ਪੁਲਿਸ ਵੱਲੋਂ ਚੋਰੀ ਹੋਇਆ ਮੋਟਰਸਾਈਕਲ ਕੀਤਾ ਮਾਲਕ ਹਵਾਲੇ ਟਰੈਫਿਕ ਇੰਚਾਰਜ ਮਲਕੀਤ ਸਿੰਘ ਨੇ ਚੋਰੀ ਹੋਇਆ ਮੋਟਰਸਾਈਕਲ ਕੀਤ
Publish Date: Sat, 22 Aug 2026 05:50 PM (IST)
Updated Date: Sat, 22 Aug 2026 05:51 PM (IST)
ਅਮਰਜੀਤ ਧੀਮਾਨ, ਪੰਜਾਬੀ ਜਾਗਰਣ ਮੋਰਿੰਡਾ : ਟਰੈਫਿਕ ਇੰਚਾਰਜ ਮਰਿੰਡਾ ਦੇ ਮਲਕੀਅਤ ਸਿੰਘ ਨੇ ਬੀਤੇ ਦਿਨੀਂ ਚੋਰੀ ਹੋਇਆ ਮੋਟਰਸਾਈਕਲ ਮਾਲਕ ਦੇ ਹਵਾਲੇ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਟਰੈਫਿਕ ਇੰਚਾਰਜ ਮਲਕੀਅਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਮੋਰਿੰਡਾ ਦੇ ਵਿਸ਼ਵਕਰਮਾ ਚੌਕ ਵਿਖੇ ਰੂਪਨਗਰ ਵੱਲੋਂ ਆ ਰਹੇ ਇੱਕ ਮੋਟਰਸਾਈਕਲ ਨੂੰ ਰੁਕਣ ਦਾ ਇਸ਼ਾਰਾ ਕੀਤਾ। ਇਸ ਦੌਰਾਨ ਉਕਤ ਮੋਟਰਸਾਈਕਲ ਚਾਲਕ ਮੌਕੇ ਤੋਂ ਭੱਜਣ ਲੱਗਾ ਪ੍ਰੰਤੂ ਉਸ ਨੂੰ ਪੁਲਿਸ ਮੁਲਾਜ਼ਮਾਂ ਦੀ ਮੱਦਦ ਨਾਲ ਤੁਰੰਤ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਚਾਲਕ ਕੋਈ ਤਸੱਲੀ ਬਖਸ਼ ਜਵਾਬ ਨਹੀਂ ਦੇ ਸਕਿਆ। ਉਨ੍ਹਾਂ ਵੱਲੋਂ ਜਦੋਂ ਮੋਟਰਸਾਈਕਲ ਦੇ ਰਿਕਾਰਡ ਦੀ ਜਾਂਚ ਕੀਤੀ ਗਈ ਅਤੇ ਮੋਟਰਸਾਈਕਲ ਦੇ ਅਸਲ ਮਾਲਕ ਧਰੁਵ ਵਾਸੀ ਲੁਧਿਆਣਾ ਨੇ ਦੱਸਿਆ ਕਿ ਇਹ ਉਸ ਦਾ ਮੋਟਰਸਾਈਕਲ ਹੈ ਜੋ ਕਿ ਬੀਤੇ ਦਿਨੀਂ ਲੁਧਿਆਣਾ ਦੇ ਬੱਸ ਸਟੈਂਡ ਤੋਂ ਚੋਰੀ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸਦੇ ਉਪਰੰਤ ਉਨ੍ਹਾਂ ਵੱਲੋਂ ਮੋਟਰਸਾਈਕਲ ਕਬਜ਼ੇ ਵਿਚ ਲੈ ਕੇ ਕਾਬੂ ਕੀਤੇ ਗਏ ਮੋਟਰਸਾਈਕਲ ਚਾਲਕ ਨੂੰ ਥਾਣਾ ਸਿਟੀ ਪੁਲਿਸ ਦੇ ਹਵਾਲੇ ਕਰ ਦਿੱਤਾ ਅਤੇ ਮੋਟਰਸਾਈਕਲ ਚੋਰ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮੋਟਰਸਾਈਕਲ ਦੇ ਅਸਲੀ ਮਾਲਕ ਨੂੰ ਬੁਲਾ ਕੇ ਮੋਟਰਸਾਈਕਲ ਉਨ੍ਹਾਂ ਦੇ ਹਵਾਲੇ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਚੋਰ ਤੋਂ ਦੋ ਹੋਰ ਚੋਰੀ ਕੀਤੇ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ। ਇਸ ਮੌਕੇ ਮੋਟਰਸਾਈਕਲ ਮਾਲਕ ਧਰੁਵ ਵੱਲੋਂ ਮੋਰਿੰਡਾ ਪੁਲਿਸ ਦਾ ਧੰਨਵਾਦ ਕੀਤਾ ਗਿਆ। ਬੇਹੋਸ਼ ਕਰਕੇ ਚੋਰੀ ਕੀਤਾ ਸੀ ਮੋਟਰਸਾਈਕਲ ਇਸ ਮੌਕੇ ਮੋਟਰਸਾਈਕਲ ਮਾਲਕ ਧਰੁਵ ਨੇ ਦੱਸਿਆ ਕਿ ਬੀਤੇ ਦਿਨੀਂ ਲੁਧਿਆਣਾ ਵਿਖੇ ਇੱਕ ਵਿਅਕਤੀ ਨੇ ਉਸ ਤੋਂ ਲਿਫਟ ਲਈ ਸੀ ਅਤੇ ਜਦੋਂ ਉਹ ਲੁਧਿਆਣਾ ਦੇ ਬੱਸ ਸਟੈਂਡ ਨੇੜੇ ਪਹੁੰਚੇ ਤਾਂ ਉਸ ਨੇ ਉਸ ’ਤੇ ਕੋਈ ਸਪਰੇਅ ਕਰ ਦਿੱਤਾ ਅਤੇ ਉਹ ਬੇਸੁਰਤ ਹੋ ਗਿਆ। ਉਸ ਨੇ ਕਿਹਾ ਕਿ ਉਕਤ ਵਿਅਕਤੀ ਮੋਟਰਸਾਈਕਲ ਲੈ ਕੇ ਥੋੜਾ ਅੱਗੇ ਜਾ ਕੇ ਖੜਾ ਹੋ ਗਿਆ ਅਤੇ ਉਸਨੂੰ ਆਪਣੇ ਕੋਲ ਬੁਲਾਉਣ ਲੱਗਾ। ਇਸ ਦੌਰਾਨ ਜਦੋਂ ਉਹ ਉਸ ਗੱਲ ਵਧਿਆ ਤਾਂ ਪਿੱਛੇ ਉਸਦਾ ਮੋਟਰਸਾਈਕਲ ਗਾਇਬ ਸੀ। ਇਸ ਸਬੰਧੀ ਉਸ ਵੱਲੋਂ ਲੁਧਿਆਣਾ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਸੀ।