- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੱਚਖੰਡ ਵਾਸੀ ਸੰਤ ਬਾਬਾ ਜਸਵੰਤ ਸਿੰਘ ਜੀ ਸੰਗਤਪੁਰਾ ਵਾਲਿਆਂ ਦੀ ਪੰਜਵੀਂ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ

ਅਸ਼ੋਕ ਚੇਤਲ, ਪੰਜਾਬੀ ਜਾਗਰਣ, ਸ੍ਰੀ ਚਮਕੌਰ ਸਾਹਿਬ : ਸਥਾਨਕ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਜਸਵੰਤ ਸਿੰਘ ਜੀ ਸੰਗਤਪੁਰਾ (ਪਟਿਆਲਾ ਵਾਲੇ) ਦੀ ਪੰਜਵੀਂ ਬਰਸੀ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਗਈ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਸਜਾਏ ਗਏ ਧਾਰਮਿਕ ਦੀਵਾਨਾਂ ਵਿਚ ਪ੍ਰਸਿੱਧ ਢਾਡੀ ਜਥੇ ਗੁਰਪ੍ਰੀਤ ਸਿੰਘ ਲਾਂਡਰਾਂ, ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਅਤੇ ਹੈੱਡ ਗ੍ਰੰਥੀ ਭਾਈ ਜਸਵੀਰ ਸਿੰਘ ਵੱਲੋਂ ਗੁਰਬਾਣੀ ਕੀਰਤਨ, ਢਾਡੀ ਵਾਰਾਂ ਅਤੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਸਬੰਧੀ ਭਾਈ ਸਾਹਿਬ ਭਾਈ ਮਨਪ੍ਰੀਤ ਸਿੰਘ ਜਥੇਦਾਰ ਸੰਗਤਪੁਰਾ ਨੇ ਬਾਬਾ ਜੀ ਦੇ ਜੀਵਨ ਬਾਰੇ ਦੱਸਦਿਆਂ ਕਿਹਾ ਕਿ ਸੰਤ ਬਾਬਾ ਜਸਵੰਤ ਸਿੰਘ ਜੀ ਨੇ ਸਾਰੀ ਜ਼ਿੰਦਗੀ ਗੁਰਸਿੱਖੀ ਦਾ ਪ੍ਰਚਾਰ ਕੀਤਾ ਅਤੇ ਉਹ ਹਰ ਵਖਤ ਸੇਵਾ ਅਤੇ ਸਿੱਖੀ ਪ੍ਰਤੀ ਸਮਰਪਿਤ ਰਹਿੰਦੇ ਸਨ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਭਾਈ ਗੁਰਦੇਵ ਸਿੰਘ ਕੰਵਲ ਸੰਧੂਆਂ ਵੱਲੋਂ ਨਿਭਾਈ ਗਈ ਅਤੇ ਉਨ੍ਹਾਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।