ਭਾਗ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀਆਂ ਭਾਗ ਸਿੰਘ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਹੋਇਆ
Publish Date: Mon, 16 Nov 2026 04:34 PM (IST)
Updated Date: Mon, 16 Nov 2026 04:36 PM (IST)
ਅਸ਼ੋਕ ਚੇਤਲ, ਪੰਜਾਬੀ ਜਾਗਰਣ, ਰੂਪਨਗਰ : ਖੰਨਾ ਦੇ ਡੀਐਸਪੀ (ਹੈੱਡਕੁਆਰਟਰ) ਤੇ ਅੰਤਰਰਾਸ਼ਟਰੀ ਹਾਕੀ ਖਿਡਾਰੀ ਗੱਬਰ ਸਿੰਘ ਦੇ ਪਿਤਾ ਭਾਗ ਸਿੰਘ ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਟਿੱਬੀ ਸਾਹਿਬ, ਰੂਪਨਗਰ ਵਿਖੇ ਬੜੀ ਸ਼ਰਧਾ ਤੇ ਵੈਰਾਗਮਈ ਮਾਹੌਲ ’ਚ ਸੰਪੰਨ ਹੋਇਆ। ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਰਾਗੀ ਜਥਿਆਂ ਵੱਲੋਂ ਵੈਰਾਗਮਈ ਗੁਰਬਾਣੀ ਕੀਰਤਨ ਕੀਤਾ ਗਿਆ ਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਭਾਗ ਸਿੰਘ ਜੀ ਦੇ ਜੀਵਨ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਨੂੰ ਇੱਕ ਨੇਕ, ਮਿਲਾਪੜੇ ਤੇ ਸਮਾਜ ਸੇਵੀ ਇਨਸਾਨ ਦੱਸਿਆ, ਜਿਨ੍ਹਾਂ ਨੇ ਆਪਣੇ ਬੱਚਿਆਂ ਨੂੰ ਉੱਚੇ ਮੁਕਾਮ ’ਤੇ ਪਹੁੰਚਾ ਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਸ ਦੁੱਖ ਦੀ ਘੜੀ ’ਚ ਪ੍ਰਸ਼ਾਸਨਿਕ ਤੇ ਰਾਜਨੀਤਿਕ ਹਲਕਿਆਂ ਵੱਲੋਂ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਗਈ। ਇਸ ਮੌਕੇ ਐਸਐਸਪੀ. ਖੰਨਾ, ਡਿਪਟੀ ਕਮਿਸ਼ਨਰ ਲੁਧਿਆਣਾ, ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ, ਡਿਪਟੀ ਕਮਿਸ਼ਨਰ ਰੂਪਨਗਰ ਤੇ ਐਸਐਸਪੀ ਰੂਪਨਗਰ ਵੱਲੋਂ ਵਿਸ਼ੇਸ਼ ਤੌਰ ਤੇ ਆਪਣੇ ਸ਼ੋਕ ਸੰਦੇਸ਼ ਭੇਜ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਸਮਾਗਮ ’ਚ ਰਾਜਨੀਤਿਕ, ਧਾਰਮਿਕ, ਸਮਾਜਿਕ, ਖੇਡ ਜਗਤ ਤੇ ਪੁਲਿਸ ਪ੍ਰਸ਼ਾਸਨ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸ਼ਰਧਾਂਜਲੀ ਸਮਾਗਮ ’ਚ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਲੀਡਰ ਇਕਬਾਲ ਸਿੰਘ ਲਾਲਪੁਰਾ, ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਪ੍ਰਧਾਨ ਅਜੇਵੀਰ ਲਾਲਪੁਰਾ, ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ,ਮਨਦੀਪ ਸਿੰਘ ਡਾਇਰੈਕਟਰ ਜਲੰਧਰ ਫਾਇਨਾਂਸ ਕੰਪਨੀ ਰੋਪੜ,ਸੰਦੀਪ ਸਿੰਘ ਦੀਪਾ ਐਮਡੀ, ਜਲੰਧਰ ਫਾਇਨਾਂਸ ਕੰਪਨੀ ਰੋਪੜ,ਡੀਐਸਪੀ ਹਰਕੀਰਤ ਸਿੰਘ, ਸਰਵਜੀਤ ਸਿੰਘ (ਪ੍ਰਧਾਨ, ਜੀਪੀਪੀ.), ਨਗਰ ਕੌਸਲ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ, ਸੰਦੀਪ ਬਾਵਾ, ਸਵਿੰਦਰ ਸਿੰਘ ਜੱਗੀ ਐਮਸੀ,ਬੱਬੂ ਚੰਦਾ, ਕਰਨ, ਪੀਪੀ. ਜੌੜਾ, ਪੀਪੀ. ਲੱਕੀ, ਪੀਪੀ. ਮਾਹਲ ਤੇ ਜਸਵੰਤ ਹਵੇਲੀ ਸਮੇਤ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ, ਰਿਸ਼ਤੇਦਾਰ ਤੇ ਸਨੇਹੀ ਹਾਜ਼ਰ ਸਨ।