ਤਰਲੋਚਨ ਸਿੰਘ/ਸੇਵਾ ਸਿੰਘ, ਸ੍ਰੀ ਅਨੰਦਪੁਰ ਸਾਹਿਬ : ਪੰਥ ਦੀ ਸਿਰਮੋਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ "ਸੀਸ ਸਸਕਾਰ ਦਿਵਸ" ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਬੜੀ ਸ਼ਰਧਾਂ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਸਭ ਤੋਂ ਪਹਿਲਾਂ ਸ੍ਰੀ ਗੁਰੂ ਸਾਹਿਬ 'ਚ ਦਰਜ ਇਲਾਹੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਭੋਗ ਦੀ ਅਰਦਾਸ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵੱਲੋਂ ਕੀਤੀ ਗਈ। ਉਪਰੰਤ ਦੀਵਾਨ ਸਜਾਇਆ ਗਿਆ। ਇਸ ਮੌਕੇ ਭਾਈ ਜੁਗਰਾਜ ਸਿੰਘ ਹਜੂਰੀ ਰਾਗੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ, ਵਿਦਵਾਨ ਕਥਾ ਵਾਚਕ ਗਿਆਨੀ ਪਿੰਦਰਪਾਲ ਸਿੰਘ, ਭਾਈ ਹਰਜਿੰਦਰ ਸਿੰਘ ਸ੍ਰੀ ਨਗਰ ਤੋਂ ਇਲਾਵਾ ਵੱਡੀ ਗਿਣਤੀ 'ਚ ਪੰਥ ਦੀਆਂ ਮੁੱਖ ਸਖਸ਼ੀਅਤਾ ਸ਼ਮੂਲੀਅਤ ਕਰਨਗੀਆਂ।

Posted By: Sarabjeet Kaur