- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਗਰ ਕੀਰਤਨ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿ: ਕੁਲਦੀਪ ਸਿੰਘ ਗੜਗੱਜ ਵਲੋਂ ਨਿਰਮਲ ਮੰਡਲ ਦੇ ਨਗਰ ਕੀਰਤਨ 'ਚ ਸ਼ਮੂਲੀਅਤ ਕੀਤੀ ਗਈ। ਤਖ਼ਤ ਸਾਹਿਬ ਦੇ ਜਥੇਦਾਰ ਨੇ ਦੁਆਬਾ ਨਿਰਮਲ ਮੰਡਲ ਦੇ ਉਪਰਾਲੇ ਦੀ ਸ਼ਲਾਘਾ ਕਰਦੇ ਕਿਹਾ ਕਿ ਹੋਲੇ-ਮਹੱਲੇ ਦਾ ਆਗਾਜ਼ ਸਮੂਹ ਸੰਤ ਸਮਾਜ ਵਲੋਂ ਕੀਤਾ ਗਿਆ ਹੈ ਜਿਸ ਲਈ ਨਿਰਮਲ ਭੇਖ ਵਧਾਈ ਦਾ ਪਾਤਰ ਹੈ।

ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ ਸ੍ਰੀ ਅਨੰਦਪੁਰ ਸਾਹਿਬ : ਨਿਰਮਲ ਭੇਖ ਸ੍ਰੀ ਪੰਚਾਇਤੀ ਅਖਾੜਾ ਨਿਰਮਲਾ ਕਨਖਲ ਹਰਿਦੁਆਰ ਦੀ ਸਰਪ੍ਰਸਤੀ ਹੇਠ ਨਿਰਮਲ ਮੰਡਲ ਦੁਆਬਾ ਵਲੋਂ ਅੱਜ ਗੁਰਦੁਆਰਾ ਟਿੱਬਾ ਸਾਹਿਬ ਚੱਕ ਹੋਲਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਹਰ ਸਾਲ ਵਾਂਗ ਵਿਸ਼ਾਲ ਨਗਰ ਕੀਰਤਨ ਸਜਾ ਕੇ ਹੋਲਾ-ਮਹੱਲਾ ਸਮਾਗਮਾਂ ਦੀ ਅਰੰਭਤਾ ਕੀਤੀ ਗਈ। ਚੱਕ ਹੋਲਗੜ੍ਹ ਸਥਿਤ ਡੇਰਾ ਬਾਬਾ ਦਲੀਪ ਸਿੰਘ ਡੁਮੇਲੀ ਮੁੱਖ ਪ੍ਰਬੰਧਕ ਬਾਬਾ ਪ੍ਰੀਤਮ ਸਿੰਘ ਡੁਮੇਲੀ ਵਲੋਂ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਕਰ ਕੇ ਭਰਵਾਂ ਸਵਾਗਤ ਕੀਤਾ ਤੇ ਪੰਜ ਪਿਆਰਿਆਂ, ਪੰਜ ਨਿਸ਼ਾਨਚੀਆਂ ਤੇ ਆਏ ਸੰਤਾਂ-ਮਹਾਂਪੁਰਸ਼ਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਆਰੰਭ ਹੋਏ ਨਗਰ ਕੀਰਤਨ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿ: ਕੁਲਦੀਪ ਸਿੰਘ ਗੜਗੱਜ ਵਲੋਂ ਨਿਰਮਲ ਮੰਡਲ ਦੇ ਨਗਰ ਕੀਰਤਨ 'ਚ ਸ਼ਮੂਲੀਅਤ ਕੀਤੀ ਗਈ। ਤਖ਼ਤ ਸਾਹਿਬ ਦੇ ਜਥੇਦਾਰ ਨੇ ਦੁਆਬਾ ਨਿਰਮਲ ਮੰਡਲ ਦੇ ਉਪਰਾਲੇ ਦੀ ਸ਼ਲਾਘਾ ਕਰਦੇ ਕਿਹਾ ਕਿ ਹੋਲੇ-ਮਹੱਲੇ ਦਾ ਆਗਾਜ਼ ਸਮੂਹ ਸੰਤ ਸਮਾਜ ਵਲੋਂ ਕੀਤਾ ਗਿਆ ਹੈ ਜਿਸ ਲਈ ਨਿਰਮਲ ਭੇਖ ਵਧਾਈ ਦਾ ਪਾਤਰ ਹੈ।
