ਸਰਕਾਰ ਦਾ ਪੁਤਲਾ ਫੂਕ ਕੇ ਭਾਜਪਾ ਨੇ ਕੀਤਾ ਰੋਸ ਪ੍ਰਦਰਸ਼ਨ ਭਾਜਪਾ ਨੇ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਦਾ ਪੁਤਲਾ ਫੂਕ ਕੇ ਜਤਾਇਆ ਵਿਰੋਧ
Publish Date: Wed, 07 Oct 2026 06:22 PM (IST)
Updated Date: Wed, 07 Oct 2026 06:23 PM (IST)
ਲਖਵੀਰ ਖਾਬੜਾ, ਪੰਜਾਬੀ ਜਾਗਰਣ, ਰੂਪਨਗਰ: ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਭਾਜਪਾ ਜ਼ਿਲ੍ਹਾ ਰੂਪਨਗਰ ਵੱਲੋਂ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕਰਕੇ ਸਰਕਾਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਂਦਿਆਂ ਪੁਤਲਾ ਫੂਕ ਕੇ ਆਪਣਾ ਵਿਰੋਧ ਦਰਜ ਕਰਵਾਇਆ। ਇਸ ਦੌਰਾਨ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਤੇ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਭਾਜਪਾ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਸ੍ਰੀ ਪਰਮਿੰਦਰ ਸਿੰਘ ਬਰਾੜ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਸੂਬਾ ਮੀਤ ਪ੍ਰਧਾਨ ਡਾ. ਸ਼ੁਭਾਸ਼ ਸ਼ਰਮਾ ਸਮੇਤ ਕਈ ਸੀਨੀਅਰ ਆਗੂ ਵੀ ਮੌਜੂਦ ਰਹੇ। ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਅਤੇ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਪਾਰਟੀ ਵੱਲੋਂ ਲਗਾਤਾਰ ਆਵਾਜ਼ ਉਠਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੀ ਕਥਿਤ ਲੁੱਟ ਅਤੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ ਅਤੇ ਲੋਕਾਂ ਦੇ ਹੱਕਾਂ ਨਾਲ ਸਬੰਧਤ ਮੁੱਦਿਆਂ ਨੂੰ ਹਰ ਮੰਚ ’ਤੇ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਤੋਂ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਉਠਾਏ ਜਾ ਰਹੇ ਸਵਾਲਾਂ ਦਾ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ ਅਤੇ ਜੇਕਰ ਕਿਸੇ ਵੀ ਪੱਧਰ ’ਤੇ ਭ੍ਰਿਸ਼ਟਾਚਾਰ ਸਬੰਧੀ ਦੋਸ਼ ਸਾਹਮਣੇ ਆਉਂਦੇ ਹਨ ਤਾਂ ਉਨ੍ਹਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਭਾਜਪਾ ਵੱਲੋਂ ਆਪਣੀ ਆਵਾਜ਼ ਲਗਾਤਾਰ ਬੁਲੰਦ ਕੀਤੀ ਜਾਵੇਗੀ। ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੋਸ ਦਰਜ ਕਰਵਾਉਂਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ’ਤੇ ਪਾਰਟੀ ਆਪਣਾ ਵਿਰੋਧ ਜਾਰੀ ਰੱਖੇਗੀ। ਰੂਪਨਗਰ ’ਚ ਹੋਏ ਇਸ ਪ੍ਰਦਰਸ਼ਨ ’ਚ ਭਾਜਪਾ ਦੇ ਜ਼ਿਲ੍ਹਾ ਪੱਧਰ ਤੋਂ ਲੈ ਕੇ ਮੰਡਲ ਅਤੇ ਬੂਥ ਪੱਧਰ ਤੱਕ ਦੇ ਵਰਕਰਾਂ ਦੀ ਸ਼ਮੂਲੀਅਤ ਦੇਖਣ ਨੂੰ ਮਿਲੀ। ਰੋਸ ਪ੍ਰਦਰਸ਼ਨ ’ਚ ਰਾਜੇਸ਼ ਚੌਧਰੀ, ਡਾ. ਸ਼ੁਭਾਸ਼ ਸ਼ਰਮਾ, ਜੀਵਨ ਕੁਮਾਰ, ਜਗਦੀਸ਼ ਚੰਦਰ ਕਾਜਲਾ, ਰਮਨ ਜਿੰਦਲ, ਅਰਸ਼ ਬਾਠ ਮਗਰੋੜ, ਓਂਕਾਰ ਅਭਿਆਣਾ, ਨਵੀਨ ਕੁਮਾਰ, ਰੋਸ਼ਨ ਲਾਲ ਟੇਡੇਵਾਲ, ਕ੍ਰਿਸ਼ਨ ਕੁਮਾਰ ਅੱਤਰੀ, ਐਡਵੋਕੇਟ ਨਿਪੁਣ ਸੋਨੀ, ਅਭਿਸ਼ੇਕ ਅਗਨੀਹੋਤਰੀ, ਸੰਜੇ ਪ੍ਰਤਾਪ ਜੈਨ, ਰਾਜ ਕੁਮਾਰ, ਧਰਮਿੰਦਰ ਕੁਮਾਰ, ਸਤਿੰਦਰ ਨਾਗੀ, ਜਗਮਨਦੀਪ ਸਿੰਘ ਪੜੀ, ਹੇਮੰਤ ਕੱਕੜ, ਜਤਿੰਦਰ ਸਿੰਘ ਅਠਵਾਲ, ਸੁਨੀਲ ਸ਼ੁਕਲਾ, ਮੋਨਿਕਾ ਸ਼ਰਮਾ, ਮੇਜਰ ਅੰਜੂ ਬਾਲਾ ਸਿੰਘ,ਜੋਤੀ ਨਾਗੀ, ਅਮਰਪ੍ਰੀਤ ਸਿੰਘ ਨੰਨਾ, ਰਾਜੇਸ਼ ਕੁਮਾਰ ਨਿਝਾਵਨ ਰਾਜੂ ਮੈਡੀਕੋਸ, ਇੰਦਰਪਾਲ ਸਿੰਘ ਲੋਹਗੜ੍ਹ ਅਤੇ ਧਰਮਿੰਦਰ ਸਿੰਘ ਮਲਿਕਪੁਰ ਸਮੇਤ ਵੱਡੀ ਗਿਣਤੀ ’ਚ ਭਾਜਪਾ ਆਗੂ ਹਾਜ਼ਰ ਸਨ।