ਸੁਰਿੰਦਰ ਸਿੰਘ ਸੋਨੀ, ਸ੫ੀ ਅਨੰਦਪੁਰ ਸਾਹਿਬ : ਸ੫ੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਚੱਲ ਰਹੇ 90.8 ਕਮਿਊਨਿਟੀ ਰੇਡੀਓ ਦੇ ਮਾਧਿਅਮ ਰਾਹੀਂ ਸਰੋਤਿਆਂ ਨੂੰ ਸਵਾਈਨ ਫਲੂ ਦੀ ਬੀਮਾਰੀ ਸਬੰਧੀ ਵੱਡਮੁੱਲੀ ਜਾਣਕਾਰੀ ਦਿੱਤੀ ਗਈ¢ਕਾਲਜ ਦੇ ਪੁਰਾਣੇ ਵਿਦਿਆਰਥੀ ਅਤੇ ਭਾਈ ਜੈਤਾ ਜੀ ਸਿਵਲ ਹਸਪਤਾਲ ਸ੫ੀ ਅਨੰਦਪੁਰ ਸਾਹਿਬ ਵਿਖੇ ਬਤੋਰ ਮੈਡੀਕਲ ਸਪੈਸ਼ਲਿਸ਼ਟ ਸੇਵਾ ਨਿਭਾ ਰਹੇ ਡਾ.ਰਣਵੀਰ ਸਿੰਘ ਨੇ ਸਰੋਤਿਆਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਵਾਈਨ ਫਲੂ ਕਿਸ ਤਰ੍ਹਾਂ ਫੈਲਦਾ ਹੈ ਅਤੇ ਇਸ ਦੇ ਬਚਾਅ ਕਰਨ ਲਈ ਕੀ ਕੀਤਾ ਜਾਣਾ ਚਾਹੀਦਾ ਹੈ¢ ਉਨ੍ਹਾਂ ਜਿਥੇ ਸਰਕਾਰ ਵੱਲੋਂ ਸਵਾਈਨ ਫਲੂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਉਥੇ ਖਾਲਸਾ ਦੀ ਜਨਮਭੂਮੀ ਸ੫ੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਸਿਵਲ ਹਸਪਤਾਲ ਵੱਲੋਂ ਸਵਾਈਨ ਫਲੂ ਦੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵੀ ਦੱਸਿਆ¢ਕਾਲਜ ਦੇ ਪਿ੫ੰਸੀਪਲ ਡਾ.ਜਸਵੀਰ ਸਿੰਘ ਨੇ ਡਾ.ਰਣਵੀਰ ਸਿੰਘ ਦਾ ਕਾਲਜ ਪੁੱਜਣ ਤੇ ਜਿਥੇ ਸਨਮਾਨ ਕੀਤਾ ਉਥੇ ਉਨ੍ਹਾਂ ਕਿਹਾ ਕਿ ਕਾਲਜ ਲਈ ਮਾਣ ਵਾਲੀ ਗੱਲ ਹੈ ਕਿ ਕਾਲਜ ਦੇ ਪੁਰਾਣੇ ਵਿਦਿਆਰਥੀ ਅੱਜ ਸਮਾਜ ਭਲਾਈ ਲਈ ਆਪਣਾ ਬਣਦਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਸਵਾਈਨ ਫਲੂ ਇਕ ਗੰਭੀਰ ਬਿਮਾਰੀ ਹੈ, ਜੋ ਲੋਕਾਂ 'ਚ ਤੇਜ਼ੀ ਨਾਲ ਫੈਲ ਰਹੀ ਹੈ। ਇਸ ਲਈ ਬਿਮਾਰੀ ਦੀ ਰੋਕਥਾਮ ਲਈ ਸਾਵਧਾਨੀ ਵਰਤਣ ਦੀ ਲੋੜ ਹੈ¢ਉਨ੍ਹਾਂ ਕਿਹਾ ਕਿ ਸਵਾਈਨ ਫਲੂ ਦੀ ਰੋਕਥਾਮ ਲਈ ਡਾ. ਰਣਵੀਰ ਸਿੰਘ ਵੱਲੋਂ ਦਿੱਤਾ ਲੈਕਚਰ ਇਲਾਕੇ ਦੇ ਲੋਕਾਂ ਲਈ ਮਦਦਗਾਰ ਸਾਬਤ ਹੋਵੇਗਾ।¢