- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਰ ਸਵਾਰ ਨੇ ਮੋਟਰ ਸਾਈਕਲ ਸਵਾਰ ਨੂੰ ਮਾਰੀ ਟੱਕਰ

ਗੁਰਨਾਮ ਸਿੰਘ ਭੱਲੜੀ,ਪੰਜਾਬੀ ਜਾਗਰਣ, ਨੰਗਲ: ਬੀਤੀ ਰਾਤ ਨਵਾਂ ਨੰਗਲ ਵਿਖੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ’ਚ ਇੱਕ ਤੇਜ਼ ਰਫਤਾਰ ਥਾਰ ਸਵਾਰ ਚਾਲਕ ਵਲੋਂ ਇੱਕ ਮੋਟਰ ਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਇੱਕ 17 ਸਾਲਾ ਲੜਕੀ ਅਤੇ ਉਸਦੇ ਚਾਚਾ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਦੇਰ ਸ਼ਾਮ ਵਾਪਰੇ ਇਸ ਮੰਦਭਾਗੇ ਹਾਦਸੇ ’ਚ ਥਾਰ ਸਵਾਰ ਵਿਆਕਤੀ ਵਲੋਂ ਮੋਟਰ ਸਾਈਕਲ ਤੇ ਸਵਾਰ ਹੋ ਕੇ ਆਪਣੇ ਚਾਚੇ ਨਾਲ ਟਿਊਸ਼ਨ ਤੋਂ ਵਾਪਿਸ ਆ ਰਹੀਆਂ ਦੋ ਲੜਕੀਆਂ ਨੂੰ ਅਪਣੀ ਲਪੇਟ ’ਚ ਲੈ ਲਿਆ। ਇਸ ਹਾਦਸੇ ’ਚ 17 ਸਾਲਾ ਲੜਕੀ ਦੀ ਮੌਕੇ ’ਤੇ ਹੀ ਮੌਤ ਹੋ ਗਈ,ਜਦੋਂ ਕਿ ਉਸ ਚਾਚਾ ਨੇ ਇਲਾਜ਼ ਦੌਰਾਨ ਦਮ ਤੋੜ ਦਿੱਤਾ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰ ਸਾਈਕਲ ਥਾਰ ਗੱਡੀ ਦੇ ਹੇਠਾਂ ਵੜ੍ਹ ਗਿਆ।
ਕੀ ਕਹਿਣਾ ਹੈ ਪੁਲਿਸ ਦਾ
ਇਸ ਸਬੰਧੀ ਡੀਐੱਸਪੀ ਐੱਨਪੀਐੱਸ ਲਹਿਲ ਅਤੇ ਐੱਸਐੱਚਉ ਦਾਨਿਸ਼ਵੀਰ ਸਿੰਘ ਨੇ ਦੱਸਿਆਂ ਕਿ ਪੁਲਿਸ ਵਲੋਂ ਅਣਗਹਿਲੀ ਨਾਲ ਗੱਡੀ ਚਲਾਉਣ ਸਮੇਤ ਵੱਖ-ਵੱਖ ਧਰਾਵਾਂ ਤਹਿਤ ਸ਼ਖਤ ਧਰਾਵਾਂ ਤਹਿਤ ਮਾਮਲਾ ਦਰਜ਼ ਕਰਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਦੋਸ਼ੀ ਥਾਰ ਚਾਲਕ ਧਰੂਵ ਪੁਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਗੱਡੀ ਵਿਚੋਂ ਬਰਾਮਦ ਕੀਤੇ ਸਮਾਨ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੀਆ ਲਾਸ਼ਾ ਪੋਸਟ ਮਾਰਟਮ ਕਰਵਾਉਣ ਲਈ ਭੇਜੀਆਂ ਜਾ ਚੁੱਕੀਆਂ ਹਨ।
ਬਾਕਸ: ਹਰਜੋਤ ਸਿੰਘ ਬੈਂਸ ਵਲੋਂ ਦੁੱਖ ਦਾ ਪ੍ਰਗਟਾਵਾਂ:
ਨੰਗਲ ’ਚ ਬੀਤੀ ਰਾਤ ਵਾਪਰੀ ਦਰਦਨਾਕ ਸੜਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾਂ ਕਰਦਿਆਂ ਹਰਜੋਤ ਬੈਂਸ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਅਤੇ ਦਿਲ ਦਹਿਲਾ ਦੇਣ ਵਾਲੀ ਘਟਨਾ ਹੈ। ਉਨ੍ਹਾਂ ਦੱਸਿਆ ਕਿ ਸੈਕਟਰ-2 ’ਚ ਕਥਿਤ ਤੌਰ ’ਤੇ ਰੇਸ ਲਗਾਉਣ ਦੌਰਾਨ ਇੱਕ 17 ਸਾਲਾ ਬੱਚੀ ਅਤੇ ਉਸ ਦੇ ਚਾਚੇ ਨਾਲ ਵਾਪਰੇ ਹਾਦਸੇ ਨੇ ਪੂਰੇ ਸ਼ਹਿਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੱਚੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਚਾਚੇ ਨੂੰ ਵੀ ਬਚਾਇਆ ਨਹੀਂ ਜਾ ਸਕਿਆ। ਉਨ੍ਹਾਂ ਕਿਹਾ ਕਿ ਭਾਵੇਂ ਅੱਜ ਲੋਕ ਤਰੱਕੀ ਕਰ ਰਹੇ ਹਨ ਅਤੇ ਵੱਡੀਆਂ ਗੱਡੀਆਂ ਚਲਾ ਰਹੇ ਹਨ, ਪਰ ਇਸ ਦਾ ਅਰਥ ਇਹ ਨਹੀਂ ਕਿ ਸੜਕਾਂ ’ਤੇ ਰੇਸ ਲਗਾ ਕੇ ਹੋਰਨਾਂ ਦੀਆਂ ਜਿੰਦਗੀਆਂ ਨੂੰ ਖ਼ਤਰੇ ’ਚ ਪਾਇਆ ਜਾਵੇ। ਹਰਜੋਤ ਬੈਂਸ ਨੇ ਕਿਹਾ ਕਿ ਸੜਕਾਂ ਆਵਾਜਾਈ ਲਈ ਹਨ, ਰੇਸਿੰਗ ਲਈ ਨਹੀਂ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ’ਚ ਸਰਕਾਰ ਤੇ ਉਹ ਨਿੱਜੀ ਤੌਰ ’ਤੇ ਪਰਿਵਾਰ ਦੇ ਨਾਲ ਖੜ੍ਹੇ ਹਨ।