- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸੇ ਤਹਿਤ ਬੇਰੁਜ਼ਗਾਰਾਂ ਨੇ ਪਿਛਲੇ ਦਿਨੀਂ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਦੇ ਮੁੱਖ ਵੱਡੇ ਚੌਂਕ ਵਿੱਚ ਸੱਥ ਲਗਾਈ ਸੀ। ਇਸ ਉਪਰੰਤ 15 ਜੂਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ ਜਾ ਕੇ ਸੱਥ ਲਗਾਉਣ ਦੀ ਕੋਸ਼ਿਸ਼ ਕੀਤੀ ਸੀ। ਭਾਵੇਂ ਕਿ ਪੰਜਾਬ ਸਰਕਾਰ ਨੇ ਬੇਰੁਜ਼ਗਾਰਾਂ ਨੂੰ ਮੁੱਖ ਮੰਤਰੀ ਦੇ ਪਿੰਡ ਤੱਕ ਨਹੀਂ ਅਪੜਨ ਦਿੱਤਾ ਸੀ।

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਸੂਬਾ ਸਰਕਾਰ ਵੱਲੋਂ ਸਿੱਖਿਆ ਵਿਭਾਗ ’ਚ 17 ਹਾਜ਼ਰ ਅਧਿਆਪਕ ਭਰਤੀ ਕਰਨ ਅਤੇ 67 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੇ ਜਾਣ ਦੇ ਝੂਠੇ ਦਾਅਵਿਆਂ ਦੀ ਪੋਲ ਖੋਲ੍ਹਣ ਲਈ ਅਤੇ ਸਿੱਖਿਆ/ਸਿਹਤ ਵਿਭਾਗ ਵਿੱਚ ਸਾਰੀਆਂ ਖਾਲੀ ਅਸਾਮੀਆਂ ਭਰਨ ਦੀ ਮੰਗ ਨੂੰ ਲੈਕੇ ਜਿੱਥੇ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਡਿਪਟੀ ਕਮਿਸ਼ਨਰ ਦਫਤਰ ਗੇਟ ਅੱਗੇ ਪਿਛਲੇ ਕਰੀਬ ਛੇ ਮਹੀਨੇ ਤੋਂ ਪੱਕਾ ਮੋਰਚਾ ਲਾਇਆ ਹੋਇਆ ਹੈ, ਉਥੇ ਹੀ ਬੇਰੁਜ਼ਗਾਰਾਂ ਨੇ ਪੰਜਾਬ ਸਰਕਾਰ ਦੇ ਸਿਆਸੀ ਸਟੰਟ ‘ਮੁੱਖ ਮੰਤਰੀ ਦੀ ਸੱਥ’ ਖਿਲਾਫ ਆਪਣੀ ਆਵਾਜ਼ ਬੁਲੰਦ ਕਰਨ ਲਈ ‘ਬੇਰੁਜ਼ਗਾਰਾਂ ਦੀ ਸੱਥ’ ਲਗਾਉਣ ਦੀ ਮੁਹਿੰਮ ਵਿੱਢੀ ਹੋਈ ਹੈ। ਇਸੇ ਤਹਿਤ ਬੇਰੁਜ਼ਗਾਰਾਂ ਨੇ ਪਿਛਲੇ ਦਿਨੀਂ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਦੇ ਮੁੱਖ ਵੱਡੇ ਚੌਂਕ ਵਿੱਚ ਸੱਥ ਲਗਾਈ ਸੀ। ਇਸ ਉਪਰੰਤ 15 ਜੂਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ ਜਾ ਕੇ ਸੱਥ ਲਗਾਉਣ ਦੀ ਕੋਸ਼ਿਸ਼ ਕੀਤੀ ਸੀ। ਭਾਵੇਂ ਕਿ ਪੰਜਾਬ ਸਰਕਾਰ ਨੇ ਬੇਰੁਜ਼ਗਾਰਾਂ ਨੂੰ ਮੁੱਖ ਮੰਤਰੀ ਦੇ ਪਿੰਡ ਤੱਕ ਨਹੀਂ ਅਪੜਨ ਦਿੱਤਾ ਸੀ। ਬੇਰੁਜ਼ਗਾਰਾਂ ਨੇ ਰਸਤੇ ’ਚ ਹੀ ਮੁੱਖ ਮੰਤਰੀ ਦੀ ਕੁਰਸੀ ਲਗਾ ਕੇ ਸੱਥ ਲਗਾਈ ਸੀ। ਹੁਣ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਆਪਣੀ ਇਸੇ ਸੱਥ ਲਗਾਉਣ ਦੀ ਅਗਲੀ ਕੜੀ ਵਜੋਂ 21 ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਸਥਾਨਕ ਨੇੜਲੇ ਪਿੰਡ ਗੰਭੀਰ ਪੁਰ ਵਿਖੇ ‘ਬੇਰੁਜ਼ਗਾਰਾਂ ਦੀ ਸੱਥ’ ਲਾਉਣ ਦਾ ਐਲਾਨ ਕੀਤਾ ਹੈ।