ਅਕਾਲੀ-ਭਾਜਪਾ ਗਠਜੋੜ ਦੇ ਐਲਾਨ ਨੇ ਦੋਵਾਂ ਪਾਰਟੀਆਂ ਦੇ ਵਰਕਰ ਕੀਤੇ ਬਾਗੋਬਾਗ ਭਾਜਪਾ-ਅਕਾਲੀ ਗੱਠਜੋੜ ਹੋਣ ਦੇ ਐਲਾਨ ਨੇ ਕੀਤੇ ਵਰਕਰਾਂ ਬਾਗੋਬਾਗ
Publish Date: Tue, 24 Nov 2026 06:17 PM (IST)
Updated Date: Tue, 24 Nov 2026 06:19 PM (IST)
ਅਕਾਲੀ-ਭਾਜਪਾ ਆਗੂਆਂ ਤੇ ਵਰਕਰਾਂ ਨੇ ਵੰਡੇ ਲੱਡੂ, ਪਾਏ ਭੰਗੜੇ ਲਖਵੀਰ ਖਾਬੜਾ, ਪੰਜਾਬੀ ਜਾਗਰਣ, ਰੂਪਨਗਰ : ਭਾਜਪਾ ਤੇ ਸ੍ਰੋਮਣੀ ਅਕਾਲੀ ਦਲ ਦੇ ਗੱਠਜੋੜ ਦੇ ਐਲਾਨ ਹੁੰਦਿਆਂ ਹੀ ਦੋਵੇਂ ਪਾਰਟੀਆ ਦੇ ਆਗੂਆਂ ’ਚ ਖੁਸ਼ੀ ਦੀ ਲਹਿਰ ਦੌੜ ਗਈ ਤੇ ਪੁਰਾਣੀ ਸਬਜੀ ਮੰਡੀ ’ਚ ਆਗੂਆਂ ਨੇ ਇੱਕਤਰ ਹੋ ਕੇ ਖੁਸ਼ੀ ’ਚ ਲੁੱਡੂ ਵੰਡੇ ਤੇ ਭੰਗੜੇ ਪਾਏ। ਭਾਜਪਾ ਦੇ ਰੋਪੜ ਮੰਡਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਦੀ ਅਗਵਾਈ ਹੇਠ ਇਕੱਠੇ ਹੋਏ ਵਰਕਰਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਕਾਜਲਾ ਨੇ ਸਮੂਹ ਆਗੂਆਂ ਤੇ ਵਰਕਰਾਂ ਨੂੰ ਗੱਠਜੋੜ ਦੀ ਵਧਾਈ ਦਿੱਤੀ।ਵਰਕਰਾਂ ਨੂੰ ਸੰਬੋਧਨ ਕਰਦਿਆਂ ਕਾਜਲਾ ਨੇ ਕਿਹਾ ਕਿ ਪੰਜਾਬ ’ਚ ਹੁਣ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਵਾਲੀ ਐੱਨਡੀਏ ਸਰਕਾਰ ਬਣਨ ਦਾ ਸਮਾਂ ਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਨਿਰਾਸ਼ ਹਨ ਤੇ ਸੂਬੇ ’ਚ ਸਿਆਸੀ ਬਦਲਾਅ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਲੋਕ ਸੱਚ ਦੇ ਹੱਕ ’ਚ ਵੋਟ ਪਾ ਕੇ ‘ਆਪ’ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ ਦਾ ਮਨ ਬਣਾ ਚੁੱਕੇ ਹਨ। ਕਾਜਲਾ ਨੇ ‘ਆਪ’ ਸਰਕਾਰ ਉੱਤੇ ਪੰਜਾਬ ਨੂੰ ਹਰ ਪੱਖੋਂ ਲੁੱਟਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਹੁਣ ਲੋਕ ਇਸ ਸਰਕਾਰ ਨੂੰ ਚੋਣਾਂ ’ਚ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਆਪਣੇ ਭਾਈਵਾਲ ਸ੍ਰੋਮਣੀ ਅਕਾਲੀ ਦਲ ਨਾਲ ਮਿਲ ਕੇ ਪੰਜਾਬ ’ਚ ਮਜ਼ਬੂਤ ਸਰਕਾਰ ਬਣਾਏਗੀ। ਉਨ੍ਹਾਂ ਅਨੁਸਾਰ, ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਵਰਕਰਾਂ ’ਚ ਨਵਾਂ ਜੋਸ਼ ਪੈਦਾ ਹੋਇਆ ਹੈ।ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦੇ ਮੁੜ ਹੱਥ ਮਿਲਾਉਣ ਦੀ ਲੋਕਾਂ ਵੱਲੋਂ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ, ਜੋ ਹੁਣ ਪੂਰੀ ਹੋਈ ਹੈ। ਕਾਜਲਾ ਨੇ ਇਸ ਮੌਕੇ ਹਾਜ਼ਰ ਸਾਰੇ ਵਰਕਰਾਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਕੌਂਸਲਰ ਹਰਮਿੰਦਰਪਾਲ ਸਿੰਘ ਆਹਲੂਵਾਲੀਆ, ਹਿੰਮਤ ਸਿੰਘ ਗਿਰਨ, ਗਗਨ ਗੁਪਤਾ, ਲੋਕੇਸ਼ ਕੁਮਾਰ, ਰਾਜਿੰਦਰ ਕੱਕੜ, ਰਾਜਕੁਮਾਰ, ਦੀਪਕ ਕੁਮਾਰ, ਰਾਜਕੁਮਾਰ ਭੱਲਾ, ਮੁਕੇਸ਼ ਮਹਾਜਨ, ਰਮਨ ਜਿੰਦਲ, ਸਤਿੰਦਰ ਨਾਗੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ, ਗੁਰਮੁਖ ਸਿੰਘ ਸੈਣੀ, ਗੁਰਿੰਦਰ ਬਾਵਾ, ਪ੍ਰਿੰਸੀਪਲ ਰਣਜੀਤ ਸਿੰਘ, ਹਰਮਿੰਦਰ ਸਿੰਘ ਪਟਵਾਰੀ, ਐਡਵੋਕੇਟ ਰਾਜੀਵ ਸ਼ਰਮਾ, ਮਜਿੰਦਰ ਧਨੋਆ, ਵੇਦ ਪ੍ਰਕਾਸ਼, ਮਨਜੀਤ ਸਿੰਘ ਤੰਬੜ, ਚਰਨਜੀਤ ਕੌਰ ਮਲਿਕਪੁਰ, ਬਲਜਿੰਦਰ ਕੌਰ ਮੱਕੜ, ਤਰਨਜੀਤ ਸਿੰਘ ਤਰਨੀ ਤੇ ਗੱਜਣ ਸਿੰਘ ਭੱਟੀ ਸਮੇਤ ਭਾਜਪਾ ਤੇ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ। ਦੋਵਾਂ ਪਾਰਟੀਆਂ ਦੇ ਵਰਕਰਾਂ ਨੇ ਆਪਸ ’ਚ ਲੱਡੂ ਵੰਡੇ ਤੇ ਗੱਠਜੋੜ ਦੀ ਖੁਸ਼ੀ ਸਾਂਝੀ ਕਰਦਿਆਂ ਇੱਕ ਦੂਜੇ ਨੂੰ ਵਧਾਈਆਂ ਦਿੱਤੀਆਂ।