
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਾਂਝੇ ਅਧਿਆਪਕ ਮੋਰਚੇ ਨੇ ਸਾਮੂਹਿਕ ਛੁੱਟੀ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਸੌਂਪੇ ਨੋਟਿਸ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਸਾਂਝੇ ਅਧਿਆਪਕ ਮੋਰਚੇ ਦੇ ਆਗੂਆਂ ਵੱਲੋਂ 27 ਅਗਸਤ ਨੂੰ ਕੀਤੇ ਜਾਣ ਵਾਲੇ ਐਕਸ਼ਨ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਸੂਚਨਾ ਪੱਤਰ ਸੌਂਪੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਅਧਿਆਪਕ ਜੱਥੇਬੰਦੀਆਂ ਦੇ ਕਨਵੀਨਰਾਂ ਗੁਰਬਿੰਦਰ ਸਿੰਘ ਸਸਕੌਰ, ਪਰਵਿੰਦਰ ਭਾਰਤੀ, ਜਗਮੋਹਣ ਸਿੰਘ ਚੌਂਤਾ ਅਤੇ ਬਲਵਿੰਦਰ ਸਿੰਘ ਰੈਲੋਂ ਦੀ ਅਗਵਾਈ ਹੇਠ ਪ੍ਰਾਇਮਰੀ ਅਤੇ ਸੈਕੰਡਰੀ ਦੋਨਾਂ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ 27 ਅਗਸਤ ਨੂੰ ਸਮੂਹ ਅਧਿਆਪਕਾਂ ਵੱਲੋਂ ਲਈ ਜਾਣ ਵਾਲੀ ਸਾਮੂਹਿਕ ਛੁੱਟੀ ਸਬੰਧੀ ਨੋਟਿਸ ਸੌਂਪਿਆ ਗਿਆ। ਆਗੂਆਂ ਨੇ ਕਿਹਾ ਕਿ ਮਹਿੰਗਾਈ ਭੱਤਾ ਜਾਰੀ ਨਾ ਕਰਨਾ, ਪੇਂਡੂ ਭੱਤੇ ਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਵਿਚ ਟਾਲਮਟੋਲ ਕਰਨਾ ਅਤੇ ਥੋਪੇ ਗਏ ਕੇਂਦਰੀ ਸਕੇਲਾਂ ਨੂੰ ਰੱਦ ਕਰਦੇ ਹੋਏ ਮੁੜ ਤੋਂ ਪੰਜਾਬ ਸਕੇਲ ਲਾਗੂ ਕਰਨਾ ਆਦਿ ਮੰਗਾਂ ਪ੍ਰਤੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਉਦਾਸੀਨ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਅਧਿਆਪਕਾਂ ਦੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਹੋਰ ਤਿੱਖੇ ਅਤੇ ਫੈਸਲਾਕੁੰਨ ਸੰਘਰਸ਼ ਵਿੱਢੇ ਜਾਣਗੇ। ਇਸ ਮੌਕੇ ਗੁਰਚਰਨ ਸਿੰਘ ਆਲੋਵਾਲ, ਕੁਲਵੀਰ ਸਿੰਘ ਕੰਧੋਲਾ, ਹਰਮਨਜੀਤ ਸਿੰਘ ਸ਼ੇਰਗਿੱਲ, ਲਖਵਿੰਦਰ ਸਿੰਘ ਲੁਠੇੜੀ , ਪਰਮਵੀਰ ਸਿੰਘ, ਸੰਜੀਵ ਕੁਮਾਰ ਮੋਠਾਪੁਰ, ਕੁਲਵਿੰਦਰ ਸਿੰਘ ਝੱਲੀਆਂ, ਜਤਿੰਦਰ ਸਿੰਘ, ਇੰਦਰਜੀਤ ਸਿੰਘ, ਗੁਰਿੰਦਰ ਸਿੰਘ ਬੜਾਪਿੰਡ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਆਗੂ ਹਾਜ਼ਰ ਸਨ।