ਦੇਸ਼ ਬਚਾਉਣ ਲਈ ਧਰਮਨਿਰਪੱਖ ਤਾਕਤਾਂ ਦਾ ਇਕਜੁੱਟ ਹੋਣਾ ਸਮੇਂ ਦੀ ਲੋੜ ਦੇਸ਼ ਬਚਾਉਣ ਲਈ ਧਰਮਨਿਰਪੱਖ ਤਾਕਤਾਂ ਦਾ ਇਕਜੁੱਟ ਹੋਣਾ ਸਮੇਂ ਦੀ ਮੁੱਖ ਲੋੜ
Publish Date: Fri, 20 Nov 2026 03:59 PM (IST)
Updated Date: Fri, 20 Nov 2026 04:01 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਸ਼ੁੱਕਰਵਾਰ ਨੂੰ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਜ਼ਿਲ੍ਹਾ ਰੂਪਨਗਰ ਦੇ ਸਕੱਤਰੇਤ ਦੀ ਮੀਟਿੰਗ ਗੁਰਦੇਵ ਸਿੰਘ ਬਾਗੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ’ਚ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਵਿਸ਼ੇਸ਼ ਤੌਰ ’ਤੇ ਪੁੱਜੇ। ਉਨ੍ਹਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ 10 ਦਸੰਬਰ ਨੂੰ ਸੂਬੇ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੀ ਕੋਠੀ ਸੰਗਰੂਰ ਮੂਹਰੇ ਭਾਰੀ ਇਕੱਠ ਕੀਤਾ ਜਾ ਰਿਹਾ ਹੈ। ਜਿਸ ’ਚ ਸਮੁੱਚੀ ਪਾਰਟੀ ਮੈਂਬਰਸ਼ਿਪ ਨੂੰ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਬਦਲਾਅ ਵਾਲੀ ਸਰਕਾਰ ਫੇਲ ਸਾਬਤ ਹੋਈ ਹੈ ਸਰਕਾਰ ਨੇ ਜੋ ਲੋਕਾਂ ਨਾਲ ਚੋਣਾਂ ’ਚ ਵਾਅਦੇ ਕੀਤੇ ਸੀ। ਉਨਾਂ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ, ਸਗੋਂ ਕੁਦਰਤੀ ਸਰੋਤਾਂ ਦੀ ਰੱਜ ਕੇ ਲੁੱਟ ਕੀਤੀ ਜਾ ਰਹੀ ਹੈ। ਸੂਬੇ ਦੇ ’ਚ ਰਿਸ਼ਵਤ ਖੋਰੀ, ਭਰਿਸ਼ਟਾਚਾਰ ਦਾ ਭਰਪੂਰ ਬੋਲਬਾਲਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਮੁੱਚੇ ਵਿਧਾਨ ਸਭਾ ਦੇ ਮੈਂਬਰਾਂ ਨੇ ਨਿਜੀ ਧਨ ਇਕੱਠਾ ਕਰਨ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ। ਸੂਬੇ ਦੇ ’ਚ ਨਸ਼ਾ ਖੋਰੀ, ਗੈਂਗਸਟਰਵਾਦ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਤੇ ਕਾਬੂ ਕਰਨ ’ਚ ਸਰਕਾਰ ਪੂਰੀ ਤਰ੍ਹਾਂ ਫੇਲ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਹੱਕ ਮੰਗਦੇ ਲੋਕਾਂ ਪਰ ਅਣਮਨੁੱਖੀ ਜਬਰ ਕੀਤਾ ਜਾ ਰਿਹਾ ਹੈ। ਸੂਬੇ ’ਚ ਬੇਰੁਜ਼ਗਾਰੀ ਪਹਿਲਾਂ ਨਾਲੋਂ ਵੀ ਜਿਆਦਾ ਵਿਰਾਟ ਰੂਪ ਧਾਰਨ ਕਰ ਚੁੱਕੀ ਹੈ। ਨਸ਼ਾ ਖਤਮ ਕਰਨ ਮੁਹਿੰਮ ਦੇ ਬਾਵਜੂਦ ਨਸ਼ੇ ਦਾ ਕਾਰੋਬਾਰ ਬੇਰੋਕ ਜਾਰੀ ਹੈ, ਨਸ਼ੇ ਨਾਲ ਨੌਜਵਾਨਾਂ ਦੀਆਂ ਮੌਤਾਂ ਪਹਿਲਾਂ ਨਾਲੋਂ ਵੀ ਜਿਆਦਾ ਹੋ ਰਹੀਆਂ ਹਨ। ਪੰਜਾਬ ਸਿਰ ਕਰਜ਼ਾ ਪਹਿਲਾਂ ਨਾਲੋਂ ਵੀ ਵੱਧ ਗਿਆ ਹੈ, ਬੇਅਦਬੀ ਦੇ ਮੁੱਦੇ ਤੇ ਸਰਕਾਰ ਪੂਰੀ ਤਰ੍ਹਾਂ ਫੇਲ ਹੋਈ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਨੂੰ ਤਬਦੀਲ ਕੀਤਾ ਜਾਵੇ ,ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਪੰਜਾਬ ਦੀ ਹਿੱਸੇਦਾਰੀ ਬਹਾਲ ਕੀਤੀ ਜਾਵੇ, ਪੰਜਾਬ ਸਰਕਾਰ ਤੋਂ ਸਾਰੇ ਵਰਗਾਂ ਦੇ ਲੋਕ ਸਮੇਤ ਮੁਲਾਜ਼ਮ ਵੀ ਦੁਖੀ ਹਨ ਕਿਉਂਕਿ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਕੋਲ ਆਪਣੀਆਂ ਅਸਫਲਤਾਵਾਂ ਨੂੰ ਢੱਕਣ ਲਈ ਆਪਣੀ ਗਿਰ ਰਹੀ ਸ਼ਾਖ਼ ਨੂੰ ਬਚਾਉਣ ਵਾਸਤੇ ਲੋਕਾਂ ਨੂੰ ਗੁੰਮਰਾਹ ਕਰਨ ਤੇ ਭਰਮਾਉਣ ਲਈ ਫੋਕੇ ਐਲਾਨ ਕਰਤੇ ਸਿਵਾ ਕੁਝ ਨਹੀਂ ਰਹਿ ਗਿਆ ਹੈ। ਮਨਰੇਗਾ ਨੂੰ ਖਤਮ ਕਰਤੇ ਕਰਕੇ ਵੀਬੀ ਜੀਰਾਮਜੀ ਕਾਨੂੰਨ ਜੋ ਲਿਆਂਦਾ ਗਿਆ ਹੈ ਇਹ ਮਜ਼ਦੂਰਾਂ ਤੋਂ ਕੰਮ ਖੋਹਣ ਤੋਂ ਸਿਵਾਏ ਹੋਰ ਕੋਈ ਕੰਮ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਘੱਟ ਗਿਣਤੀਆਂ ਤੇ ਲਗਾਤਾਰ ਹਮਲੇ ਕਰ ਰਹੀ ਹੈ, ਕੇਂਦਰ ਸਰਕਾਰ ਨੂੰ ਆਰਐਸਐਸ ਚਲਾ ਰਹੀ ਹੈ। ਮੀਟਿੰਗ ’ਚ ਸ਼ੁਰੂ ਹੋਣ ਤੋਂ ਪਹਿਲਾਂ ਵਿਛੜ ਚੁੱਕੇ ਪਾਰਟੀ ਦੇ ਸਾਬਕਾ ਸੂਬਾ ਕਮੇਟੀ ਮੈਂਬਰ ਕਾਮਰੇਡ ਪ੍ਰੇਮ ਚੰਦ ਰੱਕੜ, ਡਾਕਟਰ ਪਵਨ ਕੁਮਾਰ ਸ਼ਰਮਾ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸਰਧਾਂਜਲੀ ਭੇਂਟ ਕੀਤੀ ਗਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਜਿਲਾ ਸਕੱਤਰ ਕਾਮਰੇਡ ਬਜਿੰਦਰ ਪੰਡਿਤ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਦੇ ’ਚ ਤਿੰਨਾਂ ਤਹਿਸੀਲਾਂ ਦੀਆਂ ਤਹਿਸੀਲ ਵਾਈਜ਼ ਮੀਟਿੰਗਾਂ ਕਰਕੇ 10 ਦਸੰਬਰ ਦੇ ਘਿਰਾਓ ਦੀ ਜ਼ੋਰਦਾਰ ਤਿਆਰੀ ਕਰਨ ਦਾ ਵੀ ਫੈਸਲਾ ਕੀਤਾ ਗਿਆ। ਜ਼ਿਲੇ ’ਚੋਂ 200 ਤੋਂ ਉੱਪਰ ਸਾਥੀ 10 ਦਸੰਬਰ ਨੂੰ ਸੰਗਰੂਰ ਵੱਲ ਵਹੀਰਾਂ ਕੱਤਣਗੇ। ਮੀਟਿੰਗ ’ਚ ਹੋਰਨਾਂ ਤੋਂ ਇਲਾਵਾ ਕਾਮਰੇਡ ਸੁਰਜੀਤ ਸਿੰਘ ਢੇਰ, ਤਰਲੋਚਨ ਸਿੰਘ ਹੁਸੈਨਪੁਰ ਵੀ ਹਾਜ਼ਰ ਸਨ।