ਮਣੀਕਰਨ ਜਾ ਰਹੇ ਸ਼ਰਧਾਲੂਆਂ ਦੀ ਗੱਡੀ ਡਿਵਾਈਡਰ ’ਤੇ ਚੜੀ
ਮਣੀਕਰਨ ਜਾ ਰਹੇ ਸ਼ਰਧਾਲੂਆਂ ਦੀ ਗੱਡੀ ਬੇਕਾਬੂ ਹੋ ਕੇ ਡਿਵਾਈਡਰ ’ਤੇ ਚੜੀ
Publish Date: Sat, 04 Apr 2026 06:22 PM (IST)
Updated Date: Sat, 04 Apr 2026 06:25 PM (IST)
ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ਼੍ਰੀ ਕੀਰਤਪੁਰ ਸਾਹਿਬ: ਸ਼੍ਰੀ ਕੀਰਤਪੁਰ ਸਾਹਿਬ ਰੂਪਨਗਰ ਮੁੱਖ ਮਾਰਗ ’ਤੇ ਪਿੰਡ ਡਾਢੀ ਵਿਖੇ ਅੱਜ ਦੇਰ ਸ਼ਾਮ ਇੱਕ ਬਰੀਜਾ ਕਾਰ ਬੇਕਾਬੂ ਹੋ ਕੇ ਰੇਲਿੰਗ ’ਤੇ ਜਾ ਚੜੀ ਜਿਸ ਦੇ ਨਾਲ ਹਾਲਾਂਕਿ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ, ਪਰ ਗੱਡੀ ਦਾ ਕਾਫੀ ਨੁਕਸਾਨ ਹੋਇਆ ਹੈ। ਹਾਦਸਾ ਵਾਪਰਨ ਤੋਂ ਬਾਅਦ ਸੜਕ ਸੁਰੱਖਿਆ ਫੋਰਸ ਨੇ ਮੌਕੇ ’ਤੇ ਪਹੁੰਚ ਕੇ ਯਾਤਰੀਆਂ ਦੀ ਮਦਦ ਕੀਤੀ। ਇਸ ਦੌਰਾਨ ਭਰਤਗੜ੍ਹ ਚੌਕੀ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅਸ਼ੋਕ ਕੁਮਾਰ ਜੋ ਕਿ ਦਿੱਲੀ ਦੇ ਰਹਿਣ ਵਾਲੇ ਹਨ ਤਿੰਨ ਹੋਰ ਲੋਕਾਂ ਦੇ ਨਾਲ ਮਣੀਕਰਨ ਸਾਹਿਬ ਮੱਥਾ ਟੇਕਣ ਦੇ ਲਈ ਜਾ ਰਹੇ ਸਨ, ਜਦੋਂ ਇਹ ਪਿੰਡ ਡਾਢੀ ਦੇ ਕੋਲ ਪਹੁੰਚੇ ਤਾਂ ਇਨ੍ਹਾਂ ਦੀ ਗੱਡੀ ਬੇਕਾਬੂ ਹੋ ਗਈ ਅਤੇ ਰੇਲਿੰਗ ’ਤੇ ਜਾ ਚੜੀ ਜਿਸ ਦੇ ਨਾਲ ਇਨ੍ਹਾਂ ਦੀ ਗੱਡੀ ਦਾ ਬਹੁਤ ਨੁਕਸਾਨ ਹੋਇਆ ਹੈ, ਜਦੋਂ ਕਿ ਜਾਨੀ ਨੁਕਸਾਨ ਹੋਣ ਤੋਂ ਬਾਲ ਬਾਲ ਬਚ ਗਏ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਸ਼ੋਕ ਕੁਮਾਰ ਅਤੇ ਉਨ੍ਹਾਂ ਦੇ ਨਾਲ ਗੱਡੀ ਵਿਚ ਬੈਠੇ ਲੋਕਾਂ ਨੂੰ ਸਥਾਨਕ ਲੋਕਾਂ ਨੇ ਬਾਹਰ ਕੱਢਿਆ ਅਤੇ ਫਿਲਹਾਲ ਸਾਰੇ ਸੁਰੱਖਿਅਤ ਹਨ। ਟੈਕਸੀ ਗੱਡੀ ਦੇ ਰਾਹੀਂ ਇਹ ਲੋਕ ਆਪਣੇ ਰਿਸ਼ਤੇਦਾਰ ਦੇ ਘਰ ਚਲੇ ਗਏ ਅਤੇ ਰਿਕਵਰੀ ਗੱਡੀ ਮੰਗਾ ਕੇ ਇਨ੍ਹਾਂ ਦੀ ਗੱਡੀ ਮੰਜ਼ਿਲ ਤੱਕ ਭੇਜ ਦਿੱਤੀ ਜਾਵੇਗੀ।