ਨਗਰ ਕੀਰਤਨ 'ਚ ਫੁੱਲਾਂ ਦੀ ਵਰਖਾ ਤੇ ਬੈਂਡ ਦੀਆਂ ਮਧੁਰ ਧੁੰਨਾਂ ਨਾਲ ਸ਼ਹਿਰ ਦੇ ਅਗੰਮਪੁਰ ਚੌਕ, ਮੇਨ ਰੋਡ, ਬੱਸ ਸਟੈਡ, ਰੇਲਵੇ ਸਟੇਸ਼ਨ, ਨਵੀਂ ਅਬਾਦੀ, ਪੰਜ ਪਿਆਰਾ ਪਾਰਕ, ਗੁਰਦੁਆਰਾ ਕਿਲਾ ਅਨੰਦਗੜ੍ਹ ਸਾਹਿਬ, ਸਮੇਤ ਵੱਖ ਵੱਖ ਸਥਾਨਾਂ ਤੋਂ ਹੁੰਦਾ ਹੋਇਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਗਰਾਊਂਡ 'ਚ ਧਾਰਮਿਕ ਸਟੇਜ 'ਤੇ ਹਾਜ਼ਰੀ ਉਪਰੰਤ ਬਾਬਾ ਸੰਤੋਖ ਸਿੰਘ ਪਾਲਦੀ ਸਾਹਿਬ ਵਾਲਿਆਂ ਦੇ ਡੇਰਾ ਨਿਰਮਲ ਆਸਰਮ ਵਿਖੇ ਸਮਾਪਤ ਹੋਇਆ। ਜਿਥੇ ਮਹੱਲਾ ਹੋਣ ਤਕ ਤਿੰਨ ਦਿਨ ਧਾਰਮਿਕ ਦੀਵਾਨ ਸਜਾਏ ਜਾਣਗੇ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਬੁਲਾਰਾ ਭਾਈ ਅਮਰਜੀਤ ਸਿੰਘ ਚਾਵਲਾ, ਸੰਤ ਪ੍ਰੀਤਮ ਸਿੰਘ ਬਾੜੀਆਂ, ਸੰਤ ਅਮਰੀਕ ਸਿੰਘ ਮੰਨਣਹਾਰੇ ਵਾਲੇ, ਸੰਤ ਸੰਤੋਖ ਸਿੰਘ ਪਾਲਦੀ ਵਾਲੇ, ਸੰਤ ਬਿਕਰਮਜੀਤ ਸਿੰਘ ਨੰਗਲ ਵਾਲੇ, ਸੰਤ ਬਾਬਾ ਅਮਰਜੀਤ ਸਿੰਘ ਹਰਖੋਵਾਲ ਵਾਲੇ, ਸੰਤ ਕਰਮਜੀਤ ਸਿੰਘ ਟਿੱਬਾ ਸਾਹਿਬ ਵਾਲੇ, ਬਾਬਾ ਬਲਬੀਰ ਸਿੰਘ ਟਿੱਬਾ ਸਾਹਿਬ ਵਾਲੇ, ਅਰੁਣਜੀਤ ਸਿੰਘ ਚੱਕ ਹੋਲਗੜ, ਨਿਰੰਜਨ ਸਿੰਘ ਰਾਣਾ ਸਮੇਤ ਨਿਰਮਲ ਦੁਆਬਾ ਮੰਡਲ ਦੀਆਂ ਅਹਿਮ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ ਅਤੇ ਬਹੁਤ ਹੀ ਸੁੰਦਰ ਪਾਲਕੀ ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਤੇ ਬੈਂਡ ਵਾਜਿਆਂ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾਈ ਗਈ।