੰਬੰਧੀ ਬਣਾਈ ਗਈ ਐਸ.ਓ.ਪੀ ਦੇ ਕੰਮਾਂ ਦਾ ਵੀ ਵਿਸਥਾਰ ਨਾਲ ਰੀਵਿਊ ਕੀਤਾ। ਇਸ ਦੌਰਾਨ ਉਨ੍ਹਾਂ ਕਨਵੀਨਰ, ਐਕਟਿੰਗ ਪ੍ਰਧਾਨ ਅਤੇ ਬਲਾਕ ਕੋਆਰਡੀਨੇਟਰਾਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਪੈਨੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਿੱਥੇ ਵੀ ਨਸ਼ਿਆਂ ਨਾਲ ਸੰਬੰਧਤ ਕੋਈ ਗਤੀਵਿਧੀ ਨਜ਼ਰ ਆਵੇ, ਉਸ ਬਾਰੇ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਸੰਬੰਧਤ ਵਿਭਾਗਾਂ ਨਾਲ ਮਿਲ ਕੇ ਇਸ ਨੂੰ ਰੋਕਿਆ ਜਾਵੇ। ਇਸ ਮੌਕੇ ਡਾ. ਸੰਜੀਵ ਗੌਤਮ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ਿਆ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਕਾਮਯਾਬ ਸਾਬਤ ਹੋ ਰਹੀ ਹੈ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਨਾਲ ਇਲਾਕੇ ਵਿੱਚ ਨਸ਼ਿਆਂ ਦੇ ਪ੍ਰਭਾਵ ਨੂੰ ਘਟਾਉਣ ਵਿੱਚ ਕਾਫੀ ਮਦਦ ਮਿਲੀ ਹੈ। ਨਵੀਨ ਕੁਮਾਰ ਡੀ.ਐਸ.ਪੀ ਨੰਗਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਦਾ ਹੱਲ ਉਸ ਦੇ ਬੀਜ਼ ਪੁੰਗਰਣ ਤੋਂ ਪਹਿਲਾਂ ਹੀ ਕਰਨਾ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਜੇ ਅਸੀਂ ਸਮੇਂ ਸਿਰ ਸੁਚੇਤ ਹੋ ਕੇ ਕਾਰਵਾਈ ਕਰੀਏ ਤਾਂ ਨਸ਼ਿਆਂ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਗਤੀਵਿਧੀ ਨਜ਼ਰ ਆਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਮੇਜਰ ਡਾ. ਸੁਮਿਤ ਸਿੰਘ ਢਿੱਲੋਂ ਤਹਿਸੀਲਦਾਰ ਨੰਗਲ ਨੇ ਕਿਹਾ ਕਿ ਸਾਡੇ ਨੌਜਵਾਨਾਂ ਨੇ ਨਸ਼ਿਆਂ ਦੀ ਲਾਹਨਤ ਨੂੰ ਨਕਾਰ ਕੇ ਇੱਕ ਸਿਹਤਮੰਦ ਅਤੇ ਉਜਲੇ ਭਵਿੱਖ ਵੱਲ ਕਦਮ ਵਧਾਇਆ ਹੈ। ਜ਼ਿਲ੍ਹਾ ਕੋਆਰਡੀਨੇਟਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਜਾ ਰਹੇ ਸੁਨੇਹੇ ਨੂੰ ਨੌਜਵਾਨ ਵਰਗ ਨੇ ਸਵੀਕਾਰਿਆ ਹੈ, ਜੋ ਕਿ ਬਹੁਤ ਹੀ ਹੌਂਸਲਾ ਅਫਜਾਈ ਵਾਲੀ ਗੱਲ ਹੈ। ਕਿਹਾ ਕਿ ਜੇ ਇਸੇ ਤਰ੍ਹਾਂ ਸਮਾਜ ਦੇ ਹਰ ਵਰਗ ਦਾ ਸਹਿਯੋਗ ਮਿਲਦਾ ਰਿਹਾ ਤਾਂ ਜਲਦ ਹੀ ਨਸ਼ਾ-ਮੁਕਤ ਪੰਜਾਬ ਦਾ ਸੁਪਨਾ ਸਾਕਾਰ ਹੋਵੇਗਾ। ਇਸ ਮੌਕੇ ਮੋਹਿਤ ਦੀਵਾਨ ਉਪ ਕੋਆਰਡੀਨੇਟਰ, ਰਾਜਮੁੱਖ ਸਿੰਘ, ਸਮਸ਼ੇਰ ਸਿੰਘ, ਗੁਰਸੇਵਕ ਰਾਣਾ, ਵਿੱਕੀ ਮਹਿਤਾ, ਸੁਨੀਲ ਅਡਵਾਲ, ਯੂਨਿਸ ਖਾਲ, ਹਰਜਿੰਦਰ, ਸੰਜੂ, ਅਸਵਨੀ ਕੁਮਾਰ, ਹਰਮਿੰਦਰ ਕੁਮਾਰ, ਜਸਵਿੰਦਰ ਕੌਰ, ਕੈਲਾਸ਼ ਬਹਾਦਰ, ਐਸ ਈ ਮਨਵੀਰ ਸਿੰਘ ਮਾਵੀ, ਖੁਸ਼ਹਾਲ ਸਿੰਘ, ਰਵਿੰਦਰ ਸਿੰਘ, ਰਵਿੰਦਰ ਸਿੰਘ, ਵਿਨੋਦ ਕੁਮਾਰ, ਦਵਿੰਦਰ ਸਿੰਘ ਸਰਪੰਚ, ਦਲੇਰ ਸਿੰਘ ਸਰਪੰਚ , ਸੂਬੇਦਾਰ ਰਾਜਪਾਲ, ਮੋਹਨ ਲਾਲ ਪੰਚ , ਮਲਕੀਤ ਸਿੰਘ , ਨਿਰਮਲ ਸਿੰਘ, ਰਾਮਤੇਜ, ਨਿਰਮਲਜੀਤ ਕੌਰ, ਪਿਆਰਾ ਸਿੰਘ, ਰਾਮਪਾਲ ਸੀਤੋ, ਸਰਪੰਚ ਗੁਰਮੇਲ ਸਿੰਘ, ਦੇਸਰਾਜ ਸਰਪੰਚ, ਨੰਬਰਦਾਰ ਗੁਰਚਰਨ ਸਿੰਘ, ਬਲਵਿੰਦਰ ਸਿੰਘ ਸਰਪੰਚ , ਥਾਣਾ ਮੁੱਖੀ ਰਣਬੀਰ ਸਿੰਘ ਸੰਧੂ, ਬਲਵਿੰਦਰ ਸਿੰਘ ਤੇ ਵੱਡੀ ਗਿਣਤੀ ਵਿਚ ਐਸ.ਓ.ਈ ਮੈਂਬਰ ਹਾਜ਼ਰ ਸਨ।