- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਗਵਾਨ ਵਿਸ਼ਵਕਰਮਾ ਜੀ ਦਾ ਜਨਮ ਉਤਸਵ ਉਤਸਾਹ ਪੂਰਵਕ ਮਨਾਇਆ

ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਚਰਨਜੀਤ ਚੰਨੀ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਰਿੰਡਾ : ਵਿਸ਼ਵਕਰਮਾ ਸਭਾ ਮੋਰਿੰਡਾ ਵੱਲੋਂ ਭਗਵਾਨ ਵਿਸ਼ਵਕਰਮਾ ਜੀ ਦਾ ਜਨਮ ਦਿਵਸ ਮੋਰਿੰਡਾ ਵਿਖੇ ਬਹੁਤ ਹੀ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਸਭਾ ਦੇ ਪ੍ਰਧਾਨ ਪਵਨ ਕੁਮਾਰ ਸਾਬਕਾ ਕੌਂਸਲਰ ਨੇ ਦੱਸਿਆ ਕਿ ਇਸ ਮੌਕੇ ਵਿਸ਼ਵਕਰਮਾ ਭਵਨ ਮੋਰਿੰਡਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ’ਚ ਪ੍ਰਸਿੱਧ ਵਿਦਵਾਨਾਂ ਨੇ ਸੰਗਤਾ ਨੂੰ ਭਗਵਾਨ ਵਿਸ਼ਵਕਰਮਾ ਜੀ ਵਲੋ ਦਰਸਾਏ ਮਾਰਗ ’ਤੇ ਚਲਣ ਦੀ ਪ੍ਰੇਰਨਾ ਦਿੱਤੀ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹੁੰਚੇ। ਉਨ੍ਹਾਂ ਭਗਵਾਨ ਵਿਸ਼ਵਕਰਮਾ ਜੀ ਦੇ ਦਰਬਾਰ ’ਚ ਹਾਜ਼ਰੀ ਲਗਵਾਉਂਦਿਆਂ ਸਮੂਹ ਰਾਮਗੜ੍ਹੀਆ ਭਾਈਚਾਰੇ ਨੂੰ ਵਧਾਈਆਂ ਦਿਤੀਆਂ। ਉਨ੍ਹਾਂ ਆਪਣੇ ਅਖਤਿਆਰੀ ਫੰਡ ’ਚੋਂ 5 ਲੱਖ ਰੁਪਏ ਪ੍ਰਬੰਧਕ ਕਮੇਟੀ ਨੂੰ ਦੇਣ ਦਾ ਐਲਾਨ ਕੀਤਾ। ਇਸ ਮੌਕੇ ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਵਾਈ।
ਇਸ ਮੌਕੇ ਹੋਰਨਾਂ ਤੋ ਇਲਾਵਾ ਨਗਰ ਕੌਂਸਲ ਮੌਰਿੰਡਾ ਦੇ ਪ੍ਰਧਾਨ ਜਗਪਾਲ ਸਿੰਘ ਜੌਲੀ, ਮੀਤ ਪ੍ਰਧਾਨ ਹਰਜਿੰਦਰ ਸਿੰਘ ਛਿੱਬਰ, ਕੌਂਸਲਰ ਹਰਜੀਤ ਸਿੰਘ ਸੋਢੀ, ਅਮ੍ਰਿਤਪਾਲ ਸਿੰਘ ਖਟੜਾ,ਰੁਪਿੰਦਰ ਸਿੰਘ ਨੰਬਰਦਾਰ, ਚੁਚੂ ਸੂਦ, ਕੌਂਸਲਰ ਮਨਦੀਪ ਸਿੰਘ ਬਾਜਵਾ, ਮਹਿੰਦਰ ਸਿੰਘ ਢਿਲੋਂ, ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਸ਼ਰਮਾ, ਕੇਸਰ ਸਿੰਘ ਸਮਾਣਾ ਚੇਅਰਮੈਨ ਮਾਰਕੀਟ ਕਮੇਟੀ ਮੋਰਿੰਡਾ, ਕਸ਼ਮੀਰ ਸਿੰਘ ਬਲਦੇਵ ਨਗਰ ਸਾਬਕਾ ਚੇਅਰਮੈਨ ਆਦਿ ਪਤਵੰਤੇ ਵਿਸੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਪ੍ਰਬੰਧਕ ਪਵਨ ਧਿਮਾਨ , ਜਨਰਲ ਸਕੱਤਰ ਹਰਜੀਤ ਸਿੰਘ ਸਲ, ਸੋਨੂ ਖੁਰਲ, ਕੁਲਵੀਰ ਸਿੰਘ ਸੋਨੂ, ਗੁਰਿੰਦਰ ਸਿੰਘ ਗੋਗੀ ਸਾਬਕਾ ਪ੍ਰਧਾਨ, ਹਰਮੀਤ ਸਿੰਘ ਸੱਲ ਸਾਬਕਾ ਪ੍ਰਧਾਨ, ਸਤਨਾਮ ਸਿੰਘ ਨੇ ਸਮਾਗਮ ’ਚ ਹਾਜਰੀ ਲਗਵਾਉਣ ਵਾਲੇ ਮਹਿਮਾਨਾ ਦਾ ਸਨਮਾਨ ਕੀਤਾ ਗਿਆ।