ਪਿਛਲੀ ਤਿਮਾਹੀ ਦੌਰਾਨ 137 ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿਛਲੀ ਤਿਮਾਹੀ ਦੌਰਾਨ 137 ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ
Publish Date: Thu, 05 Nov 2026 04:07 PM (IST)
Updated Date: Thu, 05 Nov 2026 04:08 PM (IST)
ਕੌਮੀ ਲੋਕ ਅਦਾਲਤ ’ਚ 13,293 ਮਾਮਲਿਆਂ ਦਾ ਨਿਪਟਾਰਾ, 10.82 ਕਰੋੜ ਰੁਪਏ ਤੋਂ ਵੱਧ ਦੇ ਐਵਾਰਡ ਪਾਸ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੀ ਤਿਮਾਹੀ ਸਮੀਖਿਆ ਮੀਟਿੰਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਹਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿਖੇ ਹੋਈ। ਇਸ ਮੀਟਿੰਗ ਦੌਰਾਨ 1 ਜੁਲਾਈ 2026 ਤੋਂ 30 ਸਤੰਬਰ 2026 ਤੱਕ ਅਥਾਰਟੀ ਵੱਲੋਂ ਕੀਤੇ ਗਏ ਕੰਮਾਂ ਤੇ ਪ੍ਰਾਪਤੀਆਂ ਦੀ ਸਮੀਖਿਆ ਕੀਤੀ ਗਈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿਛਲੀ ਤਿਮਾਹੀ ਦੌਰਾਨ 137 ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿਖੇ ਹੋਈ। ਇਸ ਮੀਟਿੰਗ ਦੌਰਾਨ 1 ਜੁਲਾਈ 2026 ਤੋਂ 30 ਸਤੰਬਰ 2026 ਤੱਕ ਅਥਾਰਟੀ ਵੱਲੋਂ ਕੀਤੇ ਗਏ ਕੰਮਾਂ ਤੇ ਪ੍ਰਾਪਤੀਆਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਸੀਜੇਐੱਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਅਮਨਦੀਪ ਕੌਰ ਨੇ ਦੱਸਿਆ ਕਿ ਸਮੀਖਿਆ ਅਧੀਨ ਤਿਮਾਹੀ ਦੌਰਾਨ ਕੁੱਲ 137 ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ। ਇਨ੍ਹਾਂ ’ਚ 61 ਔਰਤਾਂ, ਅਨੁਸੂਚਿਤ ਜਾਤੀਆਂ ਨਾਲ ਸਬੰਧਤ 43 ਵਿਅਕਤੀ, ਹਿਰਾਸਤ ’ਚ ਬੰਦ 6 ਵਿਅਕਤੀ, 26 ਆਰਥਿਕ ਤੌਰ ’ਤੇ ਕਮਜ਼ੋਰ ਵਿਅਕਤੀ ਤੇ ਇੱਕ ਨਾਬਾਲਗ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਅਥਾਰਟੀ ਵੱਲੋਂ ਲੋੜਵੰਦ ਤੇ ਯੋਗ ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਨਿਆਂ ਪ੍ਰਾਪਤ ਕਰਨ ਦੇ ਬਰਾਬਰ ਮੌਕੇ ਮਿਲ ਸਕਣ। ਉਨ੍ਹਾਂ ਦੱਸਿਆ ਕਿ ਇਸ ਤਿਮਾਹੀ ਦੌਰਾਨ ਸਥਾਈ ਲੋਕ ਅਦਾਲਤ ’ਚ 227 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ, ਜਦਕਿ ਕੌਮੀ ਲੋਕ ਅਦਾਲਤ ’ਚ ਕੁੱਲ 13,293 ਮਾਮਲਿਆਂ ਦਾ ਨਿਪਟਾਰਾ ਕਰਦਿਆਂ 10,82,47,152 ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਇਸ ਤੋਂ ਇਲਾਵਾ ਆਮ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਤੇ ਕਾਨੂੰਨੀ ਸੇਵਾਵਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲ੍ਹੇ ’ਚ ਕੁੱਲ 388 ਜਾਗਰੂਕਤਾ ਸੈਮੀਨਾਰ ਕਰਵਾਏ ਗਏ। ਇਨ੍ਹਾਂ ਸੈਮੀਨਾਰਾਂ ਰਾਹੀਂ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਕਾਨੂੰਨੀ ਸਹੂਲਤਾਂ ਤੇ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ-1 ਲਖਵਿੰਦਰ ਕੌਰ ਦੁੱਗਲ, ਸੀਜੇਐੱਮ. ਸੁਖਵਿੰਦਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਜਸਵਿੰਦਰ ਸਿੰਘ, ਡੀ.ਐੱਸ.ਪੀ. (ਡੀ) ਰਾਜਪਾਲ ਸਿੰਘ ਗਿੱਲ, ਡੀਏ. ਸੁਖਦੇਵ ਸਿੰਘ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਸਿੰਘ ਰਾਜੂ ਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।