ਟਕਸਾਲੀ ਆਗੂਆਂ ਨੂੰ ਸ਼੍ਰੋਅਦ ਦੇ ਜਨਰਲ ਕੌਂਸਲ ਦੇ ਮੈਂਬਰ ਬਣਾਏ ਜਾਣ ’ਤੇ ਇਲਾਕੇ ’ਚ ਖੁਸ਼ੀ ਦੀ ਲਹਿਰ ਟਕਸਾਲੀ ਆਗੂਆਂ ਨੂੰ ਸ਼੍ਰੋਅਦ ਦੇ ਜਨਰਲ ਕੌਂਸਲ ਦੇ ਮੈਂਬਰ ਬਣਾਏ ਜਾਣ ’ਤੇ ਇਲਾਕੇ ’ਚ
Publish Date: Sun, 06 Sep 2026 06:46 PM (IST)
Updated Date: Sun, 06 Sep 2026 06:49 PM (IST)
ਅਮਰਜੀਤ ਧੀਮਾਨ, ਪੰਜਾਬੀ ਜਾਗਰਣ, ਮੋਰਿੰਡਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਚਮਕੌਰ ਸਾਹਿਬ ਦੇ ਸੀਨੀਅਰ ਟਕਸਾਲੀ ਆਗੂਆਂ ਮਲਕੀਤ ਸਿੰਘ ਚੱਕਲ, ਜਸਪਾਲ ਸਿੰਘ (ਐੱਮਡੀ) ਭਲਿਆਣ, ਜਗੀਰ ਸਿੰਘ ਖੋਖਰਾਂ ਅਤੇ ਬਲਦੇਵ ਸਿੰਘ ਖੈਰਪੁਰ ਨੂੰ ਪਾਰਟੀ ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ ਕਰਨ ’ਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਹੈ। ਇਨ੍ਹਾਂ ਨਿਯੁਕਤੀਆਂ ਦੀ ਪਾਰਟੀ ਵਰਕਰਾਂ ਅਤੇ ਆਗੂਆਂ ਵੱਲੋਂ ਪ੍ਰਸ਼ੰਸਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਪਾਰਟੀ ਹਾਈ ਕਮਾਂਡ ਅਤੇ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ ਦਾ ਧੰਨਵਾਦ ਕੀਤਾ ਗਿਆ ਅਤੇ ਨਵੇਂ ਮੈਂਬਰਾਂ ਨੂੰ ਵਧਾਈ ਦਿੱਤੀ ਗਈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਾਰੀ ਵੱਖ ਵੱਖ ਜ਼ਿਲ੍ਹਿਆਂ ਲਈ ਜਨਰਲ ਕੌਂਸਲ ਦੇ ਮੈਂਬਰਾਂ ਦੀ ਲਿਸਟ ਅਨੁਸਾਰ ਵੱਖ-ਵੱਖ ਹਲਕਿਆਂ ਤੋਂ ਸੀਨੀਅਰ ਤੇ ਟਕਸਾਲੀ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ। ਹਲਕੇ ਦੇ ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਨਿਯੁਕਤੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਦੀ ਸਫਲਤਾ ਅਤੇ ਜੱਥੇਬੰਦੀ ਨੂੰ ਮਜ਼ਬੂਤ ਕਰਨ ਲਈ ਸਹਾਇਕ ਸਾਬਤ ਹੋਣਗੀਆਂ। ਇਨ੍ਹਾਂ ਨਿਯੁਕਤੀਆਂ ਲਈ ਪਾਰਟੀ ਦੇ ਪੀਏਸੀ ਦੇ ਮੈਂਬਰ ਐੱਨਆਰਆਈ ਜਗਰਾਜ ਸਿੰਘ ਮਾਨਖੇੜੀ, ਹਲਕਾ ਪ੍ਰਧਾਨ ਸੁਰਜੀਤ ਸਿੰਘ ਤਾਜਪੁਰਾ, ਦਵਿੰਦਰ ਸਿੰਘ ਡੂਮਛੇੜੀ, ਉਧਮ ਸਿੰਘ ਰਾਣਾ, ਬਲਜੀਤ ਸਿੰਘ ਅਰਨੌਲੀ, ਯੂਥ ਆਗੂ ਲੱਖੀ ਸ਼ਾਹ, ਮੁਸਲਿਮ ਵਿੰਗ ਦੇ ਹਲਕਾ ਪ੍ਰਧਾਨ ਮਜੀਦ ਖਾਨ, ਸਾਬਕਾ ਸੰਮਤੀ ਮੈਂਬਰ ਸੁਰਿੰਦਰ ਸਿੰਘ ਡੂਮਛੇੜੀ ਅਤੇ ਮਹਿੰਦਰ ਸਿੰਘ ਤਾਜਪੁਰਾ, ਗੁਰਪ੍ਰੀਤ ਸਿੰਘ ਬਾਠ, ਪ੍ਰਦੀਪ ਸਿੰਘ ਤਾਜਪੁਰਾ, ਜਸਪਾਲ ਸਿੰਘ ਸੁੱਖੋ ਮਾਜਰਾ, ਹਰਪ੍ਰੀਤ ਸਿੰਘ ਸੰਗਤਪੁਰਾ ਆਦਿ ਆਗੂਆਂ ਨੇ ਨਵੇਂ ਜਨਰਲ ਕੌਂਸਲ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਨਵੇਂ ਚੁਣੇ ਗਏ ਜਨਰਲ ਕੌਂਸਲ ਮੈਂਬਰਾਂ ਨੇ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਇੱਕ ਦੂਸਰੇ ਦਾ ਸਹਿਯੋਗ ਲੈ ਕੇ ਦਿਨ ਰਾਤ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਨੂੰ ਬੁਲੰਦੀਆਂ ’ਤੇ ਲੈ ਕੇ ਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।