ਪ੍ਰਗਟ ਸਿੰਘ ਦੀ ਅਗਵਾਈ ’ਚ ਸਮੁੱਚੀ ਕਾਂਗਰਸ ਇਕਜੁੱਟ : ਡਾ. ਅੱਛਰ ਸ਼ਰਮਾ
ਪ੍ਰਗਟ ਸਿੰਘ ਦੀ ਅਗਵਾਈ ਵਿੱਚ ਸਮੁੱਚੀ ਕਾਂਗਰਸ ਇਕਜੁੱਟ : ਡਾ. ਅੱਛਰ ਸ਼ਰਮਾ
Publish Date: Wed, 07 Oct 2026 04:11 PM (IST)
Updated Date: Wed, 07 Oct 2026 04:14 PM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ ਸਮੁੱਚੀ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਆਉਣ ਵਾਲੇ ਸਮੇਂ ’ਚ ਕਾਂਗਰਸ ਸ਼ਾਨ ਨਾਲ ਪੰਜਾਬ ’ਚ ਆਪਣੀ ਸਰਕਾਰ ਬਣਾਏਗੀ। ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ’ਤੇ ਜ਼ਿਲ੍ਹੇ ਦੇ ਸਾਬਕਾ ਯੂਥ ਪ੍ਰਧਾਨ ਡਾ. ਅੱਛਰ ਸ਼ਰਮਾ ਨੇ ਕੀਤਾ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਦਾ ਸਾਫ਼-ਸੁਥਰਾ ਅਕਸ, ਇਮਾਨਦਾਰ ਸੋਚ ਅਤੇ ਲੋਕਾਂ ਨਾਲ ਜੁੜੀ ਹੋਈ ਸਿਆਸਤ ਪਾਰਟੀ ਲਈ ਵੱਡੀ ਤਾਕਤ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਨਵੀਂ ਲੀਡਰਸ਼ਿਪ ਦੇ ਆਉਣ ਨਾਲ ਕਾਂਗਰਸੀ ਵਰਕਰਾਂ ’ਚ ਨਵਾਂ ਜੋਸ਼ ਪੈਦਾ ਹੋਇਆ ਹੈ ਅਤੇ ਪਾਰਟੀ ਦੇ ਆਗੂ ’ਤੇ ਵਰਕਰ ਪੂਰੀ ਤਨਦੇਹੀ ਨਾਲ ਮੈਦਾਨ ’ਚ ਸਰਗਰਮ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਈ ਕਾਂਗਰਸੀ ਆਗੂ ਅਤੇ ਵਰਕਰ ਘਰਾਂ ਤੱਕ ਸੀਮਤ ਹੋ ਗਏ ਸਨ ਅਤੇ ਆਪਣੇ-ਆਪ ਨੂੰ ਅਣਗੌਲਿਆ ਮਹਿਸੂਸ ਕਰ ਰਹੇ ਸਨ। ਪਰ ਹੁਣ ਪਾਰਟੀ ’ਚ ਨਵੀਂ ਰੂਹ ਫੂਕੀ ਗਈ ਹੈ। ਕਾਂਗਰਸੀ ਵਰਕਰਾਂ ਦੇ ਚਿਹਰਿਆਂ ’ਤੇ ਨਵਾਂ ਉਤਸ਼ਾਹ ਅਤੇ ਵਿਸ਼ਵਾਸ ਸਾਫ਼ ਨਜ਼ਰ ਆ ਰਿਹਾ ਹੈ।