- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਭਾਈ ਲਾਲੋ ਦਿਸਵ ਵਜੋਂ ਮਨਾਇਆ

ਰਾਜਵੀਰ ਸਿੰਘ ਚੌਂਤਾ, ਪੰਜਾਬੀ ਜਾਗਰਣ, ਸ੍ਰੀ ਚਮਕੌਰ ਸਾਹਿਬ : ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ ਲੇਬਰ ਚੌਂਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ, ਭਾਈ ਲਾਲੋ ਦਿਵਸ ਵਜੋਂ ਮਨਾਇਆ ਗਿਆ।
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਇਫਟੂ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਸਤਵਿੰਦਰ ਸਿੰਘ ਨੀਟਾ ਨੇ ਦੱਸਿਆ ਕਿ ਇਸ ਮੌਕੇ ਮਿਸਤਰੀਆਂ ,ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਬਲਵਿੰਦਰ ਸਿੰਘ ਸਿਮਰੂ ,ਇਫਟੂ ਦੇ ਜਿਲ੍ਹਾ ਸਕੱਤਰ ਮਲਾਗਰ ਸਿੰਘ ਖਮਾਣੋਂ, ਸੁਰਿੰਦਰ ਸਿੰਘ ਨੇ ਕਿਹਾ ਕਿ ਬਾਬੇ ਦੀ ਬਾਣੀ ਮਿਹਨਤਕਸ਼ ਲੋਕਾਂ ਨੂੰ ਜਮਾਤੀ ਸੋਝੀ ਦਿੰਦੀ ਹੋਈ , ਸਮਾਜ ’ਚ ਦੋ ਜਮਾਤਾਂ ਵਜੋਂ, ਇੱਕ ਭਾਈ ਲਾਲੋ ਤੇ ਦੂਜਾ ਮਲਕ ਭਾਗੋ ’ਚ ਵੰਡਦੀ ਹੋਈ, ਭਾਈ ਲਾਲੋਆਂ ਦੇ ਪੱਖ ’ਚ ਖੜਦੀ ਹੈ ਤੇ ਭਾਈ ਲਾਲੋਆਂ ਦੇ ਵਾਰਸਾਂ ਨੂੰ ਮਲਕ ਭਾਗੋਆਂ ਤੋਂ ਕਿਰਤ ਦੀ ਰਾਖੀ ਦਾ ਸੰਦੇਸ਼ ਦਿੰਦੀ ਹੈ।
ਉਨ੍ਹਾਂ ਕਿਹਾ ਕਿ ਇੱਕ ਪਾਸੇ ਰਾਜ ਕਰਦੇ ਸੂਬਾ ਤੇ ਕੇਂਦਰੀ ਹਾਕਮ ਬਾਬੇ ਨਾਨਕ ਨਾਲ ਦੰਭ ਕਰਦਿਆਂ ਮਾਲਕ ਭਾਗੋਆਂ ਦੇ ਵਾਰਸਾਂ ਕਾਰਪੋਰੇਟਰਾਂ ਦੇ ਪੱਖ ’ਚ ਨੀਤੀਆਂ ਨੂੰ ਲਾਗੂ ਕਰਦਿਆਂ ਮਜ਼ਦੂਰਾਂ ਦਾ ਹੋਰ ਖ਼ੂਨ ਨਚੌੜ ਲਈ 37 ਕਿਰਤ ਕਾਨੂੰਨਾਂ ਨੂੰ ਰੱਦ ਕਰਕੇ ਚਾਰ ਮਜ਼ਦੂਰ ਵਿਰੋਧੀ ਕੋਡਾਂ ਨੂੰ ਲਾਗੂ ਕਰ ਰਹੇ ਹਨ, ਉੱਥੇ ਹੀ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਜੋ ,ਮਘਦਾ ਰਹੀ ਵੇ ਸੂਰਜਾ ਕਮੀਆਂ ਦੇ ਵਿਹੜੇ ,ਕੰਮੀਆਂ ਦੇ ਵਿਹੜੇ ’ਚ ਜਾ ਕੇ ਗੀਤ ਗਾਉਂਦਾ ਸੀ । ਅੱਜ ਪੰਜ ਸਾਲ ਬੀਤ ਜਾਣ ਉਪਰੰਤ ਉਸਾਰੀ ਨਾਲ ਸੰਬੰਧਿਤ ਮਜ਼ਦੂਰਾਂ ਦੀ ਭਲਾਈ ਲਈ ਇੱਕ ਵੀ ਐਲਾਨ ਨਹੀਂ ਕੀਤਾ। ਸਗੋਂ ਕੇਂਦਰ ਸਰਕਾਰ ਵੱਲੋਂ ਲਿਆਂਦੇ ਕਾਰਪੋਰੇਟ ਪੱਖੀ ਕਿਰਤ ਕਾਨੂੰਨਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਪੰਜ ਸਾਲਾਂ ’ਚ ਸ੍ਰੀ ਚਮਕੌਰ ਸਾਹਿਬ ਦਾ ਲੇਬਰ ਚੌਂਕ ਅੱਜ ਵੀ ਬੁਨਿਆਦੀ ਸਹੂਲਤਾਂ ਨੂੰ ਤਰਸ ਰਿਹਾ ਹੈ, ਮਜ਼ਦੂਰਾਂ ਦੀਆਂ ਉਜ਼ਰਤਾਂ ਪੰਜ ਸਾਲ ਤੋਂ ਜਾਮ ਪਈਆਂ ਹਨ । ਕੱਚੇ ਕਾਮਿਆਂ ਨਾਲ ਵੱਡਾ ਧੋਖਾ ਕੀਤਾ ਜਾ ਰਿਹਾ ਹੈ। ਜਿਸ ਕਾਰਨ ਇਹ ਸਰਕਾਰ ਵਿਰੁੱਧ ਵੀ ਮਜ਼ਦੂਰਾਂ ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਮੁੱਚੇ ਮਜ਼ਦੂਰਾਂ ਨੂੰ ਨਸ਼ਿਆਂ ਤੋ ਦੂਰ ਰਹਿੰਦਿਆਂ ਬਾਬੇ ਨਾਨਕ ਦੀ ਬਾਣੀ ਨਾਲ ਜੁੜ ਕੇ, ਜੱਥੇਬੰਦ ਹੋ ਕੇ ਸੰਘਰਸ਼ ਜਾਰੀ ਰੱਖਣ ਦਾ ਸੱਦਾ ਦਿੱਤਾ। ਇਸ ਮੌਕੇ ਹਨੂਮਾਨ ਯਾਦਵ ਪ੍ਰਧਾਨ ਪ੍ਰਵਾਸੀ ਵਿੰਗ, ਅਜੈਬ ਸਿੰਘ ਸਮਾਣਾ, ਗੁਲਾਬ ਚੰਦ ਚੌਹਾਨ, ਹਰਮੇਸ਼ ਕੁਮਾਰ ਕਾਕਾ ,ਜੀਵਨ ਸਿੰਘ ਮਨਦੀਪ ਸਿੰਘ, ਗੁਰਮੇਲ ਸਿੰਘ, ਮਿਸਤਰੀ ਬਿੱਟੂ, ਪ੍ਰੀਤਮ ਸਿੰਘ, ਗੁਰਮੀਤ ਸਿੰਘ, ਮੱਖਣ ਸਿੰਘ ਆਦਿ ਹਾਜ਼ਰ ਸਨ।