- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦਵਾਰਾ ਬਿਭੌਰ ਸਾਹਿਬ ’ਚ ਤੀਜੀ ਲੜੀ ਦੇ ਅਖੰਠ ਪਾਠਾਂ ਦੇ ਪਏ ਭੋਗ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਕੀਤੀ ਸ਼ਿਰਕਤ
ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ,
ਨੰਗਲ : ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਵੱਲੋਂ ਭਾਦੋਂ ਸੁਦੀ ਅਸ਼ਟਮੀ ਦੇ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦਿਆਂ ਸਮੁੱਚੇ ਪਰਿਵਾਰ ਵੱਲੋਂ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਸਬੰਧਤ ਮਹਾਨ ਪਵਿੱਤਰ ਅਸਥਾਨ ਗੁਰਦੁਆਰਾ ਬਿਭੌਰ ਸਾਹਿਬ, ਨੰਗਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੀ ਅਜ ਸਮਾਪਤੀ ਹੋਈ । ਦੱਸਣਾ ਬਣਦਾ ਹੈ ਕਿ ਇਤਿਹਾਸਿਕ ਗੁਰਦਵਾਰਾ ਬਿਭੌਰ ਸਾਹਿਬ ਵਿੱਚ ਸਲਾਨਾ ਚੌਪਈ ਉਚਾਰਣ ਦਿਵਸ ਨੂੰ ਲੈ ਕੇ ਅਖੰਡ ਪਾਠਾਂ ਦੀ ਲੜੀ ਚੱਲ ਰਹੀ ਹੈ ਜਿਸ ਦੇ ਤਹਿਤ ਅਜ ਤੀਸਰੀ ਲੜੀ ਵਿੱਚ 12 ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੋਕੇ ਤੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਵਰੋਸਾਏ ਬਾਬਾ ਸਤਨਾਮ ਸਿੰਘ ਜੀ ਵਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸ੍ਰੀ ਅਖੰਡ ਪਾਠ ਕਰਵਾਉਣ ਵਾਲੇ ਬਾਕੀ ਸੇਵਾਦਾਰਾਂ ਨੂੰ ਵੀ ਸਿਰੋਪਾਉ ਦੀ ਬਖ਼ਸ਼ਿਸ਼ ਕੀਤੀ। ਇਸ ਮੌਕੇ ਬੈਂਸ ਨੇ ਪ੍ਰੀਵਾਰ ਸਮੇਤ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਪੰਜਾਬ ਦੀ ਚੜ੍ਹਦੀ ਕਲਾ ਅਤੇ ਸਮੁੱਚੀ ਸੰਗਤ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਗੁਰਬਾਣੀ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਣਾ ਸਾਡੇ ਜੀਵਨ ਨੂੰ ਸਹੀ ਦਿਸ਼ਾ ਪ੍ਰਦਾਨ ਕਰਦਾ ਹੈ।
ਸ੍ਰ.ਬੈਂਸ ਨੇ ਦੱਸਿਆ ਕਿ ਗੁਰਦੁਆਰਾ ਬਿਭੌਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਧਾਰਮਿਕ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਅਸਥਾਨ ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੀਆਂ ਯਾਦਾਂ ਨਾਲ ਜੁੜਿਆ ਹੋਇਆ ਹੈ ਅਤੇ ਇੱਥੇ ਨਤਮਸਤਕ ਹੋ ਕੇ ਸੰਗਤ ਨੂੰ ਆਤਮਿਕ ਸ਼ਾਂਤੀ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਹੁੰਦੀਆਂ ਹਨ।
ਇਸ ਮੌਕੇ ਬਲਵਿੰਦਰ ਕੌਰ ਬੈਂਸ, ਸੋਹਣ ਸਿੰਘ ਬੈਂਸ, ਬਲਵਿੰਦਰ ਕੌਰ ਬੈਂਸ, ਕਿਰਨ ਗੁਪਤਾ ਚੇਅਰਮੈਨ ਕੋਂਸਲ , ਨਿਤਿਨ ਬਾਸੋਵਾਲ, ਦਲਜੀਤ ਸਿੰਘ, ਮਨਜੀਤ ਬੀਡੀਸੀ ਮੈਂਬਰ, ਸ਼ੇਰ ਸਿੰਘ ਸਰਪੰਚ, ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਕੈਪਸ਼ਨ : ਸ਼੍ਰੀ ਅਖੰਡ ਪਾਠ ਸਾਹਿਬ ਦੋਰਾਨ ਗੁਰਬਾਣੀ ਸਰਵਣ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ।