- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਜੀ ਸੈਨ ਭਗਤ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਬਾਬਾ ਜੀ ਸੈਨ ਭਗਤ ਜੀ ਦਾ ਪ੍ਰਕਾਸ਼ ਦਿਹਾੜਾ ਸੈਨ ਭਗਤ ਮੰਦਰ ਰੂਪਨਗਰ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸੈਨ ਭਗਤ ਜੀ ਦਾ ਗੁਣਗਾਨ ਕੀਤਾ ਗਿਆ ਤੇ ਸਮੂਹ ਸੰਗਤਾਂ ਨੂੰ ਸੈਨ ਭਗਤ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਹਾਜ਼ਰੀ ਭਰੀ ਤੇ ਸਮੂਹ ਭਾਈਚਾਰੇ ਨੂੰ ਸੈਨ ਭਗਤ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।
ਉਨ੍ਹਾਂ ਕਿਹਾ ਕਿ ਸੈਨ ਭਗਤ ਜੀ ਦੇ ਮੰਦਰ ਲਈ ਪ੍ਰਬੰਧਕ ਕਮੇਟੀ ਵੱਲੋਂ ਜੋ ਵੀ ਸੇਵਾ ਦਿੱਤੀ ਜਾਵੇਗੀ ਉਸ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਭਾਜਪਾ ਦੇ ਰੋਪੜ ਮੰਡਲ ਪ੍ਰਧਾਨ ਜਗਦੀਸ਼ ਕਾਜਲਾ ਨੇ ਵੀ ਸ਼ਿਰਕਤ ਕੀਤੀ ਤੇ ਸਮੂਹ ਲੋਕਾਂ ਨੂੰ ਸੈਨ ਭਗਤ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।
ਇਸ ਮੌਕੇ ਮਾਰਕੀਟ ਕਮੇਟੀ ਰੋਪੜ ਦੇ ਚੇਅਰਮੈਨ ਭਾਗ ਸਿੰਘ ਮਦਾਨ, ਆਮ ਆਦਮੀ ਪਾਰਟੀ ਦੇ ਯੂਥ ਜ਼ਿਲ੍ਹਾ ਪ੍ਰਧਾਨ ਚੇਤਨ ਕਾਲੀਆਂ, ਕੋਂਸਲਰ ਸੁਰਜੀਤ ਕੌਰ, ਸਾਂਘਾ, ਪੰਡਤ ਸੋਨਲ, ਪੰਡਤ ਹਰੀਸ਼ ਚੰਦਰ, ਜਤਿੰਦਰ ਧੀਮਾਨ, ਅਨਿਲ ਕੁਮਾਰ, ਦਿਨੇਸ਼ ਕੁਮਾਰ, ਅਸ਼ੋਕ ਕੁਮਾਰ, ਕ੍ਰਿਸ਼ਨ ਲਾਲ, ਕਰਮਵੀਰ ਚੌਹਾਨ, ਅਜੇ ਕੁਮਾਰ, ਪੰਮੀ, ਦੀਪੂ ਆਦਿ ਹਾਜ਼ਰ ਸਨ।