- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਭਾਤ ਫੋਰੀ ਦੌਰਾਨ ਸੰਗਤਾਂ ਨੇ ਕੀਤਾ ਵਹਿਗੁਰੂ ਦਾ ਜਾਪ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਗੁਰਦੁਅਰਾ ਸ੍ਰੀ ਕਲਗੀਧਰ (ਟਿੱਬੀ ਸਾਹਿਬ) ਸ੍ਰੀ ਕਲਗੀਧਰ ਕੰਨਿਆ ਪਾਠਸ਼ਾਲਾ ਰੋਪੜ ਤੋਂ ਸਾਹਿਬ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਆਗਮਨ ਪੁਰਬ ਸੰਬੰਧੀ ਪ੍ਰਭਾਤ ਫੇਰੀਆਂ ਆਰੰਭ ਹੋਈਆਂ। ਅੱਜ ਦੀ ਪ੍ਰਭਾਤ ਫੇਰੀ ਗੁਰਦੁਅਰਾ ਸਾਹਿਬ ਤੋਂ ਆਰੰਭ ਹੋ ਕੇ ਨਾਮਧਾਰੀ ਗੁਰਦੁਆਰਾ ਸਾਹਿਬ ਵਿਖੇ ਰਾਜੂ ਸੈਣੀ ਤੇ ਸਮੂਹ ਇਸਤਰੀ ਸਭਾ ਨਾਮਧਾਰੀ ਗੁਰਦੁਆਰਾ ਵਲੋਂ ਬੁਲਾਈ। ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਸ਼ਬਦੀ ਜਥੇ ਵੱਲੋਂ ਗੁਰੁ ਨਾਨਕ ਦੇ ਜੀ ਦੇ ਆਗਮਨ ਸੰਬੰਧੀ ਸ਼ਬਦ ਗਾਇਨ ਕੀਤੇ ਗਏ, ਉਪਰੰਤ ਸੰਸਥਾ ਦੇ ਪ੍ਰਧਾਨ ਮਨਿੰਦਰਪਾਲ ਸਿੰਘ ਸਾਹਨੀ ਨੇ ਸਾਹਿਬ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਜੀਵਨ ਤੇ ਚਾਨਣਾ ਪਾਇਆ ਤੇ ਉਨ੍ਹਾਂ ਨੂੰ ਗੁਰੁ ਘਰ ਵੱਲੋਂ ਸਿਰਪਾਓ ਦੀ ਬਖਸ਼ਿਸ਼ ਕੀਤੀ ਗਈ।