ਸੁਰਿੰਦਰ ਸਿੰਘ ਸੋਨੀ, ਸ੍ਰੀ ਅਨੰਦਪੁਰ ਸਾਹਿਬ : ਬੀਤੇ ਐਤਵਾਰ ਨੂੰ ਪਟਿਆਲਾ ਵਿਖੇ ਪੁਰਅਮਨ ਢੰਗ ਨਾਲ ਸੰਘਰਸ਼ ਕਰ ਰਹੇ ਆਧਿਆਪਕਾਂ 'ਤੇ ਬੇਰਿਹਮੀ ਨਾਲ ਲਾਠੀਚਾਰਚ ਕਰਨ ਦੀ ਸੀਪੀਆਈਐੱਮ ਦੇ ਜ਼ਿਲ੍ਹਾ ਸਕੱਤਰ ਸੁਰਜੀਤ ਸਿੰਘ ਢੇਰ ਨੇ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ। ਅੱਜ ਇੱਥੇ ਪ੍ੈੱਸ ਨੂੰ ਜਾਰੀ ਬਿਆਨ 'ਚ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਅਧਿਆਪਕਾਂ ਨਾਲ ਧੱਕਾ ਕਰ ਰਹੀ ਹੈ। ਅਨੇਕਾਂ ਵਾਰ ਪੰਜਾਬ ਦਾ ਮੁੱਖ ਮੰਤਰੀ ਇਨ੍ਹਾਂ ਸੰਘਰਸ਼ੀ ਆਧਿਆਪਕਾਂ ਨੂੰ ਮੀਟਿੰਗਾਂ ਦਾ ਸਮਾਂ ਦੇ ਚੁੱਕੇ ਹਨ ਪਰ ਮਿਲੇ ਇਕ ਵਾਰ ਵੀ ਨਹੀਂ। ਉਨ੍ਹਾਂ ਕਿਹਾ ਕਿ 42 ਹਜ਼ਾਰ ਰੁਪਏ ਤਨਖਾਹ ਲੈਣ ਵਾਲੇ ਅਧਿਆਪਕ ਘੱਟ ਤਨਖਾਹ 'ਤੇ ਕਿਵੇਂ ਕੰਮ ਕਰਨ? ਇਕ ਪਾਸੇ ਸਰਕਾਰ ਘਰ-ਘਰ ਰੁਜ਼ਗਾਰ ਦੇਣ ਦੇ ਵਾਅਦੇ ਕਰਦੀ ਸੀ ਪਰ ਹੁਣ ਤਾਂ ਲੱਗੇ ਹੋਏ ਅਧਿਆਪਕਾਂ ਨੂੰ ਨੌਕਰੀਆਂ ਤੋਂ ਵਿਹਲੇ ਕਰ ਰਹੀ ਹੈ। ਢੇਰ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਅਧਿਆਪਕਾਂ ਦੀ ਮੰਗਾਂ ਤੁਰੰਤ ਮੰਨੇ ਤੇ ਇਨ੍ਹਾਂ 'ਤੇ ਬਣਾਏ ਕੇਸ ਵਾਪਸ ਲਏ ਜਾਣ। ਉਨ੍ਹਾਂ ਕਿਹਾ ਪਾਰਟੀ ਇਨ੍ਹਾਂ ਅਧਿਆਪਕਾਂ ਦੇ ਨਾਲ ਖੜੇਗੀ।