ਮੋਰਿੰਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਮੋਰਿੰਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮ
Publish Date: Mon, 14 Sep 2026 04:02 PM (IST)
Updated Date: Mon, 14 Sep 2026 04:05 PM (IST)
ਜੌਲੀ ਸੂਦ, ਪੰਜਾਬੀ ਜਾਗਰਣ, ਮੋਰਿੰਡਾ : ਮੋਰਿੰਡਾ ਦੇ ਇਤਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਡੇਰਾ ਕਾਰ ਸੇਵਾ ਵਲੋਂ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਦਵਿੰਦਰ ਸਿੰਘ ਨੇ ਦੱਸਿਆ ਕਿ ਇਹ ਗੁਰਮਤਿ ਸਮਾਗਮ ਬੀਤੀ ਰਾਤ 5.30 ਵਜੇ ਤੋਂ 9 ਵਜੇ ਰਾਤ ਤੱਕ ਚਲਿਆ। ਇਸ ਮੌਕੇ ਪ੍ਰਸਿੱਧ ਰਾਗੀ ਭਾਈ ਅੰਮ੍ਰਿਤਪਾਲ ਸਿੰਘ ਢਪਈ (ਬਟਾਲਾ), ਭਾਈ ਹਰਵਿੰਦਰ ਸਿੰਘ ਮਨੈਲੀ ਤੇ ਭਾਈ ਸੇਵਕ ਸਿੰਘ ਕੰਵਲ ਆਦਿ ਨੇ ਆਪਣੇ ਜਥਿਆਂ ਸਮੇਤ ਕਥਾ-ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਡੇਰਾ ਕਾਰ ਸੇਵਾ ਮੁੱਖੀ ਬਾਬਾ ਸੁਰਿੰਦਰ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਤੇ ਪ੍ਰਬੰਧਕਾਂ ਵੱਲੋਂ ਇਸ ਧਾਰਮਿਕ ਸਮਾਗਮ ’ਚ ਹਾਜ਼ਰੀ ਭਰਨ ਵਾਲੇ ਜੱਥਿਆਂ ਤੇ ਪਤਵੰਤਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇਮਹਾਰਾਜਾ ਸ.ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਦੇ ਸਰਪ੍ਰਸਤ ਕੁਲਵੀਰ ਸਿੰਘ ਸੋਨੂੰ, ਜੱਥੇਦਾਰ ਜੋਗਿੰਦਰ ਸਿੰਘ ਬੰਗੀਆਂ ਸਾਬਕਾ ਮੈਂਬਰ ਬਲਾਕ ਸੰਮਤੀ ਮੋਰਿੰਡਾ, ਭਾਕਿਯੂ ਰੂਪਨਗਰ ਦੇ ਆਗੂ ਪਰਗਟ ਸਿੰਘ ਰੋਲੂ ਮਾਜਰਾ, ਗੁਰਮੀਤ ਸਿੰਘ ਮੋਰਿੰਡਾ ਸੇਵਾਦਾਰ ਮਾਤਾ ਗੁਜਰੀ ਸੇਵਾ ਦਲ ਮੋਰਿੰਡਾ, ਸਮਾਜ ਸੇਵਕ ਹਰਮਿੰਦਰ ਸਿੰਘ ਲੱਕੀ, ਸੁਖਵਿੰਦਰ ਸਿੰਘ ਮੁੰਡੀਆਂ ਪ੍ਰਧਾਨ ਟਰੱਕ ਯੂਨੀਅਨ ਮੋਰਿੰਡਾ, ਸਰਬਜੀਤ ਸਿੰਘ ਮੈਨੇਜਰ, ਗੁਰਿੰਦਰ ਸਿੰਘ ਗੋਗੀ ਸਾਬਕਾ ਪ੍ਰਧਾਨ ਵਿਸ਼ਵਕਰਮਾਂ ਸਭਾ ਮੋਰਿੰਡਾ, ਕਰਨੈਲ ਸਿੰਘ ਜੀਤ ਵਾਈਸ ਚੇਅਰਮੈਨ ਪੀਏਡੀ ਬੈਂਕ, ਸ੍ਰੀ ਗੁਰੂ ਨਾਨਕ ਸੇਵਾ ਸੁਸਾਇਟੀ ਮੋਰਿੰਡਾ ਤੋਂ ਹਰਦੀਪ ਸਿੰਘ ਅਨੰਦ, ਰਾਵਿੰਦਰ ਸਿੰਘ ਰਾਜੂ, ਗੁਰਮੁੱਖ ਸਿੰਘ ਸੰਤ ਨਗਰ ਸ਼ੇਰ ਸਿੰਘ ਡੂਮਛੇੜੀ, ਭੁਪਿੰਦਰ ਸਿੰਘ ਰੌਣੀ ਸਾਬਕਾ ਸਰਪੰਚ, ਨਵਤੇਜ ਸਿੰਘ ਤੇਜੀ, ਬਾਬਾ ਕੇਸਰ ਸਿੰਘ ਮਨੈਲੀ, ਗੁਰਪ੍ਰੀਤ ਸਿੰਘ ਬਾਲਸੰਢਾ, ਪ੍ਰਿਤਪਾਲ ਸਿੰਘ ਖਾਲਸਾ, ਸਿਮਰਨਜੀਤ ਸਿੰਘ, ਸੁਰਜੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ’ਚ ਇਲਾਕੇ ਦੀ ਸੰਗਤ ਨੇ ਹਾਜ਼ਰੀ ਲਗਵਾਈ।