ਦਿਨੇਸ਼ ਚੱਢਾ ਨੂੰ ਰੋਪੜ ਹਲਕੇ ਤੋਂ ਉਮੀਦਵਾਰ ਬਣਾਉਣ ’ਤੇ ਹਾਈਕਮਾਨ ਦਾ ਧੰਨਵਾਦ : ਸਤਿਆਲ
ਦਿਨੇਸ਼ ਚੱਢਾ ਨੂੰ ਰੋਪੜ ਹਲਕੇ ਤੋਂ ਉਮੀਦਵਾਰ ਬਣਾਉਣ ’ਤੇ ਹਾਈਕਮਾਨ ਦਾ ਧੰਨਵਾਦ: ਸਤਿਆਲ
Publish Date: Sun, 01 Nov 2026 05:05 PM (IST)
Updated Date: Sun, 01 Nov 2026 05:08 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਨਗਰ ਕੌਂਸਲ ਰੋਪੜ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੂੰ ਦੂਜੀ ਵਾਰ ਰੋਪੜ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਬਣਾਉਣ ’ਤੇ ਪਾਰਟੀ ਹਾਈਕਮਾਨ ਦਾ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਰੋਪੜ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਇਆ ਗਿਆ ਹੈ। ਉਨ੍ਹਾਂ ਦੀ ਅਗਵਾਈ ਹੇਠ ਰੋਪੜ ਸ਼ਹਿਰ ਵਿਚ ਰਿਕਾਰਡ ਤੋੜ ਵਿਕਾਸ ਕਾਰਜ ਕੀਤੇ ਗਏ ਹਨ, ਜਿਸ ਨਾਲ ਸ਼ਹਿਰ ਦੀ ਨੁਹਾਰ ਬਦਲਣ ’ਚ ਮਦਦ ਮਿਲੀ ਹੈ। ਰਾਜੂ ਸਤਿਆਲ ਨੇ ਕਿਹਾ ਕਿ ਰੋਪੜ ਸ਼ਹਿਰ ਦੇ ਵਿਕਾਸ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਤੇ ਆਉਣ ਵਾਲੇ ਸਮੇਂ ਵਿਚ ਵੀ ਕਈ ਨਵੇਂ ਵਿਕਾਸ ਕਾਰਜ ਸ਼ੁਰੂ ਕਰਵਾਏ ਜਾਣਗੇ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਸਰਹਿੰਦ ਨਹਿਰ ’ਤੇ ਸਥਿਤ ਰੋਪੜ ਦੇ ਪੁਰਾਣੇ ਪੁਲ ਦੀ ਥਾਂ ਨਵਾਂ ਪੁਲ ਬਣਾਉਣ ਦਾ ਕੰਮ ਸ਼ੁਰੂ ਕਰਵਾਉਣ ਨੂੰ ਇੱਕ ਅਹਿਮ ਪ੍ਰਾਪਤੀ ਦੱਸਿਆ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਚੱਢਾ ਦੀ ਅਗਵਾਈ ਹੇਠ ਰੋਪੜ ਹਲਕੇ ਵਿਚ ਵਿਕਾਸ ਦੀ ਰਫ਼ਤਾਰ ਇਸੇ ਤਰ੍ਹਾਂ ਜਾਰੀ ਰਹੇਗੀ ਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਲਗਾਤਾਰ ਯਤਨ ਕੀਤੇ ਜਾਣਗੇ।