ਜ਼ਿਲ੍ਹਾ ਨੋਡਲ ਅਫ਼ਸਰ ਵੱਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ ਦਾ ਜਾਇਜ਼ਾ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਨੇ ਸਵੀਪ 2026-27 ਤਹਿਤ ਵੋਟਰ ਜਾਗਰੂਕਤਾ ਗਤੀਵਿਧੀਆਂ ਦਾ ਜਾਇਜ਼ਾ ਲਿਆ
Publish Date: Wed, 18 Nov 2026 03:50 PM (IST)
Updated Date: Wed, 18 Nov 2026 03:51 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ,ਰੂਪਨਗਰ: ਸਵੀਪ (ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ) 2026-27 ਤਹਿਤ ਚਲਾਈਆਂ ਜਾ ਰਹੀਆਂ ਵੋਟਰ ਜਾਗਰੂਕਤਾ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਲਿੰਧੀਆ ਐਲਐਨ. ਦੀ ਪ੍ਰਧਾਨਗੀ ਹੇਠ ਸਹਾਇਕ ਨੋਡਲ ਅਫ਼ਸਰਾਂ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਪ੍ਰਧਾਨਗੀ ਕਰ ਰਹੇ ਅਧਿਕਾਰੀ ਵੱਲੋਂ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਚਮਕੌਰ ਸਾਹਿਬ ਅਤੇ ਰੂਪਨਗਰ ਵਿਚ ਸਵੀਪ ਤਹਿਤ ਹੁਣ ਤੱਕ ਕਰਵਾਈਆਂ ਗਈਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ’ਚ ਤਾਇਨਾਤ ਸਹਾਇਕ ਨੋਡਲ ਅਫ਼ਸਰਾਂ ਨੇ ਦੱਸਿਆ ਕਿ ਸਕੂਲਾਂ ਅਤੇ ਕਾਲਜਾਂ ਵਿਚ ਵਿਦਿਆਰਥੀਆਂ ਦੇ ਕੁਇਜ਼, ਲੇਖ ਲਿਖਣ ਅਤੇ ਲਿਖਤੀ ਮੁਕਾਬਲੇ ਕਰਵਾਏ ਗਏ ਹਨ। ਇਨ੍ਹਾਂ ਮੁਕਾਬਲਿਆਂ ਵਿੱਚੋਂ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਭਾਗ ਲੈਣ ਲਈ ਤਿਆਰ ਕੀਤਾ ਗਿਆ ਹੈ। ਮੀਟਿੰਗ ਦੌਰਾਨ ਭਵਿੱਖ ਵਿਚ ਕਰਵਾਈਆਂ ਜਾਣ ਵਾਲੀਆਂ ਸਵੀਪ ਗਤੀਵਿਧੀਆਂ ਸਬੰਧੀ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਲੋਕਾਂ ਨੂੰ ਵੋਟ ਦੀ ਮਹੱਤਤਾ, ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ, ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਲੋਕਤੰਤਰ ਵਿਚ ਵੋਟ ਦੀ ਤਾਕਤ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਤਹਿਸੀਲਦਾਰ ਚੋਣਾਂ, ਰੂਪਨਗਰ ਪਲਵਿੰਦਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਗਿੱਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰੂਪਨਗਰ ਇੰਦਰਜੀਤ ਸਿੰਘ, ਸਹਾਇਕ ਸਵੀਪ, ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸੰਦੀਪ ਭੱਟ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ। ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਨੇ ਸਵੀਪ 2026-27 ਤਹਿਤ ਵੋਟਰ ਜਾਗਰੂਕਤਾ ਗਤੀਵਿਧੀਆਂ ਦਾ ਜਾਇਜ਼ਾ ਲਿਆ।