ਚੱਢਾ ਨੂੰ ਪੀਐੱਸਈਬੀ ਦਾ ਮੈਂਬਰ ਨਿਯੁਕਤ ਕਰਨ ’ਤੇ ਖੁਸ਼ੀ ਦਾ ਪ੍ਰਗਟਾਵਾ ਵਿਧਾਇਕ ਚੱਢਾ ਨੂੰ ਪੀਐੱਸਈਬੀ ਦਾ ਮੈਂਬਰ ਨਿਯੁਕਤ ਕਰਨ ’ਤੇ ਟੀਮ ਵੱਲੋਂ ਖੁਸ਼ੀ ਦਾ ਪ੍
Publish Date: Wed, 26 Aug 2026 03:51 PM (IST)
Updated Date: Wed, 26 Aug 2026 03:55 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਇਕ ਦਿਨੇਸ਼ ਚੱਢਾ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਮੈਂਬਰ ਨਿਯੁਕਤ ਕੀਤੇ ਜਾਣ ’ਤੇ ਉਨ੍ਹਾਂ ਦੀ ਟੀਮ ਅਤੇ ਸਮਰਥਕਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਟੀਮ ਮੈਂਬਰਾਂ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਧਾਇਕ ਚੱਢਾ ਨੂੰ ਦਿੱਤੀ ਗਈ ਇਹ ਜ਼ਿੰਮੇਵਾਰੀ ਉਨ੍ਹਾਂ ਦੀ ਮਿਹਨਤ, ਇਮਾਨਦਾਰੀ ਅਤੇ ਲੋਕ ਸੇਵਾ ਪ੍ਰਤੀ ਸਮਰਪਣ ਦਾ ਸਨਮਾਨ ਹੈ। ਉਹ ਹਮੇਸ਼ਾ ਸਿੱਖਿਆ ਅਤੇ ਨੌਜਵਾਨਾਂ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦਿੰਦੇ ਰਹੇ ਹਨ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਜ਼ਿੰਮੇਵਾਰੀ ਮਿਲਣ ਨਾਲ ਉਹ ਸਿੱਖਿਆ ਖੇਤਰ ਦੀ ਬਿਹਤਰੀ ਲਈ ਹੋਰ ਸਰਗਰਮੀ ਨਾਲ ਕੰਮ ਕਰਨਗੇ। ਇਸ ਮੌਕੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ, ਯੂਥ ਪ੍ਰਧਾਨ ਚੇਤਨ ਕਾਲੀਆ, ਚੇਅਰਮੈਨ ਭਾਗ ਸਿੰਘ ਮੈਦਾਨ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਸਤਿੰਦਰ ਕੌਰ, ਜ਼ਿਲ੍ਹਾ ਪ੍ਰੀਸ਼ਦ ਵਾਈਸ ਚੇਅਰਮੈਨ ਦੇਸ਼ਰਾਜ ਸੈਣੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਬਲਾਕ ਸੰਮਤੀ ਚੇਅਰਮੈਨ ਮਲਕੀਤ ਸਿੰਘ ਭੰਗੂ, ਵਾਈਸ ਚੇਅਰਮੈਨ ਰਾਮ ਪ੍ਰਤਾਪ ਤਾਰੀ, ਸੰਮਤੀ ਮੈਂਬਰ ਸਤਨਾਮ ਨਾਗਰਾ ਅਤੇ ਸੰਮਤੀ ਮੈਂਬਰ ਤਿਲਕ ਰਾਜ ਪੰਮਾ ਸਮੇਤ ਵੱਡੀ ਗਿਣਤੀ ਵਿਚ ਆਗੂਆਂ ਨੇ ਵਿਧਾਇਕ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਲਗਾਤਾਰ ਕੀਤੇ ਜਾ ਰਹੇ ਸੁਧਾਰਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਨਿਯੁਕਤੀ ਅਹਿਮ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਬੋਰਡ ਦੇ ਕੰਮਕਾਜ ਵਿਚ ਆਪਣਾ ਤਜਰਬਾ ਅਤੇ ਲੋਕਾਂ ਨਾਲ ਜੁੜਾਅ ਵਰਤਦਿਆਂ ਵਿਦਿਆਰਥੀਆਂ ਅਤੇ ਸਿੱਖਿਆ ਸੰਸਥਾਵਾਂ ਦੀਆਂ ਲੋੜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣਗੇ। ਇਸ ਤੋਂ ਇਲਾਵਾ ਸਰਪੰਚ ਗੁਰਜੀਤ ਸਿੰਘ ਕਲਮਾਂ, ਚੇਅਰਮੈਨ ਅੱਛਰ ਸਿੰਘ ਪੰਮੋ ਹਰੀਪੁਰ, ਡਾਇਰੈਕਟਰ ਨਰਿੰਦਰ ਝਾਂਡੀਆਂ, ਚੌਧਰੀ ਰਕੇਸ਼ ਝਾਂਡੀਆਂ, ਚੌਧਰੀ ਬਲਵੀਰ ਟੇਢੇਵਾਲ, ਚੌਧਰੀ ਚਮਨ ਭਾਟੀਆ, ਚੌਧਰੀ ਸੁਰਿੰਦਰਪਾਲ ਬੱਗੂਵਾਲ, ਮਨੀਸ਼ ਪੁਰੀ, ਕਾਕਾ ਤਖਤਗੜ੍ਹ, ਸਰਪੰਚ ਅਵਤਾਰ ਕੂਨਰ, ਬਲਾਕ ਪ੍ਰਧਾਨ ਬਚਿੱਤਰ ਸਿੰਘ, ਬਲਾਕ ਪ੍ਰਧਾਨ ਮਾ.ਬਿਹਾਰੀ ਲਾਲ, ਬਲਾਕ ਪ੍ਰਧਾਨ ਪਰਮਿੰਦਰ ਬਾਲਾ, ਸੁਰਿੰਦਰ ਸਿੰਘ ਤੋਗੜ, ਐਡਵੋਕੇਟ ਅਮਨਦੀਪ ਸੈਣੀ, ਗੌਰਵ ਕਪੂਰ, ਚੌਧਰੀ ਸ਼ਾਮ ਕਸਾਣਾ ਅਤੇ ਚੌਧਰੀ ਚਮਨ ਲਾਲ ਨੇ ਵੀ ਇਸ ਨਿਯੁਕਤੀ ’ਤੇ ਖੁਸ਼ੀ ਜ਼ਾਹਰ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਤਰਜੀਹ ਦੇਣ ਅਤੇ ਸਰਕਾਰੀ ਸਕੂਲਾਂ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਨਾਲ ਸੂਬੇ ਦੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਦੇ ਮੌਕੇ ਮਿਲ ਰਹੇ ਹਨ। ਉਨ੍ਹਾਂ ਭਰੋਸਾ ਜਤਾਇਆ ਵਿਧਾਇਕ ਦਿਨੇਸ਼ ਚੱਢਾ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਵਿਚ ਆਪਣਾ ਯੋਗਦਾਨ ਪਾਉਣਗੇ